13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਹਕੀਕਤ ਮਾਂਗਟ ਦੇ ਦਿਹਾਂਤ ’ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ - ਅੰਤਿਮ ਅਰਦਾਸ ਅੱਜ

ਲੁਧਿਆਣਾ, 13 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਸਰਪ੍ਰਸਤ ਮੈਂਬਰ ਹਕੀਕਤ ਸਿੰਘ ਮਾਂਗਟ ਦੇ ਦਿਹਾਂਤ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਸਵ: ਹਕੀਕਤ ਸਿੰਘ ਮਾਂਗਟ ਦੀ ਫਾਈਲ ਫੋਟੋ। 14-10-2026
ਲੁਧਿਆਣਾ, 13 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਸਰਪ੍ਰਸਤ ਮੈਂਬਰ ਹਕੀਕਤ ਸਿੰਘ ਮਾਂਗਟ ਦੇ ਦਿਹਾਂਤ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਕੀਕਤ ਸਿੰਘ ਮਾਂਗਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸੰਚਾਰ ਕੇਂਦਰ ਦੇ ਸੇਵਾ ਮੁਕਤ ਸਹਾਇਕ ਲਾਇਬ੍ਰੇਰੀਅਨ ਸਨ। ਉਹ ਬਹੁਤ ਨਿੱਘੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਅਕਾਦਮੀ ਦੀਆਂ ਕਈ ਚੋਣਾਂ ਵਿਚ ਸਹਾਇਕ ਚੋਣ ਅਧਿਕਾਰੀ ਵਜੋਂ ਸਰਗਰਮ ਭੂਮਿਕਾ ਅਦਾ ਕੀਤੀ ਸੀ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਹਕੀਕਤ ਸਿੰਘ ਮਾਂਗਟ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿੱਤ ਜਗਤ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਹਕੀਕਤ ਮਾਂਗਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਸਥਾਪਨਾ ਵੇਲੇ ਤੋਂ ਹੀ ਯੂਨੀਵਰਸਿਟੀ ਵਿਖੇ ਸੇਵਾ ਵਿਚ ਆ ਗਏ ਸਨ। ਪਰਿਵਾਰਕ ਜਾਣਕਾਰੀ ਅਨੁਸਾਰ ਸਵ : ਹਕੀਕਤ ਸਿੰਘ ਮਾਂਗਟ ਦੀ ਅੰਤਿਮ ਅਰਦਾਸ 14 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸਾਂਝਾ ਸਾਹਿਬ ਪਿੰਡ ਬਾੜੇਵਾਲ ਅਵਾਣਾ ਵਿਖੇ ਹੋਵੇਗੀ। ਇਸ ਦੁੱਖ ਦੀ ਘੜੀ ਵਿਚ ਅਕਾਦਮੀ ਦੇ ਸਮੂਹ ਮੈਂਬਰਾਂ ਵਲੋਂ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨਸ਼ਿਆ ਖ਼ਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਚਿੰਤਾਜਨਕ- ਮਨੋਜ ਕੁਮਾਰ ਝਾਅ
Ad Position 24