17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸਮਾਪਤ ਭਾਈ ਖਾਲਸਾ ਨੇ ਸੇਵਾ ਤੇ ਸਿਮਰਨ ਦੀ ਇਕ ਮਿਸਾਲ ਕਾਇਮ ਕੀਤੀ- ਸੰਤ ਬਾਬਾ ਅਮੀਰ ਸਿੰਘ

ਲੁਧਿਆਣ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਆਪਣਾ ਸਮੁੱਚਾ ਜੀਵਨ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਲਗਾ ਕੇ ਸੇਵਾ ਤੇ ਸਿਮਰਨ ਦੀ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਜੋ ਕਿ ਸਮੁੱਚੀ ਸਦੀਵੀ ਤੌਰ ‘ਤੇ ਯਾਦ ਰੱਖੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਲੁਧਿਆਣਾ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿਚ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ) ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਲਾਨਾ ਗੁਰਮਤਿ ਸਮਾਗਮ ਦੀ ਸਮਾਪਤੀ ਮੌਕੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।

Ad Position 21
No active advertisement
ਸਮਾਗਮ ਦੌਰਾਨ ਕੀਰਤਨੀ ਜੱਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਹਰਪਾਲ ਸਿੰਘ ਖਾਲਸਾ, ਉਨ੍ਹਾਂ ਨਾਲ ਕੁਲਵਿੰਦਰ ਸਿੰਘ ਬੈਨੀਪਾਲ, ਭਗਵਾਨ ਸਿੰਘ ਜੌਹਲ ਅਤੇ ਹੋਰ। ਤਸਵੀਰ : ਸੇਵਕ ਸਿੰਘ 17-10-2026
ਲੁਧਿਆਣ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਆਪਣਾ ਸਮੁੱਚਾ ਜੀਵਨ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਲਗਾ ਕੇ ਸੇਵਾ ਤੇ ਸਿਮਰਨ ਦੀ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਜੋ ਕਿ ਸਮੁੱਚੀ ਸਦੀਵੀ ਤੌਰ ‘ਤੇ ਯਾਦ ਰੱਖੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਲੁਧਿਆਣਾ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿਚ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ) ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਲਾਨਾ ਗੁਰਮਤਿ ਸਮਾਗਮ ਦੀ ਸਮਾਪਤੀ ਮੌਕੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਉਨ੍ਹਾਂ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਉਪਰ ਪਹਿਰਾ ਦੇਣ ਵਾਲੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਵਲੋਂ ਆਰੰਭ ਕੀਤੀ ਗਈ ਨਿਸ਼ਕਾਮ ਕੀਰਤਨ ਸਮਾਗਮਾਂ ਦੀ ਲੜੀ ਸਿੱਖੀ ਦੇ ਪ੍ਰਚਾਰ ਦਾ ਧੁਰਾ ਬਣ ਚੁੱਕੀ ਹੈ। ਸਮਾਗਮ ਦੌਰਾਨ ਪੁੱਜੇ ਸੰਤ ਬਾਬਾ ਅਮਰਜੀਤ ਸਿੰਘ ਭੋਲਾ (ਨਾਨਕਸਰ ਸਿੰਘੜਾ) ਤੇ ਪੰਥਕ ਬੁਲਾਰੇ ਸ. ਭਗਵਾਨ ਸਿੰਘ ਜੌਹਲ ਨੇ ਆਪਣੇ ਸੰਬੋਧਨ ਵਿਚ ਭਾਈ ਜਸਬੀਰ ਸਿੰਘ ਖਾਲਸਾ ਨੂੰ ਕੌਮ ਦਾ ਦਰਵੇਸ਼ ਪ੍ਰਚਾਰਕ ਦੱਸਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਵਲੋਂ ਸਿੱਖੀ ਦੀ ਫੁਲਵਾੜੀ ਨੂੰ ਹੋਰ ਪ੍ਰਫੁੱਲਤ ਕਰਨ ਹਿੱਤ ਨਿਸ਼ਕਾਮ ਤੌਰ ‘ਤੇ ਚਲਾਈ ਗਈ ਧਰਮ ਪ੍ਰਚਾਰ ਦੀ ਲਹਿਰ ਸਮੁੱਚੇ ਪੰਥ ਲਈ ਇੱਕ ਚਾਨਣ ਮੁਨਾਰਾ ਸੀ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਦੋ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੇ ਸਮਾਪਤੀ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸ਼ੁੱਭਦੀਪ ਸਿੰਘ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਂਮ੍ਰਿਤਸਰ ਤੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ‘ਤੇ ਆਪਣੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਟਰੱਸਟ ਦੇ ਪ੍ਰਮੁੱਖ ਅਹੁਦੇਦਾਰਾਂ ਸ.ਹਰਪਾਲ ਸਿੰਘ ਖਾਲਸਾ (ਖਾਲਸਾ ਫਰਨੀਚਰ ਵਾਲੇ), ਸ. ਜਤਿੰਦਰ ਮੋਹਨ ਸਿੰਘ, ਜਗਮੋਹਨ ਸਿੰਘ, ਭਾਈ ਸੰਜਮਪ੍ਰੀਤ ਸਿੰਘ (ਪੋਤਰਾ ਪੰਥ ਰਤਨ ਭਾਈ ਜਸਬੀਰ ਸਿੰਘ) ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ ਤੇ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸਾਂਝੇ ਤੌਰ ‘ਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ। ਇਸੇ ਤਰ੍ਹਾਂ ਪ੍ਰਬੰਧਕਾਂ ਵਲੋਂ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਸੰਤ ਬਾਬਾ ਅਮਰਜੀਤ ਸਿੰਘ ਭੋਲਾ (ਨਾਨਕਸਰ ਸਿੰਘੜਾ) ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੂੰ ਵੀ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ (ਸਾਬਕਾ ਮੰਤਰੀ ਪੰਜਾਬ), ਅਕਾਲੀ ਆਗੁ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਕੁਲਵਿੰਦਰ ਸਿੰਘ ਬੈਨੀਪਾਲ ਪ੍ਰਧਾਨ ਗੁਰਦੁਆਰਾ ਅਰਬਨ ਅਸਟੇਟ ਫੇਸ 2 ਦੁੱਗਰੀ, ਜਗਜੀਤ ਸਿੰਘ ਖਾਲਸਾ, ਗੁਰਚਰਨ ਸਿੰਘ ਦੂਆ, ਅਮਰਜੀਤ ਸਿੰਘ ਤਲਵਾਰ ਸੋਪ ਵਾਲੇ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮਿੰਦਰ ਸਿੰਘ (ਟਿੰਮਾ ਬੱਤਰਾ) ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਬੋਲਣ ਤੋਂ ਅਸਮਰਥ ਵਿਆਹੁਤਾ ਨੂੰ ਸਹੁਰੇ ਪਰਿਵਾਰ ਨੇ ਕੁੱਟ ਮਾਰ ਕੇ ਘਰੋਂ ਕੱਢਿਆ
Ad Position 24