ਕਾਰੋਬਾਰੀ ਦੇ ਘਰੋਂ ਸਾਮਾਨ ਚੋਰੀ ਕਰਨ ਵਾਲੇ 2 ਕਾਬੂ
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਾਰੋਬਾਰੀ ਦੇ ਘਰੋਂ ਸਾਮਾਨ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕੌਸ਼ਲ ਜੈਨ ਵਾਸੀ ਛਾਬੜਾ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪ੍ਰਿੰਸ ਸ਼ਰਮਾ ਵਾਸੀ ਅਮਰਗੜ੍ਹ ਅਤੇ ਰਮਨਦੀਪ ਸਿੰਘ ਵਾਸੀ ਫਿਲੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਾਰੋਬਾਰੀ ਦੇ ਘਰੋਂ ਸਾਮਾਨ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕੌਸ਼ਲ ਜੈਨ ਵਾਸੀ ਛਾਬੜਾ ਕਾਲੋਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪ੍ਰਿੰਸ ਸ਼ਰਮਾ ਵਾਸੀ ਅਮਰਗੜ੍ਹ ਅਤੇ ਰਮਨਦੀਪ ਸਿੰਘ ਵਾਸੀ ਫਿਲੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਝ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ, ਜੋ ਕਿ ਉਨ੍ਹਾਂ ਨੇ ਕੌਸ਼ਲ ਜੈਨ ਦੇ ਘਰੋਂ ਚੋਰੀ ਕੀਤਾ ਸੀ। ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਧੋਖੇ ਨਾਲ ਲੱਖਾਂ ਦੀ ਰਕਮ ਖਾਤੇ ਵਿਚ ਕਰਵਾਈ ਤਬਦੀਲ ਪੁਲੀਸ ਨੇ ਉੱਤਰਾਖੰਡ ਦੇ ਰਹਿਣ ਵਾਲੇ ਵਿਜੇ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਮੋਬਾਈਲ ਚੋਰੀ ਹੋ ਗਿਆ ਸੀ ਅਤੇ ਕੁੱਝ ਸਮੇਂ ਬਾਅਦ ਹੀ ਚੋਰਾਂ ਵਲੋਂ ਉਸ ਦੇ ਖਾਤੇ ਵਿਚੋਂ 3 ਲੱਖ 34 ਹਜ਼ਾਰ ਦੀ ਰਕਮ ਕਢਵਾ ਲਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਦੁਕਾਨਦਾਰ ’ਤੇ ਹਮਲਾ ਪੁਲਿਸ ਨੇ ਮੁਕੇਸ਼ ਸੂਦ ਵਾਸੀ ਹੈਬੋਵਾਲ ਕਲਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਦਵਾਈਆਂ ਦੀ ਦੁਕਾਨ ’ਤੇ ਬੈਠਾ ਸੀ ਕਿ ਇਸ ਦੌਰਾਨ ਉਕਤ ਹਮਲਾਵਰ ਆਏ ਅਤੇ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਕਿਸੇ ਤਰੀਕੇ ਉਹ ਇਨ੍ਹਾਂ ਹਮਲਾਵਰਾਂ ਦੇ ਚੁੰਗਲ ਤੋਂ ਬਚ ਕੇ ਉਥੋਂ ਭੱਜ ਗਿਆ। ਸ਼ਿਕਾਇਤਕਰਤਾ ਵਲੋਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਦਾਜ ਦਾ ਮਾਮਲਾ ਪੁਲਿਸ ਨੇ ਰੋਸ਼ਨੀ ਵਾਸੀ ਵਾਰਡ ਨੰਬਰ 64 ਦੀ ਸ਼ਿਕਾਇਤ ’ਤੇ ਅਜੇ ਕੁਮਾਰ ਵਾਸੀ ਕਨਾਲ ਵਿਊ ਇਨਕਲੇਵ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਦੋ ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਪੁਲਿਸ ਨੇ ਪਰਮਿੰਦਰ ਸਿੰਘ ਵਾਸੀ ਨੇੜੇ ਦਸਹਿਰਾ ਗਰਾਊਂਡ ਸ਼ਿਮਲਾਪੁਰੀ ਦੀ ਸ਼ਿਕਾਇਤ ’ਤੇ ਸ਼ੁਭਮ ਵਾਸੀ ਤਾਜਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦਾ ਮੋਟਰਸਾਈਕਲ ਚੋਰੀ ਕਰਨ ਦਾ ਦੋਸ਼ ਲਗਾਇਆ ਸੀ। ਪੁਲਿਸ ਵਲੋਂ ਜਾਂਚ ਦੌਰਾਨ ਸ਼ੁਭਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਬਰਾਮਦ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।