12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਵਚਨਬੱਧ - ਵਿਧਾਇਕ ਸੰਗੋਵਾਲ

ਆਲਮਗੀਰ, 12 ਅਕਤੂਬਰ (ਜਰਨੈਲ ਸਿੰਘ ਪੱਟੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਕਰਵਾਈ ਗਈ ਮੈਗਾ ਪੀ. ਟੀ.

Ad Position 21
No active advertisement
ਮਾਪੇ-ਅਧਿਆਪਕ ਮਿਲਣੀ ਦੌਰਾਨ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨਾਲ ਸਰਪੰਚ ਕਰਨਜੋਤ ਸਿੰਘ ਗਰੇਵਾਲ, ਹੋਰ ਪਤਵੰਤੇ ਸੱਜਣ। ਤਸਵੀਰ-ਜਰਨੈਲ ਸਿੰਘ ਪੱਟੀ 13-10-2026
ਆਲਮਗੀਰ, 12 ਅਕਤੂਬਰ (ਜਰਨੈਲ ਸਿੰਘ ਪੱਟੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਕਰਵਾਈ ਗਈ ਮੈਗਾ ਪੀ.ਟੀ.ਐਮ. ਮਾਪੇ-ਅਧਿਆਪਕ ਮਿਲਣੀ ਦੌਰਾਨ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪਿੰਡ ਆਲਮਗੀਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਉਚੇਚੇ ਤੌਰ ’ਤੇ ਦੌਰਾ ਕੀਤਾ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਨੋਰਥ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣਾ ਅਤੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਪੇ ਤੇ ਅਧਿਆਪਕ ਮਿਲਣੀਆਂ ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਸਹੀ ਜਾਣਕਾਰੀ ਮਿਲਦੀ ਹੈ, ਜਿਸ ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਜ਼ਬੂਤ ਨੀਂਹ ਰੱਖੀ ਜਾਂਦੀ ਹੈ। ਵਿਧਾਇਕ ਨੇ ਭਰੋਸਾ ਦਿਵਾਇਆ ਕਿ ਹਲਕਾ ਗਿੱਲ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪਿੰਡ ਦੇ ਸਰਪੰਚ ਕਰਨਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਇਹ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਵਰਗੇ ਪ੍ਰੋਗਰਾਮਾਂ ਨਾਲ ਪੇਂਡੂ ਖੇਤਰਾਂ ਦੇ ਬੱਚਿਆਂ ਅਤੇ ਮਾਪਿਆਂ ਵਿਚ ਇਕ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਹਰਜੀਤ ਸਿੰਘ, ਨਾਮਦੇਵ ਸਿੰਘ, ਰਾਮ ਆਸਰਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਕਰਮਦੀਪ ਸਿੰਘ, ਚਰਨ ਸਿੰਘ ਚੱਕੀ ਵਾਲੇ, ਦਰਸ਼ਨ ਸਿੰਘ ਢੀਂਡਸਾ, ਸਾਬਕਾ ਸਰਪੰਚ ਮਲਕੀਤ ਸਿੰਘ, ਰੁਪਿੰਦਰ ਸਿੰਘ, ਜਗਦੇਵ ਸਿੰਘ, ਇਕਬਾਲ ਸਿੰਘ, ਚਰਨ ਸਿੰਘ, ਜੀਤ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਸਵਿੰਦਰ ਸਿੰਘ, ਲਖਵਿੰਦਰ ਸਿੰਘ, ਸ਼ੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਅੱਸੂ ਮਹੀਨੇ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਸ਼ਾਂਤੀ ਮਿੱਤਲ ਟਰੱਸਟ ਵਲੋਂ ਮੈਰੀ ਮਿੰਟ ਪਬਲਿਕ ਹਾਈ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ
Ad Position 24