ਸਹੁਰੇ ਘਰ ’ ਤੇ ਹਮਲਾ ਕਰਨ ਦੇ ਮਾਮਲੇ ਵਿਚ ਜਵਾਈ ਸਮੇਤ 9 ਖ਼ਿਲਾਫ਼ ਕੇਸ ਦਰਜ
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਹੁਰੇ ਘਰ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਜਵਾਈ ਸਮੇਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਵਿਪਨ ਕੁਮਾਰ ਵਰਮਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਉਸ ਦੇ ਜਵਾਈ ਕਰਨਵੀਰ ਸਿੱਧੂ ਜਤਿੰਦਰ ਸਿੰਘ ਵਿਕਰਮਜੀਤ ਮਿਨੀ ਸਿੱਧੂ ਮਨੀਸ਼ ਕੁਮਾਰ ਉਰਫ ਲੱਕੀ ਐਡਵੋਕੇਟ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਹੁਰੇ ਘਰ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਜਵਾਈ ਸਮੇਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਵਿਪਨ ਕੁਮਾਰ ਵਰਮਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਉਸ ਦੇ ਜਵਾਈ ਕਰਨਵੀਰ ਸਿੱਧੂ ਜਤਿੰਦਰ ਸਿੰਘ ਵਿਕਰਮਜੀਤ ਮਿਨੀ ਸਿੱਧੂ ਮਨੀਸ਼ ਕੁਮਾਰ ਉਰਫ ਲੱਕੀ ਐਡਵੋਕੇਟ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਕਾਰਤਿਕਾ ਦਾ ਵਿਆਹ ਪਿਛਲੇ ਮਹੀਨੇ ਹੋਇਆ ਸੀ, ਪਰ ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਦਾ ਆਪਸ ਵਿਚ ਵਿਵਾਦ ਚੱਲ ਰਿਹਾ ਸੀ। ਕਥਿਤ ਦੋਸ਼ੀਆਂ ਵਲੋਂ ਇਸ ਵਿਵਾਦ ਕਾਰਨ ਬੀਤੀ ਸ਼ਾਮ ਉਨ੍ਹਾਂ ਦੇ ਘਰ ’ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਨਾਬਾਲਗ ਲੜਕੀ ਨੂੰ ਵੀ ਅਗਵਾ ਕਰ ਲਿਆ। ਲੜਕੀ ਦੇ ਪਿਤਾ ਨੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀਆਂ ਵਲੋਂ ਉਸ ਦੀ ਲੜਕੀ ਦਾ ਜਬਰਨ ਧਰਮ ਤਬਦੀਲ ਕਰਵਾ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ, ਪਰ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਏ। ਜਾਂਚ ਕਰ ਰਹੇ ਅਧਿਕਾਰੀ ਮਨਦੀਪ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।