ਪੰਜਾਬ ’ ਚ ‘ ਆਪ ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਹਮਲਾਵਰ ਚੋਣ ਮੁਹਿੰਮ ਚਲਾਏਗੀ ਕਾਂਗਰਸ - ਵੜਿੰਗ
ਲੁਧਿਆਣਾ, 19 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਉਦੇਸ਼ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਪੀ.
ਲੁਧਿਆਣਾ, 19 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਉਦੇਸ਼ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨੀਂ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਨਿਵਾਸ ਸਥਾਨ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੜਿੰਗ ਨੇ ਚੋਣਾਂ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਚੋਣ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵੜਿੰਗ ਨੇ ਪਾਰਟੀ ਆਗੂਆਂ ਨੂੰ ਕਮਰ ਕੱਸ ਕੇ ਹਮਲਾਵਰ ਤਰੀਕੇ ਨਾਲ ਚੋਣ ਮੁਹਿੰਮ ਸ਼ੁਰੂ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਪੰਜਾਬ ਦੇ ਭਖਦੇ ਮੁੱਦਿਆਂ ’ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਨ੍ਹਾਂ ’ਚ ਸਨਅਤਕਾਰਾਂ ਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਵੀ ਸ਼ਾਮਲ ਸਨ। ਵੜਿੰਗ ਨੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਨ ‘ਤੇ ਜ਼ੋਰ ਦਿੰਦਿਆਂ, ਪਾਰਟੀ ਆਗੂਆਂ ਨੂੰ ਚੋਣਾਂ ਲਈ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਸ਼ਾਮਲ ਹੋਣ ਵਾਲਿਆਂ ਵਿਚ, ਪੰਜਾਬ ਦੇ ਸਾਬਕਾ ਮੰਤਰੀ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਕੁਲਦੀਪ ਵੈਦ ਅਤੇ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਸੰਜੇ ਤਲਵਾੜ, ਪੀ.ਪੀ.ਸੀ.ਸੀ. ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ, ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਬਲਵਿੰਦਰ ਬੈਂਸ, ਸਾਬਕਾ ਚੇਅਰਮੈਨ ਕੇ.ਕੇ. ਬਾਵਾ, ਡੀਵਾਈਸੀ ਦੇ ਪ੍ਰਧਾਨ ਮਨਰਾਜ ਠੁਕਰਾਲ; ਮਨਜੀਤ ਹੰਬੜਾਂ, ਦਰਸ਼ਨ ਬੀਰਮੀ, ਇੰਦਰਜੀਤ ਕਪੂਰ ਅਤੇ ਨਿੱਕੀ ਰਾਇਤ ਸ਼ਾਮਿਲ ਸਨ।