16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਿਹਤ ਵਿਭਾਗ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ

ਲੁਧਿਆਣਾ, 16 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੇ ਸਿਹਤ ਵਿਭਾਗ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਬੰਧਿਤ ਅਧਿਕਾਰੀਆਂ ਦੀਆਂ ਲਗਾਤਾਰ ਲਾਪਰਵਾਹੀਆਂ, ਮੁਲਾਜ਼ਮ ਵਿਰੋਧੀ ਫ਼ੈਸਲਿਆਂ, ਤਾਨਾਸ਼ਾਹੀ ਵਤੀਰੇ ਅਤੇ ਜਾਇਜ਼ ਮੰਗਾਂ ਨੂੰ ਜਾਣਬੁੱਝ ਕੇ ਲਟਕਾਉਣ ਦੇ ਦੋਸ਼ ਲਗਾਉਂਦਿਆਂ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 17-10-2026
ਲੁਧਿਆਣਾ, 16 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੇ ਸਿਹਤ ਵਿਭਾਗ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਬੰਧਿਤ ਅਧਿਕਾਰੀਆਂ ਦੀਆਂ ਲਗਾਤਾਰ ਲਾਪਰਵਾਹੀਆਂ, ਮੁਲਾਜ਼ਮ ਵਿਰੋਧੀ ਫ਼ੈਸਲਿਆਂ, ਤਾਨਾਸ਼ਾਹੀ ਵਤੀਰੇ ਅਤੇ ਜਾਇਜ਼ ਮੰਗਾਂ ਨੂੰ ਜਾਣਬੁੱਝ ਕੇ ਲਟਕਾਉਣ ਦੇ ਦੋਸ਼ ਲਗਾਉਂਦਿਆਂ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਗੁਰਜੰਟ ਸਿੰਘ ਅਤੇ ਚੀਫ਼ ਐਡਵਾਈਜ਼ਰ ਮਹਿੰਦਰ ਪਾਲ ਸਿੰਘ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ 20 ਫ਼ੀਸਦੀ ਤਨਖ਼ਾਹ ਵਾਧੇ, ਰੈਗੂਲਰਾਈਜ਼ੇਸ਼ਨ, ਸੈਲਰੀ ਅਨੋਮਲੀ ਦੂਰ ਕਰਨ, ਹੈਲਥ ਇੰਸ਼ੋਰੈਂਸ ਅਤੇ ਸੇਵਾ ਸੁਰੱਖਿਆ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਵਿਭਾਗੀ ਅਧਿਕਾਰੀਆਂ ਵਲੋਂ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਚਾਰ ਵਾਰ ਮੁਲਤਵੀ ਹੋਣ ਤੋਂ ਬਾਅਦ ਰੱਖੀ ਗਈ ਸਬ-ਕਮੇਟੀ ਦੀ ਮਹੱਤਵਪੂਰਨ ਮੀਟਿੰਗ ਵਿਚ ਵੀ ਸਿਹਤ ਵਿਭਾਗ ਵਲੋਂ ਲੋੜੀਂਦੀ ਹਾਜ਼ਰੀ ਅਤੇ ਰਿਕਾਰਡ ਯਕੀਨੀ ਨਾ ਬਣਾਉਣਾ ਬੇਹੱਦ ਨਿੰਦਣਯੋਗ ਹੈ। ਇਸ ਦੇ ਬਾਵਜੂਦ ਵਿੱਤ ਮੰਤਰੀ ਵਲੋਂ 23 ਅਕਤੂਬਰ ਨੂੰ ਮੁੜ ਮੀਟਿੰਗ ਦਾ ਮੌਕਾ ਦਿੱਤਾ ਗਿਆ ਹੈ, ਜਿਸ ਲਈ ਐਸੋਸੀਏਸ਼ਨ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਆਗੂਆਂ ਨੇ ਸਵਾਲ ਉਠਾਇਆ ਕਿ ਜਦੋਂ ਵਿੱਤ ਮੰਤਰੀ ਅਤੇ ਪ੍ਰੋਜੈਕਟ ਡਾਇਰੈਕਟਰ ਮੁਲਾਜ਼ਮਾਂ ਦੀਆਂ ਮੰਗਾਂ ਉੱਪਰ ਕਾਰਵਾਈ ਕਰਨ ਦੀਆਂ ਹਦਾਇਤਾਂ ਦੇ ਰਹੇ ਹਨ, ਤਾਂ ਸਬੰਧਿਤ ਵਿਭਾਗੀ ਅਧਿਕਾਰੀ ਇਨ੍ਹਾਂ ਹਦਾਇਤਾਂ ਦੀ ਪਾਲਨਾ ਕਿਉਂ ਨਹੀਂ ਕਰ ਰਹੇ? ਉਨ੍ਹਾਂ ਦੋਸ਼ ਲਗਾਇਆ ਕਿ 8 ਸਤੰਬਰ ਨੂੰ ਪ੍ਰੋਜੈਕਟ ਡਾਇਰੈਕਟਰ ਵਲੋਂ ਸੈਲਰੀ ਅਨੋਮਲੀ, ਹੈਲਥ ਇੰਸ਼ੋਰੈਂਸ ਅਤੇ ਹੋਰ ਮੰਗਾਂ ਉੱਪਰ ਜਲਦੀ ਕਾਰਵਾਈ ਕਰਨ ਲਈ ਕਹੇ ਜਾਣ ਦੇ ਬਾਵਜੂਦ ਕੋਈ ਤਸੱਲੀਬਖ਼ਸ਼ ਕਾਰਵਾਈ ਨਹੀਂ ਹੋਈ। ਇਸ ਦੇ ਉਲਟ ਕੁੱਝ ਸੀਨੀਅਰ ਮੁਲਾਜ਼ਮਾਂ ਨੂੰ ਸੈਲਰੀ ਅਨੋਮਲੀ ਦੇ ਨਾਂ ‘ਤੇ ਕਥਿਤ ਤੌਰ ‘ਤੇ ਨਿਸ਼ਾਨਾ ਬਣਾਉਣ ਅਤੇ ਐਸੋਸੀਏਸ਼ਨ ਦੀ ਆਵਾਜ਼ ਦਬਾਉਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਐਸੋਸੀਏਸ਼ਨ ਨੇ ਜੁਆਇੰਟ ਡਾਇਰੈਕਟਰ ਡਾ. ਸੁਖਵਿੰਦਰ ਕੌਰ ਦੇ ਕਥਿਤ ਤਾਨਾਸ਼ਾਹੀ ਵਤੀਰੇ, ਮੁਲਾਜ਼ਮਾਂ ਨਾਲ ਦੁਰਵਿਵਹਾਰ ਅਤੇ ਧਮਕੀਆਂ ਸਬੰਧੀ ਲੰਬੇ ਸਮੇਂ ਤੋਂ ਦਿੱਤੀਆਂ ਸ਼ਿਕਾਇਤਾਂ ਉੱਪਰ ਕਾਰਵਾਈ ਨਾ ਹੋਣ ਦੀ ਵੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਉਕਤ ਅਧਿਕਾਰੀ ਦੀ ਡੈਪੂਟੇਸ਼ਨ ਦੀ ਨਿਯਮਾਂ ਅਨੁਸਾਰ ਸਮੀਖਿਆ ਕਰਕੇ ਮੂਲ ਵਿਭਾਗ ਵਿਚ ਵਾਪਸੀ ਅਤੇ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਬਿਤ ਮੰਗਾਂ ਕਾਰਨ ਵੱਖ-ਵੱਖ ਸਿਹਤ ਕਰਮਚਾਰੀ ਜਥੇਬੰਦੀਆਂ ਵਿਚ ਵੀ ਰੋਸ ਵਧ ਰਿਹਾ ਹੈ। ਇਸੇ ਸਬੰਧ ਵਿਚ 19 ਅਕਤੂਬਰ ਨੂੰ ਸਾਂਝੀ ਪੈਰਾ ਮੈਡੀਕਲ ਕਮੇਟੀ ਵਲੋਂ ਵੀ ਡਾਇਰੈਕਟਰ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਹੈ। ਐਸੋਸੀਏਸ਼ਨ ਨੇ ਸਪਸ਼ਟ ਕੀਤਾ ਕਿ ਵਿੱਤ ਮੰਤਰੀ ਵਲੋਂ ਕੀਤੇ ਜਾ ਰਹੇ ਸਕਾਰਾਤਮਿਕ ਯਤਨਾਂ ਦੀ ਉਹ ਸ਼ਲਾਘਾ ਕਰਦੀ ਹੈ, ਪਰ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਦੀਆਂ ਕਥਿਤ ਮਨਮਾਨੀਆਂ ਅਤੇ ਲਾਪਰਵਾਹੀਆਂ ਹੁਣ ਹੋਰ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਆਗੂਆਂ ਨੇ ਐਲਾਨ ਕੀਤਾ ਕਿ 23 ਅਕਤੂਬਰ ਦੀ ਸਬ-ਕਮੇਟੀ ਮੀਟਿੰਗ ਦਾ ਨਤੀਜਾ ਭਾਵੇਂ ਕੁੱਝ ਵੀ ਹੋਵੇ, ਚੰਡੀਗੜ੍ਹ ਵਿਖੇ ਸਿਹਤ ਵਿਭਾਗ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੀਆਂ ਮੁਲਾਜ਼ਮ ਵਿਰੋਧੀ ਕਾਰਵਾਈਆਂ ਖ਼ਿਲਾਫ਼ ਰੋਸ ਧਰਨਾ ਜ਼ਰੂਰ ਦਿੱਤਾ ਜਾਵੇਗਾ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਵਿਭਾਗ ਦੀਆਂ ਗ਼ਲਤੀਆਂ ਦਾ ਖ਼ਮਿਆਜ਼ਾ ਹੁਣ ਮੁਲਾਜ਼ਮ ਨਹੀਂ ਭੁਗਤਣਗੇ । ਸਮੂਹ ਮੁਲਾਜ਼ਮ ਨਿਯਮਾਂ ਅਨੁਸਾਰ ਸਮੂਹਿਕ ਛੁੱਟੀ ਲੈ ਕੇ ਰੋਸ ਧਰਨੇ ਵਿਚ ਸ਼ਾਮਿਲ ਹੋਣਗੇ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ 84 ਕਰੋੜ ਦੇ ਮਕੈਨੀਕਲ ਸਵੀਪਿੰਗ ਟੈਂਡਰ ’ ਚ ਫੁੱਟਪਾਥ ਧੋਣ ਦੀ ਤਿਆਰੀ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਹਰਨਾਮਪੁਰਾ ਵਿਖੇ ਪਰਾਲੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ
Ad Position 24