ਲੁਧਿਆਣਾ ਦਿਹਾਤੀ ਭਾਜਪਾ ਨੇ ਏ . ਡੀ . ਸੀ . ਰਾਹੀਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ
ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਲੁਧਿਆਣਾ ਦਿਹਾਤੀ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਏ. ਡੀ.
ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਲੁਧਿਆਣਾ ਦਿਹਾਤੀ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਏ.ਡੀ.ਸੀ. ਪਾਇਲ ਗੋਇਲ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਝੋਟਾ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ, ਪਰਿਵਾਰ ਨੂੰ ਸੁਰੱਖਿਆ ਅਤੇ ਨਸ਼ਾ ਤਸਕਰੀ ਦੇ ਕਥਿਤ ਨੈੱਟਵਰਕ ’ਤੇ ਸਿਆਸੀ ਸਰਪ੍ਰਸਤੀ ਦੀ ਜਾਂਚ ਦੀ ਮੰਗ ਕੀਤੀ। ਇਸ ਮੌਕੇ ਅਵਤਾਰ ਸਿੰਘ, ਰੋਹਿਤ ਮੁੰਜਾਲ, ਅਜਮੇਰ ਸਿੰਘ, ਰਾਜੀਵ ਖੁੱਲਰ, ਸੁਮਿਤ ਕੌਸ਼ਿਕ, ਭੀਸ਼ਮ ਢੱਲ, ਸਾਨੀਆ ਸ਼ਰਮਾ ਅਤੇ ਰਵਿੰਦਰ ਵਰਮਾ ਸਮੇਤ ਹੋਰ ਭਾਜਪਾ ਆਗੂ ਮੌਜੂਦ ਸਨ।