ਸ਼ਾਂਤੀ ਮਿੱਤਲ ਟਰੱਸਟ ਵਲੋਂ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ
ਡਾਬਾ/ਲੁਹਾਰਾ, 12 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਮਾਜ ਸੇਵਾ ਵਿਚ ਮੋਹਰੀ ਸ਼ਾਂਤੀ ਮਿੱਤਲ ਟਰੱਸਟ ਵਲੋਂ ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇ ਟਰੱਸਟ ਵਲੋਂ ਚੈਕ ਵੰਡੇ ਗਏ। ਇਸ ਪਹਿਲ ਦਾ ਮੁੱਖ ਮਕਸਦ ਹੋਣਹਾਰ ਬੱਚਿਆਂ ਨੂੰ ਸਿੱਖਿਆ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਪੈਸਿਆਂ ਦੀ ਘਾਟ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ।
ਸ਼ਾਂਤੀ ਮਿੱਤਲ ਟਰੱਸਟ ਵਲੋਂ ਵਜ਼ੀਫ਼ਾ ਪ੍ਰਾਪਤ ਕਰਦੇ ਮੈਰੀ ਮਿੰਟ ਸਕੂਲ ਦੇ ਵਿਦਿਆਰਥੀ, ਨਾਲ ਡਾਇਰੈਕਟਰ ਸ੍ਰੀਮਤੀ ਸੁਰਿੰਦਰ ਕੌਰ, ਪ੍ਰਿੰਸੀਪਲ ਬਲਜੀਤ ਕੌਰ, ਇੰਸਪੈਕਸ਼ਨ ਅਫ਼ਸਰ ਨੇਹਾ ਬਿਸ਼ਟ। ਤਸਵੀਰ-ਕੁਲਵੰਤ ਸਿੰਘ ਸੱਪਲ
13-10-2026