16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੰਜਾਬ ’ਚ ਨਸ਼ਿਆਂ ਦਾ ਛੇਵਾਂ ਦਰਿਆ ਚਿੰਤਾ ਦਾ ਵਿਸ਼ਾ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੀ ਪਵਿੱਤਰ ਧਰਤੀ ‘ਤੇ ਵਗ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਨੇ ਅੱਜ ਸਮੁੱਚੇ ਸੂਬੇ ਦੇ ਭਵਿੱਖ ਨੂੰ ਗੰਭੀਰ ਖ਼ਤਰੇ ਵਿਚ ਪਾ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ ਫੇਸ 7 ਖਾਲਸਾ ਰੋਡ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੈਨੀਪਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਭਰ ਵਿੱਚ ਨਸ਼ਿਆਂ ਦਾ ਵਧ ਰਿਹਾ ਰੁਝਾਨ ਅਤੇ ਸ਼ਰੇਆਮ ਹੁੰਦੀ ਤਸਕਰੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 17-10-2026
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੀ ਪਵਿੱਤਰ ਧਰਤੀ ‘ਤੇ ਵਗ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਨੇ ਅੱਜ ਸਮੁੱਚੇ ਸੂਬੇ ਦੇ ਭਵਿੱਖ ਨੂੰ ਗੰਭੀਰ ਖ਼ਤਰੇ ਵਿਚ ਪਾ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ ਫੇਸ 7 ਖਾਲਸਾ ਰੋਡ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੈਨੀਪਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਭਰ ਵਿੱਚ ਨਸ਼ਿਆਂ ਦਾ ਵਧ ਰਿਹਾ ਰੁਝਾਨ ਅਤੇ ਸ਼ਰੇਆਮ ਹੁੰਦੀ ਤਸਕਰੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਬੀਤੇ ਦਿਨ ਵਾਪਰੀ ਦਰਦਨਾਕ ਅਤੇ ਮੰਦਭਾਗੀ ਵਾਰਦਾਤ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਹੁਣ ਵੀ ਠੋਸ ਕਦਮ ਨਾ ਚੁੱਕੇ ਗਏ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਜਾਣਗੇ। ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਮਾਜ ਦੇ ਸਾਰੇ ਵਰਗਾਂ ਨੂੰ ਇਕੱਠੇ ਹੋ ਕੇ ਇਸ ਕੋਹੜ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਦੀ ਇਹ ਮਾਰ ਕਿਸੇ ਇੱਕ ਧਰਮ ਜਾਂ ਜਾਤ ਤੱਕ ਸੀਮਤ ਨਹੀਂ ਹੈ। ਚਾਹੇ ਕੋਈ ਹਿੰਦੂ ਹੋਵੇ, ਮੁਸਲਿਮ, ਸਿੱਖ ਜਾਂ ਈਸਾਈਂਸਭ ਦੇ ਬੱਚੇ ਇਸੇ ਧਰਤੀ ‘ਤੇ ਵੱਸਦੇ ਹਨ ਅਤੇ ਇਹ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਆਪਣੇ ਬੱਚਿਆਂ ਦੀ ਜ਼ਿੰਦਗੀ ਅਤੇ ਭਵਿੱਖ ਨੂੰ ਇਸ ਦਲਦਲ ਤੋਂ ਬਚਾਈਏ। ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਧਰਮਾਂ ਅਤੇ ਜਾਤਾਂ ਤੋਂ ਉੱਪਰ ਉੱਠ ਕੇ ਇੱਕਜੁੱਟ ਹੋ ਕੇ ਲੜਾਈ ਲੜਨ ਦੀ ਸਖ਼ਤ ਲੋੜ ਹੈ। ਇਸ ਦੌਰਾਨ ਸੂਬੇ ਦੇ ਸਮੂਹ ਉਦਯੋਗਪਤੀਆਂ, ਫੈਕਟਰੀ ਮਾਲਕਾਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਧਾਨਾਂ/ਮੁਖੀਆਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਉਦਯੋਗ ਜਗਤ ਨਾਲ ਜੁੜੇ ਆਗੂ ਆਪਣੀਆਂ ਇਕਾਈਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੀ ਭਲਾਈ ਵੱਲ ਵਿਸ਼ੇਸ਼ ਧਿਆਨ ਦੇਣ। ਕੰਮ ਵਾਲੀਆਂ ਥਾਵਾਂ ‘ਤੇ ਜਾਗਰੂਕਤਾ ਲਿਆਂਦੀ ਜਾਵੇ ਅਤੇ ਅਜਿਹਾ ਮਾਹੌਲ ਸਿਰਜਿਆ ਜਾਵੇ ਤਾਂ ਜੋ ਕੋਈ ਵੀ ਵਰਕਰ ਨਸ਼ੇ ਦੀ ਲਪੇਟ ਵਿੱਚ ਨਾ ਆਵੇ। ਸਮਾਜ ਦੇ ਹਰ ਇੱਕ ਜ਼ਿੰਮੇਵਾਰ ਨਾਗਰਿਕ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਪਵੇਗਾ ਤਾਂ ਹੀ ਪੰਜਾਬ ਨੂੰ ਮੁੜ ਰੰਗਲਾ ਅਤੇ ਨਸ਼ਾ-ਮੁਕਤ ਬਣਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੋ੍ . ਮੋਹਨ ਸਿੰਘ ਦੀ ਸਾਹਿਤ ਨੂੰ ਦੇਣ ਤੇ ਸ਼ਖ਼ਸੀਅਤ ਬਾਰੇ ਵਿਚਾਰ - ਚਰਚਾ 19 ਨੂੰ ਅਗਲੀ ਖ਼ਬਰ ਨਾਈਟਿੰਗੇਲ ਸਕੂਲ ਦੇ ਵਿਦਿਆਰਥੀ ਦੀ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਾਪਤੀ
Ad Position 24