16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਨਪ੍ਰੀਤ ਦੀ ਹੋਈ ਮੌਤ ’ਤੇ ਪੀੜਤ ਪਰਿਵਾਰ ਲਈ ਸਰਕਾਰੀ ਨੌਕਰੀ ਤੇ ਮੁਆਵਜ਼ੇ ਦੇਵੇ ਸਰਕਾਰ-ਬਲਈਏਵਾਲ

ਭਾਮੀਆਂ ਕਲਾਂ/ਲੁਧਿਆਣਾ, 16 ਅਕਤੂਬਰ (ਜਤਿੰਦਰ ਭੰਬੀ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਤੇ ਸਹਿ ਮੀਡੀਆ ਇੰਚਾਰਜ ਅਤੇ ਹਲਕਾ ਸਾਹਨੇਵਾਲ ਦੇ ਆਗੂ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਪੰਜਾਬ ਬੰਦ ਦੇ ਸੱਦੇ ਦੌਰਾਨ ਹਲਕਾ ਸਾਹਨੇਵਾਲ ਦੇ ਪਿੰਡ ਕਡਿਆਣਾ ਖੁਰਦ ਦੇ ਵਸਨੀਕ ਮਨਪ੍ਰੀਤ ਸਿੰਘ ਪੁੱਤਰ ਸ. ਮੰਗਲ ਸਿੰਘ ਦੀ ਕਰੰਟ ਲੱਗਣ ਕਾਰਨ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 17-10-2026
ਭਾਮੀਆਂ ਕਲਾਂ/ਲੁਧਿਆਣਾ, 16 ਅਕਤੂਬਰ (ਜਤਿੰਦਰ ਭੰਬੀ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਤੇ ਸਹਿ ਮੀਡੀਆ ਇੰਚਾਰਜ ਅਤੇ ਹਲਕਾ ਸਾਹਨੇਵਾਲ ਦੇ ਆਗੂ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਪੰਜਾਬ ਬੰਦ ਦੇ ਸੱਦੇ ਦੌਰਾਨ ਹਲਕਾ ਸਾਹਨੇਵਾਲ ਦੇ ਪਿੰਡ ਕਡਿਆਣਾ ਖੁਰਦ ਦੇ ਵਸਨੀਕ ਮਨਪ੍ਰੀਤ ਸਿੰਘ ਪੁੱਤਰ ਸ. ਮੰਗਲ ਸਿੰਘ ਦੀ ਕਰੰਟ ਲੱਗਣ ਕਾਰਨ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਬਲੀਏਵਾਲ ਨੇ ਕਿਹਾ ਕਿ ਲੁਧਿਆਣਾ ਦੇ ਮੁੰਡੀਆਂ ਸਥਿਤ ਫੋਰਟਿਸ ਹਸਪਤਾਲ ਚੌਕ ਵਿਖੇ ਧਰਨੇ ਦੌਰਾਨ ਵਾਪਰੀ ਇਹ ਘਟਨਾ ਬੇਹੱਦ ਦੁਖਦਾਈ ਹੈ। ਇਸ ਨੌਜਵਾਨ ਦੀ ਜਾਨ ਚਲੀ ਜਾਣ ਕਾਰਨ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪ੍ਰਸ਼ਾਸਨਿਕ ਪ੍ਰਬੰਧਾਂ ਤੇ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸਰਕਾਰ ਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਪੱਧਰ ‘ਤੇ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਬਲੀਏਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੇ ਇਕ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਇਸ ਦੁੱਖ ਦੀ ਘੜੀ ਵਿਚ ਮਨਪ੍ਰੀਤ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਕੋਲ ਆਪਣੀ ਆਵਾਜ਼ ਬੁਲੰਦ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਈਸ਼ਰ ਸਿੰਘ ਸਕੂਲ ਨੇੜੇ ਕੂੜੇ ਦਾ ਡੰਪ ਬਣਾਉਣ ਖ਼ਿਲਾਫ਼ ਵਿਦਿਆਰਥੀਆਂ ਨੇ ਕੱਢੀ ਰੈਲੀ ਅਗਲੀ ਖ਼ਬਰ ਐਸੋਸੀਏਸ਼ਨ ਆਫ਼ ਲੁਧਿਆਣਾ ਮਸ਼ੀਨ ਟੂਲ ਵਲੋਂ ਮੀਟਿੰਗ
Ad Position 24