18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੌਂਸਲਰ ਪਤੀ ਬੋਪਾਰਾਏ ਦੇ ਯਤਨਾਂ ਸਦਕਾ ਢੰਡਾਰੀ ਖ਼ੁਰਦ ਮੇਨ ਜੀ.ਟੀ. ਰੋਡ ’ਤੇ ਬੱਸ ਅੱਡੇ ਦਾ ਨਿਰਮਾਣ ਕਾਰਜ ਸ਼ੁਰੂ

ਢੰਡਾਰੀ ਕਲਾਂ/ਲੁਧਿਆਣਾ, 17 ਅਕਤੂਬਰ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਤੇ ਕੌਂਸਲਰ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਦੇ ਯਤਨਾਂ ਸਦਕਾ ਢੰਡਾਰੀ ਖ਼ੁਰਦ ਮੇਨ ਜੀ. ਟੀ.

Ad Position 21
No active advertisement
ਅਜੀਤ ਡੈਸਕ 18-10-2026
ਢੰਡਾਰੀ ਕਲਾਂ/ਲੁਧਿਆਣਾ, 17 ਅਕਤੂਬਰ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਤੇ ਕੌਂਸਲਰ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਦੇ ਯਤਨਾਂ ਸਦਕਾ ਢੰਡਾਰੀ ਖ਼ੁਰਦ ਮੇਨ ਜੀ.ਟੀ. ਰੋਡ (ਦਿੱਲੀ ਹਾਈਵੇ) ’ਤੇ ਬੱਸ ਸਟਾਪ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗਾ। ਇਸ ਮੌਕੇ ਢੰਡਾਰੀ ਖ਼ੁਰਦ ’ਚ ਬਣ ਰਹੇ ਬੱਸ ਸਟਾਪ ਦਾ ਜਾਇਜ਼ਾ ਲੈਂਦਿਆਂ ਕੌਂਸਲਰ ਪਤੀ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਵਾਰਡ ਵਾਸੀਆਂ ਨੂੰ ਬੱਸ ਉਡੀਕਣ ਲਈ ਸੜਕ ’ਤੇ ਖੁੱਲ੍ਹੇ ਅਸਮਾਨ ਹੇਠ ਖੜ੍ਹਨ ਲਈ ਮਜਬੂਰ ਹੋਣਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਵਾਰਡ ਵਾਸੀਆਂ ਦੀ ਪਿਛਲੇ ਕਾਫ਼ੀ ਸਮੇਂ ਤੋਂ ਮੰਗ ਸੀ ਕਿ ਢੰਡਾਰੀ ਖ਼ੁਰਦ ਮੇਨ ਜੀ.ਟੀ. ਰੋਡ ’ਤੇ ਬੱਸ ਸਟਾਪ ਬਣਾਇਆ ਜਾਵੇ ਤਾਂ ਜੋ ਮੀਂਹ ਜਾਂ ਧੁੱਪ ਦੇ ਮੌਸਮ ਵਿਚ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਢੰਡਾਰੀ ਖ਼ੁਰਦ ਮੇਨ ਜੀ.ਟੀ. ਰੋਡ ’ਤੇ ਬੱਸ ਸਟਾਪ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜੋ ਜਲਦ ਹੀ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬੱਸ ਸਟਾਪ ਨੂੰ ਸ਼ੈੱਡ ਪਾ ਕੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਬੈਠਣ ਲਈ ਕੁਰਸੀਆਂ ਵੀ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਬੱਸ ਉਡੀਕਣ ਸਮੇਂ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਾਰਡ ਦਾ ਵਿਕਾਸ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਵਾਸੀ ਨੂੰ ਕੋਈ ਦਿੱਕਤ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ, ਜਿਸਨੂੰ ਤੁਰੰਤ ਦੂਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟੇ ਦੀ ਆਤਮਿਕ ਸ਼ਾਂਤੀ ਲਈ ਬੀਬੀ ਵੜਿੰਗ, ਸਾਬਕਾ ਵਿਧਾਇਕ ਵੈਦ ਨੇ ਸਾਥੀਆਂ ਸਮੇਤ ਗੁਰਦੁਆਰਾ ਆਲਮਗੀਰ ਵਿਖੇ ਕੀਤੀ... ਅਗਲੀ ਖ਼ਬਰ ਖ਼ਾਲਸਾ ਕਾਲਜ (ਲੜਕੀਆਂ) ਦੇ ਰੋਟਰੈਕਟ ਕਲੱਬ ਨੇ 2026-27 ਲਈ ਸਥਾਪਨਾ ਸਮਾਰੋਹ ਕਰਵਾਇਆ
Ad Position 24