12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਿੰਡ ਠੱਕਰਵਾਲ ਵਿਖੇ 33 ਲੱਖ ਦੀ ਲਾਗਤ ਨਾਲ ਬਣੇ ਸਿਹਤ ਤੇ ਤੰਦਰੁਸਤੀ ਕੇਂਦਰ ਦਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਉਦਘਾਟਨ

ਫੁੱਲਾਂਵਾਲ, 12 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪਿੰਡਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਠੱਕਰਵਾਲ ਵਿਖੇ ਤਕਰੀਬਨ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਿਹਤ ਤੇ ਤੰਦਰੁਸਤੀ ਦੇਖਭਾਲ ਕੇਂਦਰ ਦਾ ਉਦਘਾਟਨ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਕੀਤਾ ਗਿਆ। ਇਸ ਕੇਂਦਰ ਦੇ ਮੁਕੰਮਲ ਹੋਣ ਤੇ ਸਿਹਤ ਵਿਭਾਗ ਨੂੰ ਸੌਂਪੇ ਜਾਣ ਨਾਲ ਪਿੰਡ ਵਾਸੀਆਂ ਨੂੰ ਸਥਾਨਕ ਪੱਧਰ ‘ਤੇ ਸਿਹਤ ਸੇਵਾਵਾਂ ਮਿਲਣ ਵਿਚ ਸਹੂਲਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 13-10-2026
ਫੁੱਲਾਂਵਾਲ, 12 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪਿੰਡਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਠੱਕਰਵਾਲ ਵਿਖੇ ਤਕਰੀਬਨ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਿਹਤ ਤੇ ਤੰਦਰੁਸਤੀ ਦੇਖਭਾਲ ਕੇਂਦਰ ਦਾ ਉਦਘਾਟਨ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਕੀਤਾ ਗਿਆ। ਇਸ ਕੇਂਦਰ ਦੇ ਮੁਕੰਮਲ ਹੋਣ ਤੇ ਸਿਹਤ ਵਿਭਾਗ ਨੂੰ ਸੌਂਪੇ ਜਾਣ ਨਾਲ ਪਿੰਡ ਵਾਸੀਆਂ ਨੂੰ ਸਥਾਨਕ ਪੱਧਰ ‘ਤੇ ਸਿਹਤ ਸੇਵਾਵਾਂ ਮਿਲਣ ਵਿਚ ਸਹੂਲਤ ਹੋਵੇਗੀ। ਪਿੰਡ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਆਤਮਾ ਸਿੰਘ ਗਰੇਵਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਿਹਤ ਕੇਂਦਰ ਲਈ ਲਗਪਗ 35 ਲੱਖ ਰੁਪਏ ਦੀ ਰਕਮ ਦਾ ਅਨੁਮਾਨ ਲਗਾਇਆ ਗਿਆ ਸੀ, ਜਦਕਿ ਇਸ ਦੇ ਨਿਰਮਾਣ ‘ਤੇ 33 ਲੱਖ ਰੁਪਏ ਖ਼ਰਚ ਹੋਏ ਹਨ। ਕੇਂਦਰ ਵਿਚ ਮਰੀਜ਼ਾਂ ਦੀ ਜਾਂਚ ਲਈ ਡਾਕਟਰ ਰੂਮ, ਡੇਅ ਕੇਅਰ ਰੂਮ, ਤੰਦਰੁਸਤੀ ਕਮਰਾ, ਲੈਬਾਰਟਰੀ (ਲੈਬ), ਰਿਕਾਰਡ ਰੂਮ, ਆਊਟਰੀਚ ਰੂਮ ਅਤੇ ਟਾਇਲਟ ਬਲਾਕ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਪਿੰਡ ਠੱਕਰਵਾਲ ਵਿਚ ਵਿਕਾਸ ਦੇ ਬਹੁਤੇ ਕੰਮ ਮੁਕੰਮਲ ਕਰਵਾਏ ਗਏ ਹਨ, ਪਿੰਡ ਵਿਚ ਜਿਹੜੇ ਕੁੱਝ ਕੰਮ ਬਾਕੀ ਰਹਿ ਗਏ ਹਨ, ਉਨ੍ਹਾਂ ਨੂੰ ਵੀ ਜਲਦ ਪੂਰਾ ਕਰਵਾਉਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਸਰਪੰਚ ਆਤਮਾ ਸਿੰਘ ਗਰੇਵਾਲ ਵਲੋਂ ਪਿੰਡ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਨਵਦੀਪ ਸ਼ਰਮਾ, ਕਮਿਊਨਿਟੀ ਹੈਲਥ ਅਫ਼ਸਰ ਰੇਚਲ, ਏ.ਐਨ.ਐਮ ਬਲਵੰਤ ਕੌਰ, ਪ੍ਰਿੰਸਦੀਪ ਸਿੰਘ, ਜੂਨੀਅਰ ਇੰਜੀਨੀਅਰ ਚੈਰੀ, ਆਸ਼ਾ ਵਰਕਰਾਂ ਤੇ ਪਿੰਡ ਵਾਸੀਆਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਗੁਰੂ ਨਾਨਕ ਨਗਰ ਗਿੱਲ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਨੇ ਮੁਕਾਬਲੇ ਵਿਚ ਨਕਦ ਇਨਾਮ ਜਿੱਤ ਕੇ ਖੱਟਿਆ ਨਾਮਣਾ
Ad Position 24