14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

19 ਨੂੰ ਪ੍ਰੋ ਮੋਹਨ ਸਿੰਘ ਦੇ ਬੁੱਤ ‘ ਤੇ ਫੁੱਲਮਾਲਾ ਨਾਲ ਮਨਾਇਆ ਜਾਵੇਗਾ 48 ਵਾਂ ਪ੍ਰੋਫ਼ੈਸਰ ਮੋਹਨ ਸਿੰਘ ਯਾਦਗਾਰੀ ਸੱਭਿਅਚਾਰਕ ਮੇਲਾ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਵਿਸ਼ੇਸ਼ ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਕਿ 48ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਸਭਿਅਚਾਰਕ ਮੇਲਾ 19 ਅਕਤੂਬਰ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ। ਇਹ ਇਕੱਤਰਤਾ ਸ.

Ad Position 21
No active advertisement
ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਵਿਸ਼ੇਸ਼ ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਕਿ 48ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਸਭਿਅਚਾਰਕ ਮੇਲਾ 19 ਅਕਤੂਬਰ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ। ਇਹ ਇਕੱਤਰਤਾ ਸ. ਪਰਗਟ ਸਿੰਘ ਗਰੇਵਾਲ ਦੀ ਸਰਪ੍ਰਸਤੀ ਵਿਚ ਹੋਈ, ਜਿਸਦੀ ਪ੍ਰਧਾਨਗੀ ਰਾਜੀਵ ਕੁਮਾਰ ਲਵਲੀ ਅਤੇ ਗੁਰਨਾਮ ਸਿੰਘ ਧਾਲੀਵਾਲ ਨੇ ਕੀਤੀ। ਇਕੱਤਰਤਾ ‘ਚ ਲਏ ਫੈਸਲਿਆਂ ਬਾਰੇ ਦਸਦਿਆਂ ਲਵਲੀ ਅਤੇ ਧਾਲੀਵਾਲ ਨੇ ਕਿਹਾ ਕਿ 20 ਅਕਤੂਬਰ ਦਾ ਦੁਸਹਿਰਾ ਹੋਣ ਕਰਕੇ ਸਿਰਫ 19 ਅਕਤੂਬਰ ਨੂੰ ਸਧਾਰਨ ਪ੍ਰੋਗਰਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 19 ਅਕਤੂਬਰ ਨੂੰ ਸਵੇਰੇ 10 ਵਜੇ ਪੰਜਾਬੀ ਭਵਨ ਦੇ ਨਜ਼ਦੀਕ ਪ੍ਰੋ. ਮੋਹਨ ਸਿੰਘ ਦੇ ਬੁੱਤ ‘ਤੇ ਫੁੱਲਮਾਲਾ ਹੋਵੇਗੀ ਅਤੇ ਜਗਦੇਵ ਸਿੰਘ ਜੱਸੋਵਾਲ ਅਤੇ ਪ੍ਰੋ. ਮੋਹਨ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਜਾਵੇਗੀ। ਰਾਜੀਵ ਕੁਮਾਰ ਲਵਲੀ ਅਤੇ ਗੁਰਨਾਮ ਸਿੰਘ ਧਾਲੀਵਾਲ ਨੇ ਦੱਸਿਆ ਕਿ ਫੁੱਲਮਾਲਾ ਦੌਰਾਨ ਬੁੱਤ ਉਤੇ ਹਾਜ਼ਰ ਗਾਇਕਾਂ, ਕਵੀਆਂ ਅਤੇ ਸਾਹਿਤਕਾਰਾਂ ਵਲੋਂ ਆਪਣੇ ਆਪਣੇ ਅੰਦਾਜ਼ ਵਿਚ ਪ੍ਰ. ਮੋਹਨ ਸਿੰਘ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਜਾਬੀ ਕਲਾ ਪ੍ਰੇਮੀਆਂ ਅਤੇ ਪ੍ਰੋ. ਮੋਹਨ ਸਿੰਘ ਮੇਲੇ ਨਾਲ ਜੁੜੀਆਂ ਸ਼ਖਸੀਅਤਾਂ ਨੂੰ 19 ਅਕਤੂਬਰ ਨੂੰ ਸਵੇਰੇ 10 ਵਜੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ - ਤਪ ਚੌਪਹਿਰਾ ਸਮਾਗਮ ਅਗਲੀ ਖ਼ਬਰ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ 16 ਅਕਤੂਬਰ ਨੂੰ ਮਨਾਇਆ ਜਾਵੇਗਾ - ਕੇ . ਕੇ . ਬਾਵਾ
Ad Position 24