19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਝੋਟਾ ਕਤਲ ਮਾਮਲੇ ਨੂੰ ਲੈ ਕੇ ਭਾਜਪਾ ਵਪਾਰ ਸੈੱਲ ਦੇ ਸਹਿ-ਕਨਵੀਨਰ ਹੌਬੀ ਦੀ ਅਗਵਾਈ ਹੇਠ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸੂਬੇ ਵਿਚ ਕਤਲ ਦੀਆਂ ਵਾਰਦਾਤਾਂ ਅਤੇ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਪਾਰ ਸੈੱਲ ਦੇ ਕੋ-ਕਨਵੀਨਰ ਜਸਪ੍ਰੀਤ ਸਿੰਘ ਹੌਬੀ ਅਤੇ ਉਨ੍ਹਾਂ ਦੀ ਟੀਮ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਨਾਲ ਸਬੰਧਤ ਕਤਲ ਦੇ ਮਾਮਲੇ ਅਤੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ।

Ad Position 21
No active advertisement
ਸੂਬਾ ਸਰਕਾਰ ਦਾ ਪੁਤਲਾ ਸਾੜਦੇ ਹੋਏ ਜਸਪ੍ਰੀਤ ਸਿੰਘ ਹੌਬੀ ਅਤੇ ਹੋਰ। ਤਸਵੀਰ : ਸੇਵਕ ਸਿੰਘ 20-10-2026

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸੂਬੇ ਵਿਚ ਕਤਲ ਦੀਆਂ ਵਾਰਦਾਤਾਂ ਅਤੇ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਪਾਰ ਸੈੱਲ ਦੇ ਕੋ-ਕਨਵੀਨਰ ਜਸਪ੍ਰੀਤ ਸਿੰਘ ਹੌਬੀ ਅਤੇ ਉਨ੍ਹਾਂ ਦੀ ਟੀਮ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਨਾਲ ਸਬੰਧਤ ਕਤਲ ਦੇ ਮਾਮਲੇ ਅਤੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਪੰਜਾਬ ਵਿਚ ਆਮ ਨਾਗਰਿਕਾਂ ਦੀ ਸੁਰੱਖਿਆ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਲੋਕਾਂ ਨੂੰ ਆਪਣੀ ਜਾਨ - ਮਾਲ ਦੀ ਸੁਰੱਖਿਆ ਸਬੰਧੀ ਚਿੰਤਾ ਰਹਿੰਦੀ ਹੈ ਤਾਂ ਇਹ ਸੂਬੇ ਦੇ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ਨਾਲ ਜੁੜਿਆ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਮਨ-ਸ਼ਾਂਤੀ, ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਚਾਹੁੰਦੇ ਹਨ ਅਤੇ ਸਰਕਾਰ ਨੂੰ ਇਨ੍ਹਾਂ ਉਮੀਦਾਂ ‘ਤੇ ਖਰਾ ਉਤਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਗੰਭੀਰ ਚੁਣੌਤੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਾ ਬੇਹੱਦ ਜ਼ਰੂਰੀ ਹੈ। ਜਸਪ੍ਰੀਤ ਸਿੰਘ ਹੌਬੀ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਨਿਰਪੱਖ ਅਤੇ ਤੇਜ਼ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਪੂਰੇ ਪੰਜਾਬ ਵਿਚ ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ , ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਸਰਕਾਰ ਨੂੰ ਇਸ ਦਿਸ਼ਾ ਵਿੱਚ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਹੌਬੀ ਨੇ ਕਿਹਾ ਕਿ ਭਾਜਪਾ ਲੋਕਾਂ ਦੀ ਸੁਰੱਖਿਆ, ਨਸ਼ਾ ਮੁਕਤ ਪੰਜਾਬ ਅਤੇ ਅਪਰਾਧ ਮੁਕਤ ਸਮਾਜ ਦੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ ਅਤੇ ਜਨਤਾ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਲੋਕਤੰਤਰੀ ਢੰਗ ਨਾਲ ਆਪਣੀ ਭੂਮਿਕਾ ਨਿਭਾਉਂਦੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਭਾਵਾਧਸ ਵਲੋਂ 37 ਵੀਂ ਵਿਸ਼ਾਲ ਸ਼ੋਭਾ ਯਾਤਰਾ ਦਾ ਨਿਗਮ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ ਅਗਲੀ ਖ਼ਬਰ ਸਹੁਰੇ ਘਰ ’ ਤੇ ਹਮਲਾ ਕਰਨ ਦੇ ਮਾਮਲੇ ਵਿਚ ਜਵਾਈ ਸਮੇਤ 9 ਖ਼ਿਲਾਫ਼ ਕੇਸ ਦਰਜ
Ad Position 24