20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼੍ਰੋਮਣੀ ਅਕਾਲੀ ਦਲ ( ਬ ) ਦੇ ਨਵ - ਨਿਯੁਕਤ ਜਨਰਲ ਸਕੱਤਰ ਗੋਹਲਵੜੀਆ ਵਲੋਂ ਸੁਖਬੀਰ ਨਾਲ ਮੁਲਾਕਾਤ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਜਨਰਲ ਸਕੱਤਰ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਅਮਨਜੋਤ ਸਿੰਘ ਗੋਹਲਵੜੀਆ ਵੀ ਨਾਲ ਸਨ।

Ad Position 21
No active advertisement
ਅਜੀਤ ਡੈਸਕ 20-10-2026
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਜਨਰਲ ਸਕੱਤਰ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਅਮਨਜੋਤ ਸਿੰਘ ਗੋਹਲਵੜੀਆ ਵੀ ਨਾਲ ਸਨ। ਅਮਨਜੋਤ ਸਿੰਘ ਗੋਹਲਵੜੀਆ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨਾਲ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਵਲੋਂ ਅਕਾਲੀ ਦਲ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਲੋਕਾਂ ਦੇ ਘਰ-ਘਰ ਜਾ ਕੇ ਅਕਾਲੀ ਸਰਕਾਰ ਵਲੋਂ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਹਰੇਕ ਵਰਗ ਮੌਜੂਦਾ ਸਰਕਾਰ ਤੋਂ ਦੁਖੀ ਹੈ ਅਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਸਾਬਕਾ ਮੇਅਰ ਤੇ ਨਵ ਨਿਯੁਕਤ ਜਨਰਲ ਸਕੱਤਰ ਹਰਚਰਨ ਸਿੰਘ ਗੋਹਲਵੜੀਆ ਵਲੋਂ ਪਾਰਟੀ ਪ੍ਰਧਾਨ ਦਾ ਉਨ੍ਹਾਂ ਨੂੰ ਦਿੱਤੇ ਮਾਣ ਸਨਮਾਨ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗਰੇਵਾਲ ਭਾਈਚਾਰੇ ਦੀ ਚੌਥੀ ਸਾਲਾਨਾ ਵਿਸ਼ਵ ਮਿਲਣੀ 24 ਨੂੰ - ਸਾਬਕਾ ਚੇਅਰਮੈਨ ਬੱਗਾ ਅਗਲੀ ਖ਼ਬਰ ਤਿਉਹਾਰੀ ਸੀਜ਼ਨ ਦੌਰਾਨ ਆਦਰਸ਼ ਫ਼ਰਨੀਚਰ ਤੋਂ ਖ਼ਰੀਦਦਾਰੀ ਕਰਨ ‘ ਤੇ ਲੋਕਾਂ ਨੂੰ ਮਿਲੇਗੀ ਵਿਸ਼ੇਸ਼ ਛੋਟ
Ad Position 24