18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਾਬਾਲਗ ਵਿਦਿਆਰਥਣ ਨਾਲ ਛੇੜਖਾਨੀ ਕਰਨ ਵਾਲਾ ਚਪੜਾਸੀ ਗ੍ਰਿਫ਼ਤਾਰ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਾਬਾਲਗ ਵਿਦਿਆਰਥਣ ਨਾਲ ਛੇੜਖਾਨੀ ਕਰਨ ਵਾਲੇ ਚਪੜਾਸੀ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪ੍ਰਿੰਸਪਾਲ ਵਾਸੀ ਸਰਦਾਰ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਾਬਾਲਗ ਵਿਦਿਆਰਥਣ ਨਾਲ ਛੇੜਖਾਨੀ ਕਰਨ ਵਾਲੇ ਚਪੜਾਸੀ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪ੍ਰਿੰਸਪਾਲ ਵਾਸੀ ਸਰਦਾਰ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਅਮਰਜੀਤ ਕਾਲੋਨੀ ਸਥਿਤ ਇਕ ਪ੍ਰਾਈਵੇਟ ਸਕੂਲ ਵਿਚ ਪੜ੍ਹਦੀ ਹੈ ਅਤੇ ਉਸ ਦੀ ਉਮਰ 16 ਸਾਲ ਦੇ ਕਰੀਬ ਹੈ। ਬੀਤੇ ਦਿਨ ਉਹ ਕਲਾਸ ਟੀਚਰ ਦੇ ਕਮਰੇ ਵਿਚੋਂ ਕਿਤਾਬ ਲੈਣ ਲਈ ਗਈ ਸੀ। ਇਸ ਦੌਰਾਨ ਉਕਤ ਕਥਿਤ ਦੋਸ਼ੀ ਉਥੇ ਆ ਗਿਆ ਅਤੇ ਉਸ ਨਾਲ ਛੇੜਖਾਨੀ ਕਰਨ ਲੱਗ ਪਿਆ। ਲੜਕੀ ਵਲੋਂ ਇਹ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ ਤਾਂ ਉਸ ਨੇ ਇਸ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਸੂਚਿਤ ਕੀਤਾ, ਪਰ ਉਨ੍ਹਾਂ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ’ਤੇ ਉਸ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ। ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰਨ ਉਪਰੰਤ ਉਸ ਨੂੰ ਕਾਬੂ ਕਰ ਲਿਆ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੈਡੀਵੇਜ਼ ਹਸਪਤਾਲ ਵਿਖੇ ਮੁਫ਼ਤ ਪੇਟ ਅਤੇ ਜਿਗਰ ਦੇ ਰੋਗਾਂ ਦਾ ਕੈਂਪ ਅੱਜ-ਡਾ. ਅਜਮੇਰ ਸਿੰਘ ਕਾਲੜਾ ਕੈਂਪ ਵਿਚ ਪੇਟ ਅਤੇ ਜ... ਅਗਲੀ ਖ਼ਬਰ ਕਿਸਾਨ ਵਿਰੋਧੀ ਸਹਿਕਾਰੀ ਕਰਜ਼ਾ ਨੀਤੀ ਨੂੰ ਫ਼ੌਰੀ ਰੱਦ ਕਰਨ ਦੀ ਮੰਗ-ਤਲਵੰਡੀ, ਲਲਤੋਂ
Ad Position 24