18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹਾਊਸਿੰਗ ਬੋਰਡ ਕਾਲੋਨੀ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਇਯਾਲੀ/ਥਰੀਕੇ, 18 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 19-10-2026
ਇਯਾਲੀ/ਥਰੀਕੇ, 18 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਸਮਰਪਿਤ ਬੜੂ ਸਾਹਿਬ ਅਕੈਡਮੀ ਦੇ ਵਿਦਿਆਰਥੀ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ ਅਤੇ ਬੜੂ ਸਾਹਿਬ ਅਕੈਡਮੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਗ੍ਰੰਥੀ ਸਿੰਘ ਭਾਈ ਅਵਤਾਰ ਸਿੰਘ ਵਲੋਂ ਅਰਦਾਸ ਕੀਤੀ ਤੇ ਗੁਰੂ ਘਰ ਦੇ ਹਜ਼ੂਰੀ ਗ੍ਰੰਥੀ ਸਿੰਘ ਭਾਈ ਮਨਜੀਤ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਘੁਮਾਣ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਗੁਰਦੁਆਰਾ ਪ੍ਰਬੰਧਕ ਵਲੋਂ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਮਾਨ, ਜਥੇਦਾਰ ਚਰਨ ਸਿੰਘ, ਗੁਰਮੀਤ ਸਿੰਘ ਕੋਚਰ, ਮਾਸਟਰ ਬਲਰਾਜ ਸਿੰਘ, ਸਵਰਨ ਸਿੰਘ ਰਾਣਾ, ਬੂਟਾ ਸਿੰਘ, ਅਵਤਾਰ ਸਿੰਘ ਨਿਰਬਾਣ, ਭਗਤ ਸਿੰਘ, ਬਲਵੀਰ ਸਿੰਘ ਗਰੇਵਾਲ, ਰਤਨ ਚੋਪੜਾ, ਪਰਵੀਨਪਾਲ ਸਿੰਘ, ਕਮਲਜੀਤ ਸਿੰਘ ਕੋਚਰ, ਕੁਲਜੀਤ ਸਿੰਘ ਕਾਕਾ, ਸੁਖਬੀਰ ਸਿੰਘ ਬਿੱਟੂ, ਜਗਦੀਸ਼ ਸਿੰਘ ਬਿੱਟੂ, ਡਾ. ਗੁਰਦੀਪ ਸਿੰਘ ਧਵਨ, ਰੁਪਿੰਦਰਪਾਲ ਸਿੰਘ, ਗੁਰਦੇਵ ਸਿੰਘ, ਸੰਦੀਪ ਸਿੰਘ, ਹਰਮਿੰਦਰ ਸਿੰਘ ਸੇਠੀ, ਸੁਰਜੀਤ ਸਿੰਘ ਬਰਨਾਲਾ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਇਕਬਾਲ ਕੌਰ, ਤੇਜਿੰਦਰ ਕੌਰ, ਗੁਰਵਿੰਦਰ ਕੌਰ, ਪ੍ਰਿਤਪਾਲ ਕੌਰ ਘੁਮਾਣ, ਸੁਰਿੰਦਰ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ ਭਾਟੀਆ, ਰਵਨੀਤ ਕੌਰ, ਸੁਰਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਸੰਗਤੀ ਰੂਪ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਦੇ ਕਰੋੜਾਂ ਰੁਪਏ ਮੁੱਲ ਦੇ ਪਲਾਟ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਅਤੇ ਭੰਨਤੋੜ ਕਰਨ ਦੇ ਮਾਮਲੇ ਵਿਚ ਪਿਓ-ਪੁੱਤਰਾ... ਅਗਲੀ ਖ਼ਬਰ ਜੀ . ਟੀ . ਬੀ . ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਤਰਨਵੀਰ ਕੌਰ ਨੇ ਸਾਈਕਲਿੰਗ ’ ਚ ਗੋਲਡ ਅਤੇ ਸਿਲਵਰ ਮੈਡਲ...
Ad Position 24