20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਯੁੱਗ ਕਵੀ ਪ੍ਰੋ. ਮੋਹਨ ਸਿੰਘ ਦੇ 121ਵੇਂ ਜਨਮ ਦਿਨ ਮੌਕੇ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ

ਲੁਧਿਆਣਾ, 19 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਵਲੋਂ ਯੁੱਗ ਕਵੀ ਪ੍ਰੋ.

Ad Position 21
No active advertisement
ਅਜੀਤ ਡੈਸਕ 20-10-2026
ਲੁਧਿਆਣਾ, 19 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਵਲੋਂ ਯੁੱਗ ਕਵੀ ਪ੍ਰੋ. ਮੋਹਨ ਸਿੰਘ ਦੇ 121ਵੇਂ ਜਨਮ ਮੌਕੇ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ। ਸਭ ਤੋਂ ਪਹਿਲਾਂ ਹਾਜ਼ਰ ਲੇਖਕਾਂ ਵਲੋਂ ਯੁੱਗ ਕਵੀ ਪ੍ਰੋ. ਮੋਹਨ ਸਿੰਘ ਦੇ ਬੁੱਤ ‘ਤੇ ਹਾਰ ਪਾ ਕੇ ਸਮਾਗਮ ਦਾ ਆਰੰਭ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਸੁਰਜੀਤ ਜੱਜ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਸਮਾਜ ਸੇਵਕ ਅਮਰਜੀਤ ਸਿੰਘ ਟਿੱਕਾ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਅਤੇ ਪ੍ਰਧਾਨਗੀ ਮੰਡਲ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਪਾਲ ਕੌਰ, ਡਾ. ਜਸਵਿੰਦਰ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਸ਼ਾਮਿਲ ਸਨ। ਇਸ ਮੌਕੇ ਡਾ. ਗੁਲਜ਼ਾਰ ਪੰਧੇਰ ਨੇ ਵਿਧੀਵਧ ਤਰੀਕੇ ਨਾਲ ਸਭ ਨੂੰ ਜੀ ਆਇਆਂ ਨੂੰ ਕਹਿੰਦਿਆਂ ਪ੍ਰੋ. ਮੋਹਨ ਸਿੰਘ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ। ਅਕਾਦਮੀ ਦੇ ਮੀਤ ਪ੍ਰਧਾਨ ਡਾ. ਗੁਰਚਰਨ ਕੌਰ ਕੋਚਰ ਨੇ ਡਾ. ਜਸਵਿੰਦਰ ਸਿੰਘ ਨੂੰ ਗੁਲਦਸਤਾ ਭੇਟ ਕੀਤਾ। ਪ੍ਰਸਿੱਧ ਸ਼ਾਇਰ ਤ੍ਰੈਲੋਚਨ ਲੋਚੀ ਦੀ ਤਰੰਨਮ ‘ਚ ਸੁਣਾਈ ਗ਼ਜ਼ਲ ਨਾਲ ਸੈਮੀਨਾਰ ਸ਼ੁਰੂ ਕੀਤਾ ਗਿਆ। ਡਾ. ਜਸਵਿੰਦਰ ਸਿੰਘ, ਪ੍ਰੋ. ਐਮੀਨੈਂਸ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ‘’ਸਮਕਾਲ ਨਾਲ ਸੰਵਾਦ’’ ਵਿਸ਼ੇ ‘ਤੇ ਪ੍ਰੋ. ਮੋਹਨ ਸਿੰਘ ਯਾਦਗਾਰੀ ਭਾਸ਼ਣ ਦਿੰਦਿਆਂ ਕਿਹਾ ਕਿ ਪ੍ਰੋ. ਮੋਹਨ ਸਿੰਘ ਦੀ ਸੋਚ ਅਨੁਸਾਰ ਇਮਾਨਦਾਰ ਸਿਆਸਤਦਾਨ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਪ੍ਰੋ. ਮੋਹਨ ਸਿੰਘ ਦੀਆਂ ਕਵਿਤਾਵਾਂ ਵਿਚੋਂ ਕਈ ਹਵਾਲੇ ਵੀ ਦਿੱਤੇ। ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਾ. ਧਨਵੰਤ ਕੌਰ ਨੇ ਪ੍ਰੋ. ਮੋਹਨ ਸਿੰਘ ਦੀਆਂ ਰਚਨਾਵਾਂ ਨੂੰ ਪੁਸਤਕ ਰੂਪ ਦਿੱਤਾ। ਪ੍ਰੋ. ਮੋਹਨ ਸਿੰਘ ਪੰਜਾਬੀ ਸਾਹਿੱਤ ਅਕਾਦਮੀ ਦੇ ਜਨਰਲ ਸਕੱਤਰ ਵੀ ਰਹੇ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਬਣਾਈ ਗਈ ਅਤੇ ਜਗਦੇਵ ਸਿੰਘ ਜੱਸੋਵਾਲ ਨੇ ਪ੍ਰੋ. ਮੋਹਨ ਸਿੰਘ ਮੇਲਾ ਲਗਾਉਣਾ ਸ਼ੁਰੂ ਕੀਤਾ। ਜੱਸੋਵਾਲ ਦੀ ਅਗਵਾਈ ਵਿਚ ਮੇਲਾ ਵੱਡੇ ਪੱਧਰ ‘ਤੇ ਨਿਰੰਤਰ ਚੱਲਦਾ ਰਿਹਾ। ਉਸ ਦੀ ਖੁਸ਼ਬੋਈ ਅੱਜ ਵੀ ਦਿਖਾਈ ਦੇ ਰਹੀ ਹੈ। ਪ੍ਰੋ. ਗੁਰਭਜਨ ਗਿੱਲ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਕਵੀ ਦਰਬਾਰ ਵਿਚ ਡਾ. ਪਾਲ ਕੌਰ, ਹਰਮੀਤ ਵਿਦਿਆਰਥੀ, ਰਮਨ ਸੰਧੂ, ਸਹਿਜਪ੍ਰੀਤ ਮਾਂਗਟ, ਡਾ. ਤਰਸਪਾਲ ਕੌਰ, ਰਣਜੀਤ ਕੌਰ ਸਵੀ, ਕੁਲਵਿੰਦਰ ਵਿਰਕ, ਸਿਮਰਨ ਅਕਸ, ਕੁਲਵਿੰਦਰ ਕੁੱਲਾ, ਨਵਤੇਜ ਗੜ੍ਹਦੀਵਾਲਾ, ਮਨਜਿੰਦਰ, ਮਨਦੀਪ ਔਲਖ ਸਮੇਤ ਹਾਜ਼ਰ ਕਵੀਆਂ ਨੇ ਕਵਿਤਾਵਾਂ ਪੇਸ਼ ਕਰਦਿਆਂ ਪ੍ਰੋ. ਮੋਹਨ ਸਿੰਘ ਨੂੰ ਯਾਦ ਕੀਤਾ। ਰਘਬੀਰ ਸਿੰਘ ਭਰਤ ਨੇ ਪੁਸਤਕ ਲੋਕ ਅਰਪਨ ਮੌਕੇ ਹਾਜ਼ਰ ਹੋਣਾ ਸੀ, ਪਰ ਬੜੇ ਦੁੱਖ ਅਤੇ ਅਫ਼ਸੋਸ ਦੀ ਗੱਲ ਹੈ ਕਿ ਅਚਾਨਕ ਰਘਬੀਰ ਸਿੰਘ ਭਰਤ ਅਤੇ ਉੱਘੇ ਲੇਖਕ ਗੁਰਨਾਮ ਢਿੱਲੋਂ, ਡਾ. ਸ਼ਿੰਦਰਪਾਲ ਸਿੰਘ ਦੇ ਹੋਣਹਾਰ ਸਪੁੱਤਰ ਦੀ ਬੇਵਕਤ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਰਘਬੀਰ ਸਿੰਘ ਭਰਤ ਨੇ ਕਈ ਮੁੱਲਵਾਨ ਪੁਸਤਕਾਂ ਦੀ ਰਚਨਾ ਕੀਤੀ। ਸਮਾਗਮ ਵਿਚ ਚਰਨਜੀਤ ਸਿੰਘ, ਅਸ਼ਵਨੀ ਜੇਤਲੀ, ਡਾ. ਹਰੀ ਸਿੰਘ ਜਾਚਕ, ਪ੍ਰਭਜੋਤ ਸੋਹੀ, ਕੇ. ਸਾਧੂ ਸਿੰਘ, ਡਾ. ਗੁਰਇਕਬਾਲ ਸਿੰਘ, ਜਨਮੇਜਾ ਜੌਹਲ, ਡਾ. ਜਗਵਿੰਦਰ ਜੋਧਾ, ਭਗਵਾਨ ਢਿੱਲੋਂ, ਡਾ. ਧਨਵੰਤ ਕੌਰ, ਡਾ. ਗੁਰਚਰਨ ਕੌਰ ਕੋਚਰ, ਇੰਦਰਜੀਤਪਾਲ ਕੌਰ, ਸੁਰਿੰਦਰ ਦੀਪ, ਡਾ. ਬਲਵਿੰਦਰ ਸਿੰਘ ਔਲਖ ਗਲੈਕਸੀ, ਤਰਲੋਚਨ ਝਾਂਡੇ, ਅਮਰਜੀਤ ਸ਼ੇਰਪੁਰੀ, ਸਤਨਾਮ ਸਿੰਘ ਕੋਮਲ, ਨੇਤਰ ਸਿੰਘ ਮੁੱਤੋ, ਰਜਿੰਦਰ ਵਰਮਾ, ਹਰਬਖਸ਼ ਸਿੰਘ ਗਰੇਵਾਲ, ਅਜੀਤ ਪਿਆਸਾ, ਪਰਵਿੰਦਰ ਸਿੰਘ ਕਲਸੀ, ਜਗਪਾਲ ਸਿੰਘ ਜਮਾਲਪੁਰੀ, ਮੇਜਰ ਸਿੰਘ ਛੀਨਾ, ਅਵਤਾਰ ਸਿੰਘ ਜਗਰਾਉਂ, ਦਰਸ਼ਨ ਬੋਪਾਰਾਏ, ਹਰਬੰਸ ਸਿੰਘ ਅਖਾੜਾ, ਡਾ. ਸੋਮਪਾਲ ਹੀਰਾ, ਡਾ. ਕੰਵਲ ਢਿੱਲੋਂ, ਜਗਤਾਰ ਸੇਖਾ, ਸੰਧੇ ਸੁਖਬੀਰ, ਪ੍ਰੀਤ ਬਾਠ, ਇੰਦਰਜੀਤ ਲੋਟੇ, ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੇਖਕ ਅਤੇ ਸਰੋਤੇ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਲੋਂ ਮਹਾਤਮਾ ਅਨੰਦ ਸਵਾਮੀ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸਰਕਲ ਭਾਮੀਆਂ ਕਲਾਂ ਐੱਸ.ਸੀ. ਵਿੰਗ ਪ੍ਰਧਾਨ ਅਤੇ ਸਾਥੀਆਂ ਦਾ ਸਨਮਾਨ
Ad Position 24