12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਧਾਇਕ ਸੰਗੋਵਾਲ ਨੇ ਗੁਰੂ ਨਾਨਕ ਨਗਰ ਗਿੱਲ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਆਲਮਗੀਰ, 12 ਅਕਤੂਬਰ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਗੁਰੂ ਨਾਨਕ ਨਗਰ ਗਿੱਲ ਵਿਖੇ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸਰਪੰਚ ਜੋਗਿੰਦਰ ਸਿੰਘ ਸਮੇਤ ਸਮੂਹ ਪੰਚਾਇਤ ਮੈਂਬਰਾਂ ਅਤੇ ਨਗਰ ਨਿਵਾਸੀਆਂ ਦੀ ਭਰਵੀਂ ਹਾਜ਼ਰੀ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦੀ ਬਦੌਲਤ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਨੀਂਦਰਾਂ ਹਰਾਮ ਹੋਈਆਂ ਪਈਆਂ ਹਨ ਕਿ ਆਗਾਮੀ 2027 ਦੀਆਂ ਚੋਣਾਂ ਦੌਰਾਨ ਅਸੀਂ ਵੋਟਰਾਂ ਦੀ ਕਚਹਿਰੀ ਵਿਚ ਕਿਸ ਮੂੰਹ ਨਾਲ ਜਾਵਾਂਗੇ, ਕਿਉਂਕਿ ਉਕਤ ਰਵਾਇਤੀ ਸਿਆਸੀ ਪਾਰਟੀਆਂ ਨੇ ਪਿਛਲੇ 70 ਸਾਲਾਂ ਦੌਰਾਨ ਸੂਬਾ ਪੰਜਾਬ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਹੈ।

Ad Position 21
No active advertisement
ਅਜੀਤ ਡੈਸਕ 13-10-2026
ਆਲਮਗੀਰ, 12 ਅਕਤੂਬਰ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਗੁਰੂ ਨਾਨਕ ਨਗਰ ਗਿੱਲ ਵਿਖੇ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸਰਪੰਚ ਜੋਗਿੰਦਰ ਸਿੰਘ ਸਮੇਤ ਸਮੂਹ ਪੰਚਾਇਤ ਮੈਂਬਰਾਂ ਅਤੇ ਨਗਰ ਨਿਵਾਸੀਆਂ ਦੀ ਭਰਵੀਂ ਹਾਜ਼ਰੀ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦੀ ਬਦੌਲਤ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਨੀਂਦਰਾਂ ਹਰਾਮ ਹੋਈਆਂ ਪਈਆਂ ਹਨ ਕਿ ਆਗਾਮੀ 2027 ਦੀਆਂ ਚੋਣਾਂ ਦੌਰਾਨ ਅਸੀਂ ਵੋਟਰਾਂ ਦੀ ਕਚਹਿਰੀ ਵਿਚ ਕਿਸ ਮੂੰਹ ਨਾਲ ਜਾਵਾਂਗੇ, ਕਿਉਂਕਿ ਉਕਤ ਰਵਾਇਤੀ ਸਿਆਸੀ ਪਾਰਟੀਆਂ ਨੇ ਪਿਛਲੇ 70 ਸਾਲਾਂ ਦੌਰਾਨ ਸੂਬਾ ਪੰਜਾਬ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਹੈ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਬੁਨਿਆਦੀ ਸੁੱਖ ਸਹੂਲਤਾਂ ਦੀ ਬਦੌਲਤ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣੇਗੀ। ਅਖੀਰ ਵਿਚ ਸਰਪੰਚ ਜੋਗਿੰਦਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਲਾਕੇ ਦਾ ਇਕੱਲਾ ਇਕੱਲਾ ਵੋਟਰ ਵਿਧਾਇਕ ਦੀ ਚੋਣ ਮੁਹਿੰਮ ਨੂੰ ਆਪਣੀ ਚੋਣ ਮੁਹਿੰਮ ਬਣਾ ਕੇ ਪਾਰਟੀ ਦੀ ਜਿੱਤ ਲਈ ਦਿਨ ਰਾਤ ਸਖ਼ਤ ਮਿਹਨਤ ਕਰੇਗਾ। ਇਸ ਮੌਕੇ ਅਵਤਾਰ ਸਿੰਘ, ਗੁਰਜੀਤ ਕੌਰ, ਧਰਮਜੀਤ ਕੌਰ, ਸੁਖਵੰਤ ਕੌਰ (ਸਾਰੇ ਪੰਚ), ਚਤੁਰ ਸਿੰਘ, ਸੇਵਾ ਸਿੰਘ, ਪ੍ਰੀਤਮ ਸਿੰਘ, ਜਗਤਾਰ ਸਿੰਘ, ਕੁਲਵਿੰਦਰ ਕੌਰ, ਸ਼ਮਸ਼ੇਰ ਸਿੰਘ, ਸਤਪਾਲ ਸਿੰਘ, ਦਵਿੰਦਰ ਸਿੰਘ, ਜਸਬੀਰ ਸਿੰਘ, ਮੇਵਾ ਸਿੰਘ ਗਿੱਲ, ਸਾਂਭਾ, ਮਹਿਲ ਸਿੰਘ, ਸ਼ੇਰ ਸਿੰਘ ਖ਼ਾਲਸਾ, ਦੇਸਰਾਜ, ਰੇਖਾ, ਜਸਪ੍ਰੀਤ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਜਸਵਿੰਦਰ ਸਿੰਘ, ਜਗੀਰ ਸਿੰਘ, ਬਲਕਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਮਿੱਤਲ ਟਰੱਸਟ ਵਲੋਂ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਅਗਲੀ ਖ਼ਬਰ ਪਿੰਡ ਠੱਕਰਵਾਲ ਵਿਖੇ 33 ਲੱਖ ਦੀ ਲਾਗਤ ਨਾਲ ਬਣੇ ਸਿਹਤ ਤੇ ਤੰਦਰੁਸਤੀ ਕੇਂਦਰ ਦਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਉਦਘ...
Ad Position 24