ਨਾਈਟਿੰਗੇਲ ਸਕੂਲ ਦੇ ਵਿਦਿਆਰਥੀ ਦੀ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਾਪਤੀ
ਡਾਬਾ/ਲੁਹਾਰਾ, 16 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦੀ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਹੋਏ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਜਸ਼ਨਦੀਪ ਸਿੰਘ ਗਿਆਰਵੀਂ ਜਮਾਤ (ਕਾਮਰਸ) ਦੇ ਵਿਦਿਆਰਥੀ ਨੇ ਲਗਭਗ 900 ਪ੍ਰਤੀਯੋਗੀਆਂ ਵਿੱਚੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਗੁਰਦੁਆਰਾ ਸਾਹਿਬ ਵੱਲੋਂ ਉਸ ਨੂੰ 3,100 ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਡਾਬਾ/ਲੁਹਾਰਾ, 16 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦੀ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਹੋਏ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਜਸ਼ਨਦੀਪ ਸਿੰਘ ਗਿਆਰਵੀਂ ਜਮਾਤ (ਕਾਮਰਸ) ਦੇ ਵਿਦਿਆਰਥੀ ਨੇ ਲਗਭਗ 900 ਪ੍ਰਤੀਯੋਗੀਆਂ ਵਿੱਚੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਗੁਰਦੁਆਰਾ ਸਾਹਿਬ ਵੱਲੋਂ ਉਸ ਨੂੰ 3,100 ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ, ਹੁਨਰ ਅਤੇ ਸਿੱਖ ਧਰਮ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਦਸਤਾਰ ਦੇ ਮਾਣ-ਸਤਿਕਾਰ ਨੂੰ ਕਾਇਮ ਰੱਖਣ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਜਸ਼ਨਦੀਪ ਸਿੰਘ ਦੀ ਇਸ ਉਪਲਬਧੀ ਨਾਲ ਸਮੁੱਚੇ ਸਕੂਲ ਵਿੱਚ ਖੁਸ਼ੀ ਅਤੇ ਮਾਣ ਦੀ ਲਹਿਰ ਹੈ। ਇਹ ਸਫ਼ਲਤਾ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹੈ।