20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰਦੁਆਰਾ ਸਿੰਘਾ ਸ਼ਹੀਦਾਂ ਆਲੋਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲਾਡੋਵਾਲ, 19 ਅਕਤੂਬਰ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਆਗਮਨ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ਅਤੇ ਇਸ ਮੌਕੇ 19 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਮੇਰਾ ਵਿਘਨ ਸੰਪੂਰਨ ਭੋਗ ਪਾਏ ਗਏ। ਉਪਰੰਤ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਅਤੇ ਭਾਈ ਹਰਜੀਤ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਨਿਰੋਲ ਗੁਰਬਾਣੀ ਦੇ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 20-10-2026
ਲਾਡੋਵਾਲ, 19 ਅਕਤੂਬਰ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਆਗਮਨ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ਅਤੇ ਇਸ ਮੌਕੇ 19 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਮੇਰਾ ਵਿਘਨ ਸੰਪੂਰਨ ਭੋਗ ਪਾਏ ਗਏ। ਉਪਰੰਤ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਅਤੇ ਭਾਈ ਹਰਜੀਤ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਨਿਰੋਲ ਗੁਰਬਾਣੀ ਦੇ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਸੇਵਾ ਪ੍ਰਤੀ ਦਿੱਤੇ ਸੰਦੇਸ਼ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਉਪਰ ਚੱਲ ਕੇ ਸਾਨੂੰ ਆਪਸੀ ਮਿਲਵਰਤਨ, ਨਿਮਰਤਾ, ਸੇਵਾ, ਆਪਸੀ ਭਾਈਚਾਰਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਆਪਣੇ ਜੀਵਨ ਵਿਚ ਢਾਲਣ ਦੀ ਅਤਿ ਜ਼ਰੂਰਤ ਹੈ, ਜਿਸ ਉਪਰ ਚੱਲ ਕੇ ਅਸੀਂ ਆਪਣਾ ਜੀਵਨ ਸਫਲ ਬਣਾ ਸਕਦੇ ਹਾਂ। ਇਸ ਮੌਕੇ ਸੰਗਤਾਂ ਨੇ ਗੁਰਬਾਣੀ ਦੇ ਕੀਰਤਨ ਦਾ ਖੂਬ ਆਨੰਦ ਮਾਣਿਆ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਅਪਣਾਉਣ ਦਾ ਸੰਕਲਪ ਲਿਆ। ਇਸ ਮੌਕੇ ਸਮੂਹ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ, ਜਦ ਕਿ ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਅਮ੍ਰਿਤਪਾਲ ਸਿੰਘ ਕੈਨੇਡਾ, ਪ੍ਰੀਤਪਾਲ ਸਿੰਘ, ਦਲਵੀਰ ਸਿੰਘ, ਅਸ਼ੋਕ ਕੁਮਾਰ ਭਾਈ ਸੁਲੱਖਣ ਸਿੰਘ, ਭਾਈ ਬਿੱਲਾ, ਗੁਰਮੇਲ ਸਿੰਘ, ਗੁਰਦੇਵ ਸਿੰਘ ਅਤੇ ਬੀਬੀ ਪਰਮਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਵੀਰੂ ਨੇ ਐਮ.ਪੀ. ਰਾਜਾ ਵੜਿੰਗ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਗਰੇਵਾਲ ਭਾਈਚਾਰੇ ਦੀ ਚੌਥੀ ਸਾਲਾਨਾ ਵਿਸ਼ਵ ਮਿਲਣੀ 24 ਨੂੰ - ਸਾਬਕਾ ਚੇਅਰਮੈਨ ਬੱਗਾ
Ad Position 24