13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਮਤਿ ਸਮਾਗਮ ਅੰਦਰ ਲੱਗਣਗੀਆਂ ਗੁਰਬਾਣੀ ਕੀਰਤਨ ਦੀਆਂ ਛਹਿਬਰਾਂ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ) ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 14-15 ਅਕਤੂਬਰ ਨੂੰ ਹੋਣ ਵਾਲਾ ਦੋ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਇਕ ਯਾਦਗਾਰੀ ਸਮਾਗਮ ਹੋਵੇਗਾ। ਇਸ ਸੰਬੰਧੀ ਜਥੇਦਾਰ ਹਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਦੋ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਜਿਨ੍ਹਾਂ ਵਿਚ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕਰਨੈਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੁਭਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ ਤੇ ਭਾਈ ਸੰਜਮਪ੍ਰੀਤ ਸਿੰਘ ਆਪਣੇ ਜਥਿਆਂ ਸਮੇਤ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਉਥੇ ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਸੰਤ ਬਾਬਾ ਅਮਰਜੀਤ ਸਿੰਘ ਭੋਲਾ (ਨਾਨਕਸਰ ਸਿੰਘੜਾ) ਗੁਰਮਤਿ ਵਿਚਾਰਾਂ ਦੀ ਸਾਂਝ ਸੰਗਤਾਂ ਦੇ ਨਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 13-10-2026
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ) ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 14-15 ਅਕਤੂਬਰ ਨੂੰ ਹੋਣ ਵਾਲਾ ਦੋ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਇਕ ਯਾਦਗਾਰੀ ਸਮਾਗਮ ਹੋਵੇਗਾ। ਇਸ ਸੰਬੰਧੀ ਜਥੇਦਾਰ ਹਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਦੋ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਜਿਨ੍ਹਾਂ ਵਿਚ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕਰਨੈਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੁਭਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਮਰਜੀਤ ਸਿੰਘ ਪਟਿਆਲੇ ਵਾਲੇ ਤੇ ਭਾਈ ਸੰਜਮਪ੍ਰੀਤ ਸਿੰਘ ਆਪਣੇ ਜਥਿਆਂ ਸਮੇਤ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਉਥੇ ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਸੰਤ ਬਾਬਾ ਅਮਰਜੀਤ ਸਿੰਘ ਭੋਲਾ (ਨਾਨਕਸਰ ਸਿੰਘੜਾ) ਗੁਰਮਤਿ ਵਿਚਾਰਾਂ ਦੀ ਸਾਂਝ ਸੰਗਤਾਂ ਦੇ ਨਾਲ ਕਰਨਗੇ। ਉਨ੍ਹਾਂ ਨੇ ਲੁਧਿਆਣੇ ਸ਼ਹਿਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ’ਚ ਕਰਵਾਏ ਜਾ ਰਹੇ ਸਲਾਨਾ ਗੁਰਮਤਿ ਸਮਾਗਮ ਵਿਚ ਆਪਣੀਆਂ ਹਾਜ਼ਰੀਆਂ ਭਰਕੇ ਭਾਈ ਸਾਹਿਬ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਨ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਥਰੀਕੇ ਕਾਲੋਨੀ ਵਿਖੇ ਰੱਖੀ ਮੀਟਿੰਗ ਦੌਰਾਨ ਲੋਕਾਂ ਦਾ ਉਮੜਿਆ ਸੈਲਾਬ ਅਗਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਵਲੋਂ ਜੁਆਇੰਟ ਡਾਇਰੈਕਟਰ ਖ਼ਿਲਾਫ਼ ਖੋਲ੍ਹਿਆ ਮੋਰਚਾ
Ad Position 24