18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੀ.ਏ.ਯੂ. ਦੇ ਪੈਨਸ਼ਨਰ ਅਧਿਆਪਕਾਂ ਦੀ ਐਸੋਸੀਏਸ਼ਨ ਵਲੋਂ ਉਪ ਕੁਲਪਤੀ ਨੂੰ ਸ਼ੁੱਭ ਕਾਮਨਾਵਾਂ

ਲੁਧਿਆਣਾ, 17 ਅਕਤੂਬਰ (ਜਸਵਿੰਦਰ ਸਿੰਘ)-ਪੀ. ਏ.

Ad Position 21
No active advertisement
ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਨਵੇਂ ਨਿਯੁਕਤ ਹੋਏ ਉਪ ਕੁਲਪਤੀ ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਖੇਤੀ ਅਤੇ ਕਿਸਾਨੀ ਸਮਾਜ ਦੇ ਹਰ ਵਰਗ ਤੋਂ ਵਧਾਈ ਅਤੇ ਸ਼ੁੱਭ ਕਾਮਨਾਵਾਂ ਮਿਲਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਵਿਚ ਅੱਜ ਪੈਨਸ਼ਨਰ ਅਧਿਆਪਕਾਂ ਦੀ ਐਸੋਸੀਏਸ਼ਨ ਨੇ ਵਾਈਸ ਚਾਂਸਲਰ ਦੇ ਦਫ਼ਤਰ ਆ ਕੇ ਉਨ੍ਹਾਂ ਨੂੰ ਬਿਹਤਰ ਕਾਰਜ ਅਤੇ ਕਾਰਗੁਜ਼ਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਵਿਚ ਵਾਈਸ ਚਾਂਸਲਰ ਦੇ ਹਮ ਜਮਾਤੀ ਅਤੇ ਉਨ੍ਹਾਂ ਦੇ ਅਧਿਆਪਕ ਵੀ ਸ਼ਾਮਲ ਸਨ। ਪੈਨਸ਼ਨਰ ਅਧਿਆਪਕਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਸ਼ਪਾਲ ਸਿੰਘ ਕਾਹਲੋਂ ਤੋਂ ਇਲਾਵਾ ਸਾਬਕਾ ਨਿਰਦੇਸ਼ਕ ਪਸਾਰ ਸਿੱਖਿਆ ਡਾ. ਸਰਜੀਤ ਸਿੰਘ ਗਿੱਲ, ਡਾ. ਹਰੀ ਸਿੰਘ ਬਰਾੜ, ਡਾ. ਗੁਲਸ਼ਨ ਸਿੰਘ ਬਹਿਲ, ਡਾ. ਓ.ਪੀ. ਚੌਧਰੀ, ਡਾ. ਗੁਰਦੀਪ ਸਿੰਘ ਸੈਣੀ ਆਦਿ ਮੌਜੂਦ ਸਨ। ਇਸ ਮੌਕੇ ਡਾ. ਸਰਜੀਤ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਡਾ. ਹਰਵਿੰਦਰ ਸਿੰਘ ਧਾਲੀਵਾਲ ਦੀ ਯੋਗਤਾ ਅਤੇ ਪ੍ਰਸ਼ਾਸਕੀ ਮੁਹਾਰਤ ਉਪਰ ਪੂਰਨ ਭਰੋਸਾ ਹੈ। ਉਨ੍ਹਾਂ ਦੀ ਚੋਣ ਢੁਕਵੇਂ ਵਾਈਸ ਚਾਂਸਲਰ ਦੇ ਤੌਰ ’ਤੇ ਹੋਈ ਹੈ। ਡਾ. ਗਿੱਲ ਨੇ ਕਿਹਾ ਕਿ ਪੀ.ਏ.ਯੂ. ਨੂੰ ਆਪਣਾ ਇਤਿਹਾਸਕ ਵੱਕਾਰ ਬਣਾਈ ਰੱਖਣ ਅਤੇ ਪੰਜਾਬ ਦੀ ਖੇਤੀ ਦੇ ਵਿਕਾਸ ਵਿਚ ਉੱਘਾ ਯੋਗਦਾਨ ਪਾਉਣ ਲਈ ਡਾ. ਹਰਵਿੰਦਰ ਸਿੰਘ ਧਾਲੀਵਾਲ ਲੋੜੀਂਦੀ ਦੂਰ-ਦਰਸ਼ਤਾ ਵਾਲੇ ਵਿਗਿਆਨੀ ਹਨ। ਆਸ ਹੈ ਕਿ ਉਨ੍ਹਾਂ ਦੀ ਅਗਵਾਈ ਵਿਚ ਸੰਸਥਾ ਦੁੱਗਣੀ ਚੌਗੁਣੀ ਤਰੱਕੀ ਕਰੇਗੀ ਅਤੇ ਪੰਜਾਬ ਦੀਆਂ ਖੇਤੀ ਸਮੱਸਿਆਵਾਂ ਦੇ ਯੋਗ ਹੱਲ ਤਲਾਸ਼ੇ ਜਾ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਵਿਗਿਆਨੀ ਨੂੰ ਸਟੈਨਫੋਰਡ ਯੂਨੀਵਰਸਿਟੀ ਨੇ ਮਾਨਤਾ ਦਿੱਤੀ ਅਗਲੀ ਖ਼ਬਰ ਪਤੀ ਦੀ ਪਿਸਤੌਲ ਚੋਰੀ ਕਰਨ ਦੇ ਮਾਮਲੇ ਵਿਚ ਪਤਨੀ ਖ਼ਿਲਾਫ਼ ਕੇਸ ਦਰਜ
Ad Position 24