14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਅਤੇ ਔਰਤ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਅਤੇ ਇਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਨਾਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਦੋ ਅਣਪਛਾਤੇ ਨੌਜਵਾਨਾਂ ਅਤੇ ਇਕ ਅਣਪਛਾਤੀ ਔਰਤ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 15-10-2026
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਅਤੇ ਇਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਨਾਨੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਦੋ ਅਣਪਛਾਤੇ ਨੌਜਵਾਨਾਂ ਅਤੇ ਇਕ ਅਣਪਛਾਤੀ ਔਰਤ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਦੋਹਤੀ, ਜੋ ਕਿ ਪਿਛਲੇ ਸਾਲ ਨਵੰਬਰ ਮਹੀਨੇ ਵਿਚ ਦਿੱਲੀ ਤੋਂ ਲੁਧਿਆਣਾ ਬੱਸ ਰਾਹੀਂ ਆ ਰਹੀ ਸੀ ਅਤੇ ਉਸ ਦੇ ਨਾਲ ਬੈਠੀ ਔਰਤ ਨੇ ਉਸ ਦੀ ਨਾਬਾਲਗ ਦੋਹਤੀ ਨੂੰ ਆਪਣੀਆਂ ਗੱਲਾਂ ਵਿਚ ਵਰਗਲਾ ਲਿਆ ਅਤੇ ਸ਼ੇਰਪੁਰ ਚੌਕ ’ਤੇ ਉਸ ਨੂੰ ਬੱਸ ਤੋਂ ਉਤਾਰ ਕੇ ਆਪਣੇ ਨਾਲ ਲੈ ਗਈ। ਇਸ ਔਰਤ ਵਲੋਂ ਉਸ ਨੂੰ ਕੋਲਡ ਡਰਿੰਕ ਪਿਲਾਈ ਗਈ, ਜਿਸ ’ਤੇ ਉਹ ਨੀਮ ਬੇਹੋਸ਼ੀ ਦੀ ਹਾਲਤ ਵਿਚ ਆ ਗਈ ਤੇ ਇਹ ਔਰਤ ਉਸ ਨੂੰ ਇਕ ਹੋਟਲ ਵਿਚ ਲੈ ਗਈ, ਜਿੱਥੇ ਕਿ ਦੋ ਨੌਜਵਾਨਾਂ ਵਲੋਂ ਉਸ ਨਾਲ ਜ਼ਬਰਦਸਤੀ ਜਬਰ ਜਨਾਹ ਕੀਤਾ ਗਿਆ। ਲੜਕੀ ਨੂੰ ਇਸ ਸਬੰਧੀ ਕਿਸੇ ਨੂੰ ਨਾ ਦੱਸਣ ਬਾਰੇ ਵੀ ਧਮਕੀਆਂ ਦਿੱਤੀਆਂ ਗਈਆਂ। ਬਾਅਦ ਵਿਚ ਇਹ ਕਥਿਤ ਦੋਸ਼ੀ ਉਸ ਨੂੰ ਜੋਧੇਵਾਲ ਬਸਤੀ ਨੇੜੇ ਛੱਡ ਕੇ ਫ਼ਰਾਰ ਹੋ ਗਏ। ਲੜਕੀ ਵਲੋਂ ਇਸ ਸਬੰਧੀ ਜਦੋਂ ਬੀਤੇ ਦਿਨ ਆਪਣੀ ਨਾਨੀ ਨੂੰ ਦੱਸਿਆ ਤਾਂ ਨਾਨੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਬੰਦੀ ਬਣਾਉਣ ਉਪਰੰਤ ਲੁਟੇਰੇ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਲੁਧਿਆਣਾ ਦਿਹਾਤੀ ਭਾਜਪਾ ਨੇ ਏ . ਡੀ . ਸੀ . ਰਾਹੀਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ
Ad Position 24