ਪਰਵਿੰਦਰ ਝੋਟੇ ਦੀ ਆਤਮਿਕ ਸ਼ਾਂਤੀ ਲਈ ਬੀਬੀ ਵੜਿੰਗ, ਸਾਬਕਾ ਵਿਧਾਇਕ ਵੈਦ ਨੇ ਸਾਥੀਆਂ ਸਮੇਤ ਗੁਰਦੁਆਰਾ ਆਲਮਗੀਰ ਵਿਖੇ ਕੀਤੀ ਅਰਦਾਸ ਬੇਨਤੀ
ਆਲਮਗੀਰ, 17 ਅਕਤੂਬਰ (ਜਰਨੈਲ ਸਿੰਘ ਪੱਟੀ)-ਬੀਤੇ ਦਿਨ ਮਾਨਸਾ ਵਿਖੇ ਇਕ ਨਸ਼ਾ ਤਸਕਰ ਵਲੋਂ ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤੇ ਜਾਣ ’ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰੂ ਚਰਨਾਂ ਸਨਮੁੱਖ ਅਰਦਾਸ ਬੇਨਤੀ ਕਰਨ ਲਈ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਬੀਬੀ ਅਮ੍ਰਿਤਾ ਵੜਿੰਗ, ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਨਤਮਸਤਕ ਹੋਏ। ਗੁਰੂ ਚਰਨਾਂ ਸਨਮੁੱਖ ਅਰਦਾਸ ਬੇਨਤੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਵੜਿੰਗ ਨੇ ਕਿਹਾ ਕਿ ਸੂਬਾ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿੱਥੇ ਨਸ਼ੇ ਦੇ ਕਾਰੋਬਾਰ ਵਿਚ ਵੱਡਾ ਵਾਧਾ ਹੋਇਆ ਹੈ, ਉੱਥੇ ਹੀ ਸਮਾਜ ਸੇਵੀ ਅਤੇ ਨਸ਼ੇ ਖ਼ਿਲਾਫ਼ ਬੋਲਣ ਵਾਲਿਆਂ ਦੇ ਚਿੱਟੇ ਦਿਨ ਕਤਲ ਕੀਤੇ ਜਾ ਰਹੇ ਹਨ।
ਗ
ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਨਤਮਸਤਕ ਹੋਣ ਸਮੇਂ ਬੀਬੀ ਅੰਮ੍ਰਿਤਾ ਵੜਿੰਗ ਦੇ ਨਾਲ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਦਵਿੰਦਰ ਸਿੰਘ ਗਿੱਲ, ਹਿਰਦੇਪਾਲ ਸਿੰਘ, ਨੋਨੀ ਸ਼ੀਲੋ ਅਤੇ ਹੋਰ। ਤਸਵੀਰ : ਜਰਨੈਲ ਸਿੰਘ ਪੱਟੀ
18-10-2026
ਆਲਮਗੀਰ, 17 ਅਕਤੂਬਰ (ਜਰਨੈਲ ਸਿੰਘ ਪੱਟੀ)-ਬੀਤੇ ਦਿਨ ਮਾਨਸਾ ਵਿਖੇ ਇਕ ਨਸ਼ਾ ਤਸਕਰ ਵਲੋਂ ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤੇ ਜਾਣ ’ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰੂ ਚਰਨਾਂ ਸਨਮੁੱਖ ਅਰਦਾਸ ਬੇਨਤੀ ਕਰਨ ਲਈ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਬੀਬੀ ਅਮ੍ਰਿਤਾ ਵੜਿੰਗ, ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਨਤਮਸਤਕ ਹੋਏ। ਗੁਰੂ ਚਰਨਾਂ ਸਨਮੁੱਖ ਅਰਦਾਸ ਬੇਨਤੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਵੜਿੰਗ ਨੇ ਕਿਹਾ ਕਿ ਸੂਬਾ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿੱਥੇ ਨਸ਼ੇ ਦੇ ਕਾਰੋਬਾਰ ਵਿਚ ਵੱਡਾ ਵਾਧਾ ਹੋਇਆ ਹੈ, ਉੱਥੇ ਹੀ ਸਮਾਜ ਸੇਵੀ ਅਤੇ ਨਸ਼ੇ ਖ਼ਿਲਾਫ਼ ਬੋਲਣ ਵਾਲਿਆਂ ਦੇ ਚਿੱਟੇ ਦਿਨ ਕਤਲ ਕੀਤੇ ਜਾ ਰਹੇ ਹਨ। ਸਾਬਕਾ ਵਿਧਾਇਕ ਕੇ.ਡੀ. ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਆਗਾਮੀ 2027 ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਦੇ ਗਠਨ ਉਪਰੰਤ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ਕਾਂਗਰਸ ਪਾਰਟੀ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਹੋਏ ਸੂਬੇ ਵਿਚਲੀ ਨੌਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰੇਗੀ। ਇਸ ਮੌਕੇ ਕਾਂਗਰਸ ਦਿਹਾਤੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਗਿੱਲ, ਸਾਬਕਾ ਸਰਪੰਚ ਉਪਦੇਸ਼ ਸਿੰਘ ਬੇਸ਼ੀ ਆਲਮਗੀਰ, ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸ਼ੀਲੋ, ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ, ਸੁਖਦੀਪ ਕੌਰ ਹਲਕਾ ਕੁਆਰਡੀਨੇਟਰ ਹਰਪ੍ਰੀਤ ਕੌਰ ਬਲਾਕ ਪ੍ਰਧਾਨ ਹਰਵਿੰਦਰ ਕੌਰ ਬਲਾਕ ਪ੍ਰਧਾਨ ਜੀਵਨ ਸਿੰਘ ਭੁੱਟਾ ਪਿਆਰਾ ਸਿੰਘ ਸਾਬਕਾ ਸਰਪੰਚ ਰਣਜੀਤ ਸਿੰਘ ਚੁਪਕੀ ਊਧਮ ਸਿੰਘ, ਗੁਰਮੁਖ ਸਿੰਘ ਪੱਪੂ, ਗੁਰਮੀਤ ਸਿੰਘ ਸਰੀਂਹ, ਰਾਣਾ ਦੁਲੇਅ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।