ਪੰਜਾਬ ਬੰਦ ਦੌਰਾਨ ਮੁੱਖ ਮੰਤਰੀ ਦੇ ਪੋਸਟਰ ਪਾੜਨ ਅਤੇ ਦੁਕਾਨ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਕੇਸ ਦਰਜ
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਬੰਦ ਦੌਰਾਨ ਮੁੱਖ ਮੰਤਰੀ ਦੇ ਪੋਸਟਰ ਪਾੜਨ ਅਤੇ ਇਕ ਦੁਕਾਨ ਦੀ ਭੰਨ ਤੋੜ ਕਰਨ ਮਾਮਲਿਆਂ ਵਿਚ ਦੋ ਕੇਸ ਵੱਖ-ਵੱਖ ਥਾਣਿਆਂ ਵਿਚ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮੈਟਰੋ ਰੋਡ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਮੁੱਖ ਮੰਤਰੀ ਦੇ ਪੋਸਟਰ ਅਤੇ ਹੋਰਡਿੰਗ ਪਾੜਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ।
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਬੰਦ ਦੌਰਾਨ ਮੁੱਖ ਮੰਤਰੀ ਦੇ ਪੋਸਟਰ ਪਾੜਨ ਅਤੇ ਇਕ ਦੁਕਾਨ ਦੀ ਭੰਨ ਤੋੜ ਕਰਨ ਮਾਮਲਿਆਂ ਵਿਚ ਦੋ ਕੇਸ ਵੱਖ-ਵੱਖ ਥਾਣਿਆਂ ਵਿਚ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮੈਟਰੋ ਰੋਡ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਮੁੱਖ ਮੰਤਰੀ ਦੇ ਪੋਸਟਰ ਅਤੇ ਹੋਰਡਿੰਗ ਪਾੜਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਇਸ ਮਾਮਲੇ ਵਿਚ ਕਿਸੇ ਵੀ ਵਿਅਕਤੀ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਹੈ। ਪੁਲਿਸ ਵਲੋਂ ਉਥੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤਾਂ ਜੋ ਇਹਨਾਂ ਦੋਸ਼ੀਆਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਦੂਜੇ ਮਾਮਲੇ ਵਿਚ ਥਾਣਾ ਟਿੱਬਾ ਦੀ ਪੁਲਿਸ ਨੇ ਗੰਦਾ ਨਾਲਾ ਰੋਡ ਟਿੱਬਾ ਸਥਿਤ ਸੰਦੀਪ ਚਿੱਲ ਪੁਆਇੰਟ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਕਤ ਦੁਕਾਨਦਾਰ ਇਹਨਾਂ ਕਥਿਤ ਦੋਸ਼ੀਆਂ ਨੇ ਘੇਰ ਲਿਆ ਸੀ ਅਤੇ ਦੁਕਾਨ ਅੰਦਰ ਵੜ ਕੇ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਅਤੇ ਦੁਕਾਨਦਾਰ ਦੀ ਵੀ ਕੁੱਟਮਾਰ ਕੀਤੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਸਨ। ਪੁਲਿਸ ਵਲੋਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।