ਖੇਤੀਬਾੜੀ ਵਿਭਾਗ ਵਲੋਂ ਹਰਨਾਮਪੁਰਾ ਵਿਖੇ ਪਰਾਲੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ
ਆਲਮਗੀਰ, 16 ਅਕਤੂਬਰ (ਜਰਨੈਲ ਸਿੰਘ ਪੱਟੀ)-ਸਥਾਨਕ ਪਿੰਡ ਹਰਨਾਮਪੁਰਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਟਿੱਬਾ ਦੇ ਇੰਚਾਰਜ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਗੁਰਮੀਤ ਧਾਲੀਵਾਲ ਵਲੋਂ ਪੀ.
ਆਲਮਗੀਰ, 16 ਅਕਤੂਬਰ (ਜਰਨੈਲ ਸਿੰਘ ਪੱਟੀ)-ਸਥਾਨਕ ਪਿੰਡ ਹਰਨਾਮਪੁਰਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਟਿੱਬਾ ਦੇ ਇੰਚਾਰਜ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਗੁਰਮੀਤ ਧਾਲੀਵਾਲ ਵਲੋਂ ਪੀ.ਏ.ਯੂ. ਵਿਦਿਆਰਥੀਆਂ ਦੇ ‘ਰੂਰਲ ਐਗਰੀਕਲਚਰ ਵਰਕ ਐਕਸਪੀਰੀਅੰਸ’ ਪ੍ਰੋਗਰਾਮ ਦੀ ਸਮਾਪਤੀ ’ਤੇ ਪਿੰਡ ਵਾਸੀਆਂ ਵਲੋਂ ਕਰਵਾਏ ਵਿਦਾਇਗੀ ਸਮਾਰੋਹ ਵਿਚ ਸ਼ਮੂਲੀਅਤ ਕੀਤੀ ਅਤੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਤਕਨੀਕਾਂ ਸਬੰਧੀ ਅਤੇ ਵਿਦਿਆਰਥੀਆਂ ਦੁਆਰਾ ਟਰੇਨਿੰਗ ਦੌਰਾਨ ਕੀਤੇ ਗਏ ਖੇਤੀ ਪਸਾਰ ਕੰਮਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਗੁਰਮੀਤ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਭਵਿੱਖ ਦੇ ਸਾਇੰਸਦਾਨ ਅਤੇ ਖੇਤੀ ਪਸਾਰ ਕਾਮੇ ਆਖਿਆ, ਜਿਹੜੇ ਪੰਜਾਬ ਦੇ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਲੈਸ ਕਰਨ ਵਿਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਨੇ ਸਮਾਰੋਹ ਵਿਚ ਹਾਜ਼ਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮੌਜੂਦ ਮਸ਼ੀਨਾਂ ਤੇ ਸਬਸਿਡੀ ਅਤੇ ਉਨ੍ਹਾਂ ਦੀ ਵਰਤੋਂ ਸਬੰਧੀ ਜਾਣਕਾਰੀ ਦਿੰਦਿਆਂ ਆਖਿਆ ਕਿ ਕਿਸਾਨ ਪਿੰਡ ਵਿਚ ਸਬਸਿਡੀ ’ਤੇ ਮੁਹੱਈਆ ਕਰਵਾਈਆਂਮਸ਼ੀਨਾਂ ਦਾ ਲਾਭ ਲੈਣ। ਕਿਸਾਨਾਂ ਨੂੰ ਸੋਸ਼ਲ ਮੀਡੀਆ ‘ਤੇ ਚੱਲ ਰਹੀ ਗੈਰ ਪ੍ਰਮਾਣਿਕ ਜਾਣਕਾਰੀ ਦੀ ਬਜਾਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਮਾਣਿਕ ਸਰੋਤਾਂ ਅਤੇ ਅਧਿਕਾਰੀਆਂ ਦੇ ਨਾਲ ਰਾਬਤਾ ਰੱਖਣ ਲਈ ਪ੍ਰੇਰਿਤ ਕੀਤਾ। ਪਿੰਡ ਦੇ ਕਿਸਾਨਾਂ ਵਲੋਂ ਪੇਂਡੂ ਖੇਤੀਬਾੜੀ ਕਾਰਜਾਂ ਦੇ ਤਜਰਬੇ ਲਈ ਇਕ ਮਹੀਨੇ ਤੋਂ ਵੱਧ ਸਮਾਂ ਪਿੰਡ ਵਿਚ ਬਿਤਾਉਣ ਵਾਲੀ ਟੀਮ ਦੇ ਵਿਦਿਆਰਥੀਆਂ ਦਾ ਸਨਮਾਨਿਤ ਕਰਦੇ ਹੋਏ, ਉਨ੍ਹਾਂ ਦੁਆਰਾ ਕੀਤੀਆਂ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਕੁਆਪਰੇਟਿਵ ਸੁਸਾਇਟੀ ਹਰਨਾਮਪੁਰਾ ਦੇ ਪ੍ਰਧਾਨ ਜਸਵੰਤ ਸਿੰਘ ਚਹਿਲ, ਅਜਮੇਰ ਸਿੰਘ, ਕੋਆਪਰੇਟਿਵ ਇੰਸਪੈਕਟਰ ਪਰਮਿੰਦਰ ਸਿੰਘ, ਰਾਜਵਿੰਦਰ ਸਿੰਘ, ਜਤਿੰਦਰ ਸਿੰਘ, ਸਾਬਕਾ ਸਰਪੰਚ, ਸੁਖਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਪੀ.ਏ.ਯੂ. ਦੇ ਵਿਦਿਆਰਥੀਆਂ ਦੀ ਸਮੂਹ ਟੀਮ ਲੀਡਰ ਜੈਸਮੀਨ ਕੌਰ, ਸਮੀਕਸ਼ਾ, ਯੋਗੇਸ਼ ਬਿਸ਼ਨੋਈ, ਪ੍ਰੀਤੀ ਕੁਮਾਰੀ, ਭੂਮਿਕਾ ਸਮੇਤ ਹੋਰ ਵਿਦਿਆਰਥੀ ਵੀ ਹਾਜ਼ਰ ਸਨ।