17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਬੋਲਣ ਤੋਂ ਅਸਮਰਥ ਵਿਆਹੁਤਾ ਨੂੰ ਸਹੁਰੇ ਪਰਿਵਾਰ ਨੇ ਕੁੱਟ ਮਾਰ ਕੇ ਘਰੋਂ ਕੱਢਿਆ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬੋਲਣ ਤੋਂ ਅਸਮਰਥ ਵਿਆਹੁਤਾ ਨੂੰ ਸਹੁਰੇ ਪਰਿਵਾਰ ਦੇ ਮੈਂਬਰਾਂ ਵਲੋਂ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 17-10-2026
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬੋਲਣ ਤੋਂ ਅਸਮਰਥ ਵਿਆਹੁਤਾ ਨੂੰ ਸਹੁਰੇ ਪਰਿਵਾਰ ਦੇ ਮੈਂਬਰਾਂ ਵਲੋਂ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਕਾਜਲ ਦੀ ਮਾਂ ਰਮਾਵਤੀ ਦੇਵੀ ਵਾਸੀ ਫੋਕਲ ਪੁਆਇੰਟ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਉਸ ਦੇ ਪਤੀ ਰਾਜਾ ਅਤੇ ਸੱਸ ਮਾਲਤੀ ਦੇਵੀ ਵਾਸੀ ਫੋਕਲ ਪੁਆਇੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਬੋਲਣ ਤੋਂ ਅਸਮਰਥ ਹੈ ਅਤੇ ਉਸ ਦੀ ਸ਼ਾਦੀ ਇਸ ਸਾਲ ਫਰਵਰੀ ਮਹੀਨੇ ਵਿਚ ਹੋਈ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀਆਂ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਗਰਭਵਤੀ ਹੈ । ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸਮਾਪਤ ਭਾਈ ਖਾਲਸਾ ਨੇ ਸੇਵਾ ਤੇ ਸਿਮਰਨ... ਅਗਲੀ ਖ਼ਬਰ ‘ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਗਿੱਲ, ਗੁਰਪ੍ਰੀਤ ਤੂਰ ਵਲੋਂ ਲੋ...
Ad Position 24