13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਅਕੂਤਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

Ad Position 21
No active advertisement
ਅਜੀਤ ਡੈਸਕ 14-10-2026
ਲੁਧਿਆਣਾ, 13 ਅਕੂਤਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਸਦੀ ਲੜਕੀ ਸਹਿਮੀ ਹੋਈ ਸੀ, ਜਦੋਂ ਉਸ ਨੇ ਲੜਕੀ ਨੂੰ ਇਸ ਦਾ ਕਾਰਨ ਪੁੱਛਿਆ ਤਾਂ ਉਸ ਦੱਸਿਆ ਕਿ ਗੁਰਦੇਵ ਪਾਰਕ ਦੇ ਰਹਿਣ ਵਾਲੇ ਭਾਵੇਸ਼ ਕੁਮਾਰ ਨੂੰ ਉਹ ਪਿਛਲੇ ਕੁਝ ਸਮੇਂ ਤੋਂ ਜਾਣਦੀ ਸੀ ਅਤੇ ਮੋਬਾਇਲ ‘ਤੇ ਗੱਲਬਾਤ ਕਰਦੀ ਸੀ। ਬੀਤੇ ਦਿਨ ਕਥਿਤ ਦੋਸ਼ੀ ਉਸ ਨੂੰ ਜ਼ਬਰਦਸਤੀ ਮਿਲਣ ਲਈ ਘਰ ਆ ਗਿਆ। ਉਸ ਵੇਲੇ ਉਹ ਘਰ ਵਿਚ ਇੱਕਲੀ ਸੀ ਅਤੇ ਕਥਿਤ ਦੋਸ਼ੀ ਨੇ ਉਸ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਬਾਅਦ ਵਿਚ ਉਸ ਨੂੰ ਬਲੈਕਮੇਲ ਕਰਨ ਲੱਗ ਪਿਆ ਅਤੇ ਇਸ ਦੌਰਾਨ ਵੀ ਉਸਨੇ ਕਈ ਵਾਰ ਉਸ ਨਾਲ ਸਰੀਰਕ ਸੰਬੰਧ ਬਣਾਏ। ਹੁਣ ਕਥਿਤ ਦੋਸ਼ੀ ਉਸ ਨੂੰ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਕਥਿਤ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਪੀੜਿਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਇੱਕ ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦਾ ਕੀਤਾ ਤਬਾਦਲਾ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਹਕੀਕਤ ਮਾਂਗਟ ਦੇ ਦਿਹਾਂਤ ’ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ - ਅੰਤਿਮ ਅਰਦਾਸ ਅੱਜ
Ad Position 24