20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰੂ ਨਾਨਕ ਪਬਲਿਕ ਸਕੂਲ ‘ ਚ ਅਧਿਆਪਕਾਂ ਨੂੰ ਏ ਆਈ ਤਕਨੀਕ ਦੀ ਵਰਤੋਂ ਬਾਰੇ ਦਿੱਤੀ ਜਾਣਕਾਰੀ

ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅਧਿਆਪਕਾਂ ਲਈ ਸਿੱਖਿਆ ਵਿਚ ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਵਿਸ਼ੇ ‘ਤੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਸੰਚਾਲਨ ਚਿਤਕਾਰਾ ਯੂਨੀਵਰਸਿਟੀ ਤੋਂ ਡਾ.

Ad Position 21
No active advertisement
ਡਾ. ਜਗਦੀਪ ਸਿੰਘ ਅਰੋੜਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਪ੍ਰਿੰਸੀਪਲ ਦਰਸ਼ਪ੍ਰੀਤ ਕੌਰ। ਤਸਵੀਰ-ਸੇਵਕ ਸਿੰਘ 20-10-2026
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅਧਿਆਪਕਾਂ ਲਈ ਸਿੱਖਿਆ ਵਿਚ ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਵਿਸ਼ੇ ‘ਤੇ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਸੰਚਾਲਨ ਚਿਤਕਾਰਾ ਯੂਨੀਵਰਸਿਟੀ ਤੋਂ ਡਾ. ਜਗਦੀਪ ਸਿੰਘ ਅਰੋੜਾ ਨੇ ਕੀਤਾ। ਡਾ. ਅਰੋੜਾ ਨੇ ਅਧਿਆਪਕਾਂ ਨੂੰ ਏਆਈ ਟੂਲਜ ਦੀ ਵਰਤੋਂ, ਕਲਾਸਰੂਮ ਅਧਿਆਪਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਤਕਨੀਕ ਨੂੰ ਪੜ੍ਹਾਈ ਨਾਲ ਜੋੜਨ ਸਬੰਧੀ ਜਾਣਕਾਰੀ ਦਿੱਤੀ। ਅਧਿਆਪਕਾਂ ਨੇ ਵਰਕਸ਼ਾਪ ਵਿਚ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਦਰਸਪ੍ਰੀਤ ਕੌਰ ਨੇ ਵਰਕਸ਼ਾਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਧੁਨਿਕ ਤਕਨੀਕਾਂ ਨੂੰ ਸਿੱਖਿਆ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਅਪਣਾ ਕੇ ਵਿਦਿਆਰਥੀਆਂ ਲਈ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਇੰਟਰਨੈਸ਼ਨਲ ਫੂਡ ਡੇਅ ਮਨਾਇਆ ਅਗਲੀ ਖ਼ਬਰ ਮਰਦਾਂ ਵਿਚ ਵਾਲ ਝੜਨ ਤੇ ਗੰਜੇਪਨ ਦੀਆਂ ਚਿੰਤਾਵਾਂ ਨੂੰ ਧਿਆਨ ਵਿਚ ਰੱਖ ਕੇ ਜ਼ੀ ਲੈਬੋਰਟਰੀਜ਼ ਲਿਮਟਿਡ ਨੇ ਲਾਂਚ ਕੀਤੀ ‘ ਕ...
Ad Position 24