20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਇੰਟਰਨੈਸ਼ਨਲ ਫੂਡ ਡੇਅ ਮਨਾਇਆ

ਡਾਬਾ/ਲੁਹਾਰਾ, 19 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਇੰਟਰਨੈਸ਼ਨਲ ਫੂਡ ਡੇਅ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਡਾਇਰੈਕਟਰ ਸੁਰਿੰਦਰ ਕੌਰ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਡਾਬਾ/ਲੁਹਾਰਾ, 19 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਇੰਟਰਨੈਸ਼ਨਲ ਫੂਡ ਡੇਅ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਡਾਇਰੈਕਟਰ ਸੁਰਿੰਦਰ ਕੌਰ ਨੇ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਹਤਮੰਦ ਖਾਣ-ਪੀਣ ਅਤੇ ਵਿਸ਼ਵ ਭਰ ਦੇ ਖਾਣਿਆਂ ਪ੍ਰਤੀ ਜਾਗਰੂਕ ਕਰਨਾ ਸੀ। ਬੱਚਿਆਂ ਵਲੋਂ ਵੱਖ-ਵੱਖ ਦੇਸ਼ਾਂ ਦੇ ਪਕਵਾਨਾਂ ਅਤੇ ਪੰਜਾਬੀ ਮਿਲਟਸ ਦੇ ਸਟਾਲ ਲਗਾਏ ਗਏ। ਇਸ ਮੌਕੇ ਡਾਇਰੈਕਟਰ ਸੁਰਿੰਦਰ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਹਤਮੰਦ ਭੋਜਨ ਹੀ ਸਿਹਤਮੰਦ ਜੀਵਨ ਦੀ ਨੀਂਹ ਹੈ। ਪ੍ਰਿੰਸੀਪਲ ਬਲਜੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਸਾਂਝ ਅਤੇ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਦੇ ਹਨ। ਬੱਚਿਆਂ ਨੇ ਪੋਸਟਰ ਮੇਕਿੰਗ ਅਤੇ ਨਿਊਟ੍ਰੀਸ਼ਨ ਕੁਇਜ਼ ਵਿਚ ਵੀ ਭਾਗ ਲਿਆ। ਇੰਸਪੈਕਸ਼ਨ ਅਫ਼ਸਰ ਨੇਹਾ ਬਿਸ਼ਟ ਨੇ ਬੱਚਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸੰਤੁਲਿਤ ਆਹਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਤੇ ਭੋਜਨ ਦੀ ਬਰਬਾਦੀ ਨਾ ਕਰਨ ਦਾ ਸੰਦੇਸ਼ ਵੀ ਦਿੱਤਾ। ਇਸ ਸਮਾਗਮ ਦੀ ਤਿਆਰੀ ਸਕੂਲ ਦੀ ਅਧਿਆਪਕਾ ਜਗਦੀਪ ਕੌਰ ਵਲੋਂ ਕਰਵਾਈ ਗਈ। ਇਸ ਮੌਕੇ ਸਮੂਹ ਸਟਾਫ਼ ਵੀ ਸ਼ਾਮਿਲ ਸੀ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਯੋਗੀ ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਮੁਫ਼ਤ ਅੱਖਾਂ ਦਾ ਅਤੇ ਮੈਡੀਕਲ ਚੈੱਕਅਪ ਕੈਂਪ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ‘ ਚ ਅਧਿਆਪਕਾਂ ਨੂੰ ਏ ਆਈ ਤਕਨੀਕ ਦੀ ਵਰਤੋਂ ਬਾਰੇ ਦਿੱਤੀ ਜਾਣਕਾਰੀ
Ad Position 24