ਸੁਆਮੀ ਸੰਤ ਦਾਸ ਦਰਬਾਰ ਵਿਖੇ ਕੱਤਕ ਦੀ ਸੰਗਰਾਂਦ ਦਾ ਦਿਹਾੜਾ ਅਤੇ ਜਪ-ਤਪ ਚੁਪਹਿਰਾ ਸਮਾਗਮ ਕਰਵਾਇਆ
ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਮਹੀਨਾਵਾਰੀ ਜਪ-ਤਪ ਚੁਪਹਿਰਾ ਸਮਾਗਮ ਨੂੰ ਸਮਰਪਿਤ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਗੁਰਮਤਿ ਸਮਾਗਮ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਕਰਵਾਇਆ ਗਿਆ। ਇਸ ਮੌਕੇ ਜਪੁਜੀ ਸਾਹਿਬ ਦੇ ਪਾਠ, ਚੌਪਈ ਸਾਹਿਬ ਦੇ ਪਾਠ ਤੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ’ਚ ਕੀਤੇ ਗਏ, ਉਪਰੰਤ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਮਹੀਨਾਵਾਰੀ ਜਪ-ਤਪ ਚੁਪਹਿਰਾ ਸਮਾਗਮ ਨੂੰ ਸਮਰਪਿਤ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਗੁਰਮਤਿ ਸਮਾਗਮ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਕਰਵਾਇਆ ਗਿਆ। ਇਸ ਮੌਕੇ ਜਪੁਜੀ ਸਾਹਿਬ ਦੇ ਪਾਠ, ਚੌਪਈ ਸਾਹਿਬ ਦੇ ਪਾਠ ਤੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ’ਚ ਕੀਤੇ ਗਏ, ਉਪਰੰਤ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਅਨਹਦਰਾਜ ਸਿੰਘ ਗੁਰਦੁਆਰਾ ਨਾਨਕਸਰ ਸਮਰਾਲਾ ਚੌਕ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਅਸਥਾਨ ਵਲੋਂ ਗਿਆਨੀ ਹਰਦੀਪ ਸਿੰਘ ਨੇ ਸੰਤ ਬਾਬਾ ਅਨਹਦਰਾਜ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਇੰਜੀਨੀਅਰ ਮਨਦੀਪ ਸਿੰਘ, ਪਰਮਵੀਰ ਸਿੰਘ, ਚਮਕੌਰ ਸਿੰਘ ਸਾਬਕਾ ਐਸ.ਡੀ.ਓ., ਗਗਨਪ੍ਰੀਤ ਸਿੰਘ, ਬਾਊ ਰਜਿੰਦਰਪਾਲ, ਬਾਊ ਰਜਿੰਦਰ ਪੁਰੀ ਆਦਿ ਹਾਜ਼ਰ ਸਨ।