14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਜਾਣਾ ਪੈ ਰਿਹਾ ਅਜਾਈਂ ਮੌਤ ਦੇ ਮੂੰਹ - ਚੌਹਾਨ

ਭਾਮੀਆਂ ਕਲਾਂ/ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਕਥਿਤ ਤੌਰ ’ਤੇ ਦਵਾਈ ਕਾਰੋਬਾਰੀ ਵਲੋਂ ਕਤਲ ਕਰਨ ਦਾ ਜ਼ਿਕਰ ਕਰਦਿਆਂ ਯੂਥ ਕਾਂਗਰਸੀ ਆਗੂ ਭੁਪਿੰਦਰ ਸਿੰਘ ਚੌਹਾਨ ਨੇ ਇਸ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨਾਂ ਨੂੰ ਅਜਾਈਂ ਮੌਤ ਦੇ ਮੂੰਹ ਜਾਣਾ ਪੈ ਰਿਹਾ ਹੈ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਦਿਨ ਬ ਦਿਨ ਅਜਿਹੇ ਅਪਰਾਧ ਵਧਦੇ ਹੀ ਜਾ ਰਹੇ ਹਨ ਅਤੇ ਸੂਬੇ ਦੇ ਲੋਕ ਦਹਿਸ਼ਤ ਭਰੇ ਮਾਹੌਲ ਵਿਚ ਜਿਊਣ ਲਈ ਮਜਬੂਰ ਹਨ।

Ad Position 21
No active advertisement
ਭੁਪਿੰਦਰ ਸਿੰਘ ਚੌਹਾਨ 15-10-2026
ਭਾਮੀਆਂ ਕਲਾਂ/ਲੁਧਿਆਣਾ, 14 ਅਕਤੂਬਰ (ਜਤਿੰਦਰ ਭੰਬੀ)-ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਕਥਿਤ ਤੌਰ ’ਤੇ ਦਵਾਈ ਕਾਰੋਬਾਰੀ ਵਲੋਂ ਕਤਲ ਕਰਨ ਦਾ ਜ਼ਿਕਰ ਕਰਦਿਆਂ ਯੂਥ ਕਾਂਗਰਸੀ ਆਗੂ ਭੁਪਿੰਦਰ ਸਿੰਘ ਚੌਹਾਨ ਨੇ ਇਸ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨਾਂ ਨੂੰ ਅਜਾਈਂ ਮੌਤ ਦੇ ਮੂੰਹ ਜਾਣਾ ਪੈ ਰਿਹਾ ਹੈ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਦਿਨ ਬ ਦਿਨ ਅਜਿਹੇ ਅਪਰਾਧ ਵਧਦੇ ਹੀ ਜਾ ਰਹੇ ਹਨ ਅਤੇ ਸੂਬੇ ਦੇ ਲੋਕ ਦਹਿਸ਼ਤ ਭਰੇ ਮਾਹੌਲ ਵਿਚ ਜਿਊਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਹੋਈ ਹੈ, ਦੂਜੇ ਪਾਸੇ ਸੂਬੇ ਵਿਚ ਸ਼ਰ੍ਹੇਆਮ ਨਸ਼ੇ ਦੀ ਵਿੱਕਰੀ ਹੋ ਰਹੀ ਹੈ, ਜੇਕਰ ਕੋਈ ਇਸ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਮੌਤ ਦੇ ਮੂੰਹ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਬੁਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਅਜਿਹੀ ਕਾਰਵਾਈ ਕਰੇ ਤਾਂ ਕਿ ਹੋਰ ਕੋਈ ਨਸ਼ਾ ਵੇਚਣ ਦੀ ਹਿੰਮਤ ਨਾ ਕਰ ਸਕੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬੇਹੱਦ ਮਾੜੀ , ਸਭ ਪਾਰਟੀਆਂ ਰਲ ਕੇ ਇਸ ਨੂੰ ਸੁਧਾਰਨ ਦੀ ਵਿਉਂਤ ਬਣਾਉਣ - ਸੁਰਿੰਦਰ ਮੱ... ਅਗਲੀ ਖ਼ਬਰ ਓਂਕਾਰ ਸਿੰਘ ਬਰਾੜ, ਬਲਵਿੰਦਰ ਸਿੰਘ ਕੁਲਾਰ, ਪ੍ਰਿਤਪਾਲ ਸਿੰਘ ਮੁਕੰਦਪੁਰ
Ad Position 24