20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਾਰੋਬਾਰੀ ਤੋਂ ਲੁੱਟ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੰਜੀਵ ਭੰਡਾਰੀ ਵਾਸੀ ਅਬਦੁੱਲਾਪੁਰ ਬਸਤੀ ਦੀ ਸ਼ਿਕਾਇਤ ‘ਤੇ ਹਿੰਮਤ ਤੇ ਸ਼ੈਂਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਰਾਤ ਸਮੇਂ ਆਪਣੇ ਮੋਟਰਸਾਈਕਲ ਤੇ ਰੇਲਵੇ ਸਟੇਸ਼ਨ ਦੇ ਬਾਹਰ ਬਣੇ ਢਾਬੇ ਤੋਂ ਰੋਟੀ ਲੈ ਕੇ ਵਾਪਸ ਜਾ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 20-10-2026
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੰਜੀਵ ਭੰਡਾਰੀ ਵਾਸੀ ਅਬਦੁੱਲਾਪੁਰ ਬਸਤੀ ਦੀ ਸ਼ਿਕਾਇਤ ‘ਤੇ ਹਿੰਮਤ ਤੇ ਸ਼ੈਂਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਰਾਤ ਸਮੇਂ ਆਪਣੇ ਮੋਟਰਸਾਈਕਲ ਤੇ ਰੇਲਵੇ ਸਟੇਸ਼ਨ ਦੇ ਬਾਹਰ ਬਣੇ ਢਾਬੇ ਤੋਂ ਰੋਟੀ ਲੈ ਕੇ ਵਾਪਸ ਜਾ ਰਿਹਾ ਸੀ। ਜਦੋਂ ਉਹ ਜਗਰਾਉਂ ਪੁਲ ਨੇੜੇ ਪਹੁੰਚਿਆ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦੇ ਮੋਟਰਸਾਈਕਲ ਵਿਚ ਟੱਕਰ ਮਾਰੀ, ਜਿਸ ਕਾਰਨ ਉਸ ਦੇ ਸੱਟਾਂ ਲੱਗ ਗਈਆਂ। ਇਹ ਦੋਵੇਂ ਨੌਜਵਾਨ ਉਸ ਪਾਸ ਆਏ ਤੇ ਉਸ ਦੀ ਚਾਂਦੀ ਦੀ ਚੇਨ ਅਤੇ 8500 ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਜਾਂਚ ਦੌਰਾਨ ਪੁਲਿਸ ਨੇ ਉਕਤ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ਼ਰਾਬ ਬਰਾਮਦ ਪੁਲਿਸ ਨੇ ਗਿਰਜਾ ਨੰਦ ਪ੍ਰਸ਼ਾਦ ਉਰਫ ਬਾਪੂ ਵਾਸੀ ਕੇਲਾਸ਼ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ। ਵੱਖ-ਵੱਖ ਥਾਵਾਂ ’ਤੇ ਨਸ਼ਾ ਕਰਦੇ ਕਾਬੂ ਪੁਲਿਸ ਨੇ ਚਾਂਦ ਸਾਹਨੀ ਵਾਸੀ ਤਾਜਪੁਰ ਰੋਡ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ’ਚ ਪੁਲਿਸ ਨੇ ਸੋਨੂ ਕੁਮਾਰ ਵਾਸੀ ਜੱਸੀਆਂ ਰੋਡ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਲਾਡੀ ਸਿੰਘ, ਜੋਗਿੰਦਰ ਸਿੰਘ, ਰਾਜਵਿੰਦਰ ਸਿੰਘ ਤੇ ਗੁਰਮੀਤ ਸਿੰਘ ਨੂੰ ਵੀ ਖਹਿਰਾ ਬੇਟ ਨੇੜੇ ਨਸ਼ਾ ਕਰਦੇ ਕਾਬੂ ਕੀਤਾ ਹੈ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਦਾਣਾ ਮੰਡੀ ਨੇੜੇ ਸਿਮਰਦੀਪ ਸਿੰਘ ਵਾਸੀ ਸਟਾਰ ਕਾਲੋਨੀ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਦੀਪਕ ਵਾਸੀ ਲੱਕੜ ਪੁਲ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮਨੋਜ ਕੁਮਾਰ ਵਾਸੀ ਨੂਰ ਵਾਲਾ ਰੋਡ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ। ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਪੁਲਿਸ ਨੇ ਹਰਮਨ ਸਿੰਘ ਵਾਸੀ ਗੁਰਦੇਵ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਇਕ ਚੋਰੀ ਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਰੇਵਾਲ ਭੋਲਾ ਵਲੋਂ ਅਸ਼ਟਮੀ ਦੇ ਮੌਕੇ 400 ਕੰਜਕਾਂ ਤੋਂ ਲਿਆ ਅਸ਼ੀਰਵਾਦ ਅਗਲੀ ਖ਼ਬਰ ਇਵਾਨਾ ਜਿਊਲਰਜ਼ ਨੇ ਲੁਧਿਆਣਾ ਵਿਚ ਖੋਲ੍ਹਿਆ ਆਪਣਾ ਨਵਾਂ ਸਟੋਰ
Ad Position 24