ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬੇਹੱਦ ਮਾੜੀ , ਸਭ ਪਾਰਟੀਆਂ ਰਲ ਕੇ ਇਸ ਨੂੰ ਸੁਧਾਰਨ ਦੀ ਵਿਉਂਤ ਬਣਾਉਣ - ਸੁਰਿੰਦਰ ਮੱਕੜ
ਲੁਧਿਆਣਾ 14 ਅਕਤੂਬਰ (ਜਤਿੰਦਰ ਭੰਬੀ)-ਉਘੇ ਸਮਾਜ ਸੇਵਕ ਸੁਰਿੰਦਰ ਸਿੰਘ ਮੱਕੜ ਨੇ ਆਖਿਆ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬੇਹੱਦ ਮਾੜੀ ਹੈ। ਦਿਨ ਦਿਹਾੜੇ ਲੁੱਟਾਂ ਖੋਹਾਂ ਅਤੇ ਵੱਡੇ ਪੱਧਰ ਤੇ ਕਤਲੋਗਾਰਦ ਹੋ ਰਹੀ ਹੈ ।
ਲੁਧਿਆਣਾ 14 ਅਕਤੂਬਰ (ਜਤਿੰਦਰ ਭੰਬੀ)-ਉਘੇ ਸਮਾਜ ਸੇਵਕ ਸੁਰਿੰਦਰ ਸਿੰਘ ਮੱਕੜ ਨੇ ਆਖਿਆ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬੇਹੱਦ ਮਾੜੀ ਹੈ। ਦਿਨ ਦਿਹਾੜੇ ਲੁੱਟਾਂ ਖੋਹਾਂ ਅਤੇ ਵੱਡੇ ਪੱਧਰ ਤੇ ਕਤਲੋਗਾਰਦ ਹੋ ਰਹੀ ਹੈ । ਇੱਕ ਦਿਨ ਪਹਿਲਾਂ ਹੀ ਮਾਨਸਾ ਵਿਚ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਮਿੰਦਰ ਝੋਟਾ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ ਇਸ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਆਖਿਆ ਕਿ ਬੇਸ਼ੱਕ ਅਮਨ ਕਾਨੂੰਨ ਦੀ ਹਾਲਤ ਨੂੰ ਸੁਧਾਰਨਾ ਪੰਜਾਬ ਸਰਕਾਰ ਦੀ ਜਿੰਮੇਵਾਰੀ ਹੈ ਪਰ ਪੰਜਾਬ ਇੱਕ ਬਾਰਡਰ ਸਟੇਟ ਹੋਣ ਕਰਕੇ ਬਾਰਡਰ ਦੇ 50 ਕਿਲੋਮੀਟਰ ਦਾ ਘੇਰਾ ਕੇਂਦਰ ਸਰਕਾਰ ਦੇ ਅਧੀਨ ਹੈ। ਇਸ ਲਈ ਸੂਬਾ ਤੇ ਕੇਂਦਰ ਸਰਕਾਰਾਂ ਨੂੰ ਅਮਨ ਕਾਨੂੰਨ ਦੀ ਹਾਲਤ ਸੁਧਾਰਨ ਲਈ ਆਪੋ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਹਨਾਂ ਆਖਿਆ ਕਿ ਅਮਨ ਕਾਨੂੰਨ ਦੀ ਮਾੜੀ ਹਾਲਤ ਕਾਰਨ ਹੀ ਸੂਬੇ ਦਾ ਵਪਾਰ ਦਿਨੋ ਦਿਨ ਘੱਟ ਰਿਹਾ ਹੈ। ਵਪਾਰੀ ਅਤੇ ਉਦਯੋਗਪਤੀ ਹਰਿਆਣਾ ਹਿਮਾਚਲ ਆਦਿ ਸੂਬਿਆ ਵੱਲ ਨ ੂੰ ਜਾ ਰਹੇ ਹਨ। ਉਹਨਾਂ ਆਖਿਆ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸਿਰ ਜੋੜ ਕੇ ਇਸ ਮਸਲੇ ਤੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਕਰਨ ਵਿੱਚ ਵੱਡਾ ਰੋਲ ਨਿਭਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਦਾ ਮਾਹੌਲ ਵਧੀਆ ਹੋਵੇਗਾ ਤਾਂ ਉਦਯੋਗ ਅਤੇ ਵਪਾਰ ਪ੍ਰਫੁੱਲਤ ਹੋਣਗੇ, ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਪੰਜਾਬ ਦੀ ਆਰਥਿਕਤਾ ਸੁਧਰੇਗੀ। ਸ. ਮੱਕੜ ਨੇ ਆਖਿਆ ਕਿ ਪੰਜਾਬ ਦਾ ਮਾਹੌਲ ਸੁਧਾਰਨ ਲਈ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਨ ਲਈ ਕਾਂਗਰਸ ਨੂੰ ਵੀ ਮੋਹਰੀ ਰੋਲ ਵੱਡਾ ਰੋਲ ਨਿਭਾਉਣਾ ਚਾਹੀਦਾ ਹੈ।