ਦਰਜਨਾਂ ਬੀਬੀਆਂ ਹੋਈਆਂ ਯੂਨੀਅਨ ਚੜੂਨੀ ਮਹਿਲਾ ਮੋਰਚਾ ’ ਚ ਸ਼ਾਮਿਲ
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਇੱਕ ਮਹੱਤਵਪੂਰਨ ਮੀਟਿੰਗ ਸ਼ਿਮਲਾਪੁਰੀ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੱਥੇਦਾਰ ਰੌਸ਼ਨ ਸਿੰਘ ਸਾਗਰ ਅਤੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਅਰੋੜਾ ਦੀ ਅਗਵਾਈ ਵਿਚ ਹੋਈ। ਇਹ ਮੀਟਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਕੈਪਟਨ ਮਲਕੀਅਤ ਸਿੰਘ ਵਾਲੀਆ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ ਹਰਜਿੰਦਰ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਕੀਤੀ ਗਈ।
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਇੱਕ ਮਹੱਤਵਪੂਰਨ ਮੀਟਿੰਗ ਸ਼ਿਮਲਾਪੁਰੀ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੱਥੇਦਾਰ ਰੌਸ਼ਨ ਸਿੰਘ ਸਾਗਰ ਅਤੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਅਰੋੜਾ ਦੀ ਅਗਵਾਈ ਵਿਚ ਹੋਈ। ਇਹ ਮੀਟਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਕੈਪਟਨ ਮਲਕੀਅਤ ਸਿੰਘ ਵਾਲੀਆ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ ਹਰਜਿੰਦਰ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਕੀਤੀ ਗਈ। ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ ਹਰਜਿੰਦਰ ਕੌਰ ਅਤੇ ਬੀਬੀ ਰਾਜਵਿੰਦਰ ਕੌਰ ਦੀ ਹਾਜ਼ਰੀ ਵਿਚ ਵੱਡੀ ਗਿਣਤੀ ‘ਚ ਬੀਬੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਚੜੂਨੀ ਮਹਿਲਾ ਵਿੰਗ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਜੱਥੇਦਾਰ ਰੌਸ਼ਨ ਸਿੰਘ ਸਾਗਰ, ਜਗਜੀਤ ਸਿੰਘ ਅਰੋੜਾ ਅਤੇ ਦਲਵਿੰਦਰ ਸਿੰਘ ਘੁੰਮਣ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਯੂਨੀਅਨ ਵਿਚ ਜੀ ਆਇਆਂ ਕਿਹਾ ਗਿਆ। ਯੂਨੀਅਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੀਆਂ ਨਿਯੁਕਤੀਆਂ ਅਤੇ ਸੰਗਠਨਾਤਮਕ ਵਿਸਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਯੂਨੀਅਨ ਹਰ ਪੱਧਰ ‘ਤੇ ਸੰਘਰਸ਼ ਕਰਦੀ ਰਹੇਗੀ ਅਤੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧਾਇਆ ਜਾਵ ੇਗਾ। ਇਸ ਮੌਕੇ ਬੀਬੀ ਚਰਨਜੀਤ ਕੌਰ, ਪੂਜਾ ਰਾਣੀ, ਪਰਮਜੀਤ ਕੌਰ, ਆਦਿਤੀ ਸ਼ਰਮਾ, ਅਮਨਦੀਪ ਕੌਰ, ਗੁਰਜੀਤ ਕੌਰ, ਕੁਲਵੰਤ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ,ਨੀਤੂ ਰਾਣੀ, ਰਵਿੰਦਰ ਕੌਰ, ਸਰਬਜੀਤ ਕੌਰ, ਰਚਨਾ ਵਰਮਾ, ਸੁਰਿੰਦਰ ਕੌਰ, ਹਰਜੀਤ ਕੌਰ, ਕਮਲਜੀਤ ਕੌਰ, ਕੰਚਨ,ਸੁਮਨ, ਕਮਲਪ੍ਰੀਤ ਕੌਰ, ਰਾਜਵਿੰਦਰ ਕੌਰ, ਹਰਜਿੰਦਰ ਕੌਰ,ਆਦਿ ਬੀਬੀਆਂ ਹਾਜ਼ਰ ਸਨ।