13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੜਕ ਹਾਦਸੇ ’ਚ ਫ਼ੈਕਟਰੀ ਵਰਕਰ ਦੀ ਮੌਤ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਰਾਂਸਪੋਰਟ ਨਗਰ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਫ਼ੈਕਟਰੀ ਵਰਕਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖ਼ਤ ਪ੍ਰਦੀਪ ਕੁਮਾਰ ਦਿਵੇਦੀ ਵਜੋਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਰਾਂਸਪੋਰਟ ਨਗਰ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਫ਼ੈਕਟਰੀ ਵਰਕਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖ਼ਤ ਪ੍ਰਦੀਪ ਕੁਮਾਰ ਦਿਵੇਦੀ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 43 ਸਾਲ ਦੇ ਕਰੀਬ ਸੀ। ਪੁਲਿਸ ਵਲੋਂ ਇਸ ਸਬੰਧੀ ਮ੍ਰਿਤਕ ਦੇ ਭਰਾ ਦੀਪ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਭਰਾ ਟਰਾਂਸਪੋਰਟ ਨਗਰ ਨੇੜੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਦੇ ਅਣਪਛਾਤੇ ਟਰੱਕ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਿਸ ਵਲੋਂ ਦੋਸ਼ੀ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਦੇ ਘਰੋਂ ਸਾਮਾਨ ਚੋਰੀ ਕਰਨ ਵਾਲੇ 2 ਕਾਬੂ ਅਗਲੀ ਖ਼ਬਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦਾ ਹੋਇਆ ਤਬਾਦਲਾ
Ad Position 24