17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਤੇਜ਼ ਰਫ਼ਤਾਰ ਟਰੱਕ ਨੇ ਔਰਤ ਨੂੰ ਲਿਆ ਲਪੇਟ ’ਚ, ਮੌਤ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰਤਾਪ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਆਸ਼ਾ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 63 ਸਾਲ ਦੇ ਕਰੀਬ ਸੀ ਅਤੇ ਉਹ ਪਟਿਆਲਾ ਦੀ ਰਹਿਣ ਵਾਲੀ ਸੀ।

Ad Position 21
No active advertisement
ਮ੍ਰਿਤਕ ਔਰਤ ਦੀ ਫਾਈਲ ਫ਼ੋਟੋ। 17-10-2026
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰਤਾਪ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਆਸ਼ਾ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 63 ਸਾਲ ਦੇ ਕਰੀਬ ਸੀ ਅਤੇ ਉਹ ਪਟਿਆਲਾ ਦੀ ਰਹਿਣ ਵਾਲੀ ਸੀ। ਆਸ਼ਾ ਰਾਣੀ ਦੀ ਲੜਕੀ ਰੇਖਾ ਨੇ ਦੱਸਿਆ ਕਿ ਉਸ ਦੀ ਮਾਂ ਪਟਿਆਲਾ ਤੋਂ ਲੁਧਿਆਣਾ ਇਕ ਰਿਸ਼ਤੇਦਾਰ ਦੇ ਭੋਗ ਵਿਚ ਸ਼ਾਮਿਲ ਹੋਣ ਲਈ ਆਈ ਸੀ ਅਤੇ ਪ੍ਰਤਾਪ ਚੌਕ ਨੇੜੇ ਬੱਸ ਤੋਂ ਉਤਰੀ ਸੀ। ਬੱਸ ਤੋਂ ਉਤਰ ਕੇ ਉਹ ਸੜਕ ਪਾਰ ਕਰ ਰਹੀ ਸੀ ਕਿ ਤੇਜ਼ ਰਫ਼ਤਾਰ ਦੇ ਟਰੱਕ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ‘ਤੇ ਫ਼ਰਾਰ ਹੋ ਗਿਆ। ਅੱਖੀਂ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਟਰੱਕ ਦੀ ਰਫ਼ਤਾਰ ਤੇਜ਼ ਸੀ, ਜਿਸ ਕਾਰਨ ਚਾਲਕ ਸੰਤੁਲਨ ਗਵਾ ਬੈਠਾ ਅਤੇ ਆਸ਼ਾ ਰਾਣੀ ਦੇ ਉਪਰ ਟਰੱਕ ਚੜ੍ਹਾ ਦਿੱਤਾ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਲਈ ਹੈ ਅਤੇ ਦੋਸ਼ੀ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਮੰਤਰੀ ਢਿੱਲੋਂ ਨੇ ਹਲਕਾ ਸਾਹਨੇਵਾਲ ਦੇ ਸਰਕਲ ਪ੍ਰਧਾਨ ਕੀਤੇ ਸਨਮਾਨਿਤ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਕਬਾੜ ਦੇ ਗੁਦਾਮ ਵਿਚੋਂ ਮੁਲਾਜ਼ਮ ਨੂੰ ਬੰਦੀ ਬਣਾ ਕੇ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ
Ad Position 24