ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਅਤੇ ਨਿੱਤਨੇਮ ਦੇ ਪਾਠ ਹੋਏ।
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਅਤੇ ਨਿੱਤਨੇਮ ਦੇ ਪਾਠ ਹੋਏ। ਭਾਈ ਅਵਤਾਰ ਸਿੰਘ ਦੇ ਜਥੇ ਨੇ ਆਸਾ ਦੀ ਵਾਰ ਦੇ ਕੀਰਤਨ ਅਤੇ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਨੇ ਆਈ ਹੋਈ ਸੰਗਤ ਨੂੰ ਕੱਤਕ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿਚ ਗੁਰਮਤਿ ਵਿਚਾਰ ਰਾਹੀਂ ਸਾਂਝ ਪਾਈ। ਸਰਬ ਰੋਗ ਦਾ ਆਉਖਦ ਨਾਮ ਮਿਸ਼ਨ ਟਰੱਸਟ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਦੇ ਪ੍ਰਬੰਧਕਾਂ ਵਲੋਂ ਸਿਰੋਪਾਉ ਦੀ ਭੇਟ ਕਰਕੇ ਮਿਸ਼ਨ ਟਰੱਸਟ ਦੇ ਮੈਂਬਰਾਨ ਨੂੰ ਸਨਮਾਨਿਤ ਕੀਤਾ। ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਪਹੁੰਚੀਆਂ ਸੰਗਤਾਂ ਦਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਅਜੀਤ ਸਿੰਘ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਲਾਦ ਸਿੰਘ ਢੱਲ, ਜਸਪ੍ਰੀਤ ਸਿੰਘ, ਪ੍ਰੀਤਮ ਸਿੰਘ, ਮਨਿੰਦਰ ਸਿੰਘ, ਤ੍ਰਿਲੋਚਨ ਸਿੰਘ, ਜਗਜੀਤ ਸਿੰਘ ਜੱਗਾ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।