ਵਾਅਦੇ ਪੂਰੇ ਨਾ ਹੋਏ ਤਾਂ 18 ਨੂੰ ਸੁਨਾਮ ’ਚ ਗੂੰਜੇਗਾ ਕੰਪਿਊਟਰ ਅਧਿਆਪਕਾਂ ਦਾ ਰੋਸ
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੰਪਿਊਟਰ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਹੋਈ ਮੀਟਿੰਗ ਵਿਚ ਸਰਕਾਰ ਵਲੋਂ ਮੰਗਾਂ ਦੇ ਹੱਲ ਵਿਚ ਹੋ ਰਹੀ ਦੇਰੀ ਤੇ ਤਿੱਖਾ ਰੋਸ ਜਾਹਰ ਕੀਤਾ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 16 ਅਕਤੂਬਰ ਦੀ ਸਬ ਕਮੇਟੀ ਮੀਟਿੰਗ ਵਿਚ ਮਸਲੇ ਹੱਲ ਨਾ ਹੋਏ ਤਾਂ 18 ਅਕਤੂਬਰ ਨੂੰ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੰਪਿਊਟਰ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਹੋਈ ਮੀਟਿੰਗ ਵਿਚ ਸਰਕਾਰ ਵਲੋਂ ਮੰਗਾਂ ਦੇ ਹੱਲ ਵਿਚ ਹੋ ਰਹੀ ਦੇਰੀ ਤੇ ਤਿੱਖਾ ਰੋਸ ਜਾਹਰ ਕੀਤਾ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 16 ਅਕਤੂਬਰ ਦੀ ਸਬ ਕਮੇਟੀ ਮੀਟਿੰਗ ਵਿਚ ਮਸਲੇ ਹੱਲ ਨਾ ਹੋਏ ਤਾਂ 18 ਅਕਤੂਬਰ ਨੂੰ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਯੂਨੀਅਨ ਆਗੂ ਅਮਿਤ ਪਵਾਰ ਨੇ ਕਿਹਾ ਕਿ ਲੁਧਿਆਣਾ ਤੋਂ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਰੈਲੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ 6640 ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਨੋਟੀਫਿਕੇਸ਼ਨ, ਪੇਅ ਕਮਿਸ਼ਨ, ਡੀਏ ਅਤੇ ਹੋਰ ਹੱਕਾਂ ਨਾਲ ਜੁੜੇ ਮਸਲੇ ਅਜੇ ਵੀ ਲਟਕ ਰਹੇ ਹਨ। ਇਸ ਮੌਕੇ ਰੰਜਨ ਭਨੋਟ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਸੰਦੀਪ ਵਾਲੀਆ, ਹਰ ਰਾਏ ਕੁਮਾਰ, ਵਿਪਨ ਪਾਲ ਗੁਰੂ, ਕੁਲਵੰਤ ਸਿੰਘ, ਇਕਬਾਲ ਸਿੰਘ ਆਦਿ ਮੌਜੂਦ ਸਨ।