ਸਰਕਾਰੀ ਸਿਹਤ ਸੰਸਥਾਵਾਂ ਵਿਚ ਮਿਲਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲੋਕ ਲੈਣ ਲਾਭ - ਡਾ . ਰਮਨਦੀਪ ਕੌਰ
ਲੁਧਿਆਣਾ, 16 ਅਕਤੂਬਰ (ਡਾ. ਤਰਲੋਚਨ ਸਿੰਘ)-ਮਾਂ ਅਤੇ ਬੱਚੇ ਦੀ ਸਿਹਤ ਦੀ ਸੁਰੱਖਿਆ, ਸੁਰੱਖਿਅਤ ਮਾਤ੍ਰਿਤਵ ਅਤੇ ਬੱਚਿਆਂ ਦੇ ਸਿਹਤਮੰਦ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਮਮਤਾ ਦਿਵਸ ਤਹਿਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਲੁਧਿਆਣਾ, 16 ਅਕਤੂਬਰ (ਡਾ. ਤਰਲੋਚਨ ਸਿੰਘ)-ਮਾਂ ਅਤੇ ਬੱਚੇ ਦੀ ਸਿਹਤ ਦੀ ਸੁਰੱਖਿਆ, ਸੁਰੱਖਿਅਤ ਮਾਤ੍ਰਿਤਵ ਅਤੇ ਬੱਚਿਆਂ ਦੇ ਸਿਹਤਮੰਦ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਮਮਤਾ ਦਿਵਸ ਤਹਿਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਮਮਤਾ ਦਿਵਸ ਦੌਰਾਨ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ, ਬੱਚਿਆਂ ਦਾ ਉਮਰ ਅਨੁਸਾਰ ਟੀਕਾਕਰਨ ਅਤੇ ਮਾਂ ਤੇ ਬੱਚੇ ਦੀ ਸਿਹਤ ਸੰਭਾਲ ਸਬੰਧੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਨਿਯਮਤ ਜਾਂਚ ਅਤੇ ਬੱਚਿਆਂ ਦੀ ਸਮੇਂ ਸਿਰ ਸਿਹਤ ਸੰਭਾਲ ਨਾਲ ਸੰਭਾਵਿਤ ਸਿਹਤ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਤੋਂ ਬਚਾਅ ਲਈ ਸਮੇਂ ਸਿਰ ਕਦਮ ਚੁੱਕਣ ਵਿਚ ਮਦਦ ਮਿਲਦੀ ਹੈ। ਮਮਤਾ ਦਿਵਸ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਨਿਯਮਤ ਸਿਹਤ ਜਾਂਚ, ਬਲੱਡ ਪ੍ਰੈਸ਼ਰ ਅਤੇ ਲੋੜ ਅਨੁਸਾਰ ਖ਼ੂਨ ਦੀ ਜਾਂਚ, ਸੰਤੁਲਿਤ ਖ਼ੁਰਾਕ, ਆਇਰਨ ਅਤੇ ਫੋਲਿਕ ਐਸਿਡ ਦੀ ਵਰਤੋਂ ਅਤੇ ਸੁਰੱਖਿਅਤ ਜਣੇਪੇ ਸਬੰਧੀ ਮਾਰਗ ਦਰਸ਼ਨ ਦਿੱਤਾ ਜਾਂਦਾ ਹੈ। ਇਸ ਮੌਕੇ ਮਾਸ ਮੀਡੀਆ ਟੀਮ ਵਲੋਂ ਮਾਵਾਂ ਅਤੇ ਹੋਰ ਹਾਜ਼ਰ ਲੋਕਾਂ ਨੂੰ ਸਿਹਤ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਟੀਮ ਨੇ ਬੱਚਿਆਂ ਦੇ ਸਮੇਂ ਸਿਰ ਟੀਕਾਕਰਨ, ਗਰਭਵਤੀ ਮਹਿਲਾਵਾਂ ਦੀ ਨਿਯਮਤ ਸਿਹਤ ਜਾਂਚ, ਸੰਤੁਲਿਤ ਪੋਸ਼ਣ ਅਤੇ ਮਾਂ ਤੇ ਬੱਚੇ ਦੀ ਸਿਹਤ ਸੰਭਾਲ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਰਮਨਦੀਪ ਨੇ ਮਾਪਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਬੱਚਿਆਂ ਦੀ ਸਿਹਤ ਨੂੰ ਪਹਿਲ ਦੇਣ, ਨਿਰਧਾਰਿਤ ਸਮੇਂ ‘ਤੇ ਸਿਹਤ ਜਾਂਚ ਕਰਵਾਉਣ ਅਤੇ ਸਿਹਤ ਕਰਮਚਾਰੀਆਂ ਦੀ ਸਲਾਹ ਦੀ ਪਾਲਨਾ ਕਰਨ।