17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜਸ਼ਨ-ਏ-ਇਨਕਲਾਬ ਸਮਾਗਮ ’ਚ ਹੀ ਪਲਾਸਟਿਕ ਪਾਬੰਦੀ ਦੀਆਂ ਧੱਜੀਆਂ ਉਡਾਉਣ ਦੇ ਦੋਸ਼, ਐਨ.ਜੀ.ਟੀ. ਨੇ ਦਿੱਤੇ ਜਾਂਚ ਦੇ ਹੁਕਮ

ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਰਕਾਰ ਵਲੋਂ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਜਸ਼ਨ-ਏ-ਇਨਕਲਾਬ ਸਮਾਗਮ ਦੌਰਾਨ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਕਥਿਤ ਵਰਤੋਂ ਦੇ ਮਾਮਲੇ ਨੇ ਹੁਣ ਕਾਨੂੰਨੀ ਰੁੱਖ ਅਖ਼ਤਿਆਰ ਕਰ ਲਿਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਮਾਮਲੇ ਦੀ ਜਾਂਚ ਲਈ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਹਨ।

Ad Position 21
No active advertisement
ਅਜੀਤ ਡੈਸਕ 17-10-2026
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਰਕਾਰ ਵਲੋਂ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕਰਵਾਏ ਗਏ ਜਸ਼ਨ-ਏ-ਇਨਕਲਾਬ ਸਮਾਗਮ ਦੌਰਾਨ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਕਥਿਤ ਵਰਤੋਂ ਦੇ ਮਾਮਲੇ ਨੇ ਹੁਣ ਕਾਨੂੰਨੀ ਰੁੱਖ ਅਖ਼ਤਿਆਰ ਕਰ ਲਿਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਮਾਮਲੇ ਦੀ ਜਾਂਚ ਲਈ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਹਨ। ਪਬਲਿਕ ਐਕਸ਼ਨ ਕਮੇਟੀ ਵਲੋਂ ਦਾਇਰ ਅਰਜ਼ੀ ’ਤੇ 12 ਅਕਤੂਬਰ ਨੂੰ ਸੁਣਵਾਈ ਕਰਦਿਆਂ, ਐਨ.ਜੀ.ਟੀ. ਨੇ ਕਿਹਾ ਕਿ ਮਾਮਲੇ ਦੀ ਜ਼ਮੀਨੀ ਪੱਧਰ ’ਤੇ ਜਾਂਚ ਕੀਤੀ ਜਾਵੇ। ਪੀ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਦਾ ਨੁਮਾਇੰਦਾ ਕਮੇਟੀ ਦਾ ਨੋਡਲ ਅਧਿਕਾਰੀ ਹੋਵੇਗਾ। ਕਮੇਟੀ ਆਗੂਆਂ ਵਲੋਂ ਟ੍ਰਿਬਿਊਨਲ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਸਮਾਗਮ ਦੌਰਾਨ ਪਲਾਸਟਿਕ ਦੇ ਗਲਾਸ, ਪਲੇਟਾਂ, ਕੈਰੀ ਬੈਗ, ਸਟ੍ਰਾਅ ਅਤੇ ਚਮਚਿਆਂ ਵਰਗੀਆਂ ਪਾਬੰਦੀਸ਼ੁਦਾ ਵਸਤਾਂ ਦੀ ਕਥਿਤ ਵਰਤੋ ਕੀਤੀ ਗਈ। ਪੀ.ਏ.ਸੀ. ਨੇ ਇਹ ਸਵਾਲ ਚੁੱਕਿਆ ਕਿ ਪਹਿਲਾਂ ਸ਼ਿਕਾਇਤਾਂ ਕੀਤੇ ਜਾਣ ਦੇ ਬਾਵਜੂਦ ਪੀ.ਪੀ.ਸੀ.ਬੀ. ਵਲੋਂ ਮਾਮਲੇ ਵਿਚ ਢੁਕਵੀਂ ਕਾਰਵਾਈ ਕਿਉਂ ਨਹੀਂ ਕੀਤੀ ਗਈ। ਐਨ.ਜੀ.ਟੀ. ਦੇ ਨਿਰਦੇਸ਼ਾਂ ਅਨੁਸਾਰ ਜੇਕਰ ਜਾਂਚ ਦੌਰਾਨ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਦੋਸ਼ ਸੀ ਪਾਏ ਜਾਂਦੇ ਹਨ ਤਾਂ ਜ਼ਿੰਮੇਵਾਰ ਧਿਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਵਾਤਾਵਰਣ ਮੁਆਵਜ਼ਾ ਵੀ ਲਗਾਇਆ ਜਾ ਸਕਦਾ ਹੈ। ਟ੍ਰਿਬਿਊਨਲ ਨੇ ਸ਼ਿਕਾਇਤ ਅਤੇ ਸਬੰਧਿਤ ਸਬੂਤ ਪ੍ਰਾਪਤ ਹੋਣ ਤੋ ਤਿੰਨ ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਕੇ ਕੀਤੀ ਗਈ, ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਕਬਾੜ ਦੇ ਗੁਦਾਮ ਵਿਚੋਂ ਮੁਲਾਜ਼ਮ ਨੂੰ ਬੰਦੀ ਬਣਾ ਕੇ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਗੁਰਦੁਆਰਾ ਗੜਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24