15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਾਨਸਾ ਰੋਸ ਧਰਨੇ ’ਚ ਜਾਣ ਤੋਂ ਰੋਕਣ ਲਈ ਪੁਲਿਸ ਨੇ ਸ਼ਿਵਾਲਿਕ ਨੂੰ ਘਰ ਅੰਦਰ ਕੀਤਾ ਨਜ਼ਰਬੰਦ

ਇਯਾਲੀ/ਥਰੀਕੇ, 14 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬੀਤੀ ਕੱਲ੍ਹ ਮਾਨਸਾ ਵਿਖੇ ਮੈਡੀਕਲ ਨਸ਼ਾ ਲੋਭੀ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਉਸ ਦੇ ਸਮਰਥਕਾਂ ਵਲੋਂ ਲਗਾਏ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਤੋਂ ਰੋਕਣ ਲਈ ਲੁਧਿਆਣਾ ਪੁਲਿਸ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੇ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਸਾਥੀਆਂ ਸਮੇਤ ਬਾੜੇਵਾਲ ਸਥਿਤ ਉਨ੍ਹਾਂ ਦੀ ਰਿਹਾਇਸ਼ ਮਹਿਤਾਬ ਹਾਊਸ ਵਿਖੇ ਘਰ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸਿੱਧਵਾਂ ਨਹਿਰ ਕਿਨਾਰੇ ਸਥਿਤ ਉਨ੍ਹਾਂ ਦੇ ਪੈਟਰੋਲ ਪੰਪ ਅਤੇ ਗੈਸ ਏਜੰਸੀ ‘ਤੇ ਵੀ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ।

Ad Position 21
No active advertisement
ਅਜੀਤ ਡੈਸਕ 15-10-2026
ਇਯਾਲੀ/ਥਰੀਕੇ, 14 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬੀਤੀ ਕੱਲ੍ਹ ਮਾਨਸਾ ਵਿਖੇ ਮੈਡੀਕਲ ਨਸ਼ਾ ਲੋਭੀ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਉਸ ਦੇ ਸਮਰਥਕਾਂ ਵਲੋਂ ਲਗਾਏ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਤੋਂ ਰੋਕਣ ਲਈ ਲੁਧਿਆਣਾ ਪੁਲਿਸ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੇ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਸਾਥੀਆਂ ਸਮੇਤ ਬਾੜੇਵਾਲ ਸਥਿਤ ਉਨ੍ਹਾਂ ਦੀ ਰਿਹਾਇਸ਼ ਮਹਿਤਾਬ ਹਾਊਸ ਵਿਖੇ ਘਰ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸਿੱਧਵਾਂ ਨਹਿਰ ਕਿਨਾਰੇ ਸਥਿਤ ਉਨ੍ਹਾਂ ਦੇ ਪੈਟਰੋਲ ਪੰਪ ਅਤੇ ਗੈਸ ਏਜੰਸੀ ‘ਤੇ ਵੀ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਸ਼ਿਵਾਲਿਕ ਨੇ ਇਸ ਕਾਰਵਾਈ ਨੂੰ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਾਰ ਦਿੰਦਿਆਂ ਐਲਾਨ ਕੀਤਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਮਾਮਲੇ ਦੇ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ, ਉਨ੍ਹਾਂ ਨੇ ਆਪਣੀਆਂ ਸਾਰੀਆਂ ਰਾਜਸੀ ਸਰਗਰਮੀਆਂ ਵੀ ਰੱਦ ਕਰਨ ਦਾ ਐਲਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਲੁਟੇਰਿਆਂ ਨਾਲ ਭਿੜਿਆ ਨਗਰ ਨਿਗਮ ਇੰਸਪੈਕਟਰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਬੰਦੀ ਬਣਾਉਣ ਉਪਰੰਤ ਲੁਟੇਰੇ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ
Ad Position 24