19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਲੁਧਿਆਣਾ ’ ਚ ਸਖ਼ਤ ਸੁਰੱਖਿਆ ਪ੍ਰਬੰਧ

ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਭਲਕੇ ਲੁਧਿਆਣਾ ਦੇ ਦਰੇਸੀ ਮੈਦਾਨ ਵਿਚ ਹੋਣ ਵਾਲੀ ਆਮਦ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧਾਂ ਲਈ ਕਰੀਬ 4000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣ ਦੀ ਜਾਣਕਾਰੀ ਮਿਲੀ ਦਿੱਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 20-10-2026
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਭਲਕੇ ਲੁਧਿਆਣਾ ਦੇ ਦਰੇਸੀ ਮੈਦਾਨ ਵਿਚ ਹੋਣ ਵਾਲੀ ਆਮਦ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧਾਂ ਲਈ ਕਰੀਬ 4000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣ ਦੀ ਜਾਣਕਾਰੀ ਮਿਲੀ ਦਿੱਤੀ ਗਈ ਹੈ। ਜਦਕਿ ਕੇਂਦਰੀ ਸੁਰੱਖਿਆ ਏਜੰਸੀਆਂ ਵਲੋਂ ਵੀ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰੀ ਦੀ ਆਮਦ ਨੂੰ ਧਿਆਨ ’ਚ ਰੱਖਦਿਆਂ ਦਰੇਸੀ ਮੈਦਾਨ ਤੋ ਇਲਾਵਾ ਆਲੇ ਦੁਆਲੇ ਦੇ ਇਲਾਕਿਆਂ ਅਤੇ ਮੁੱਖ ਥਾਂ ‘ਤੇ ਆਉਣ ਜਾਣ ਵਾਲਿਆਂ ਦੀ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਅਮਿਤ ਸ਼ਾਹ ਭਲਕੇ ਦਰੇਸੀ ਮੈਦਾਨ ਵਿਚ ਦੁਸਹਿਰਾ ਸਮਾਗਮ ਵਿਚ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਵਲੋਂ ਸਮਾਗਮ ਨੂੰ ਧਿਆਨ ਵਿਚ ਰੱਖਦਿਆਂ ਟ੍ਰੈਫਿਕ ਰੂਟਾਂ ਵਿਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਸਮਾਗਮ ਦੌਰਾਨ ਆਵਾਜਾਈ ਨੂੰ ਸੁਚਾਰੂ ਰੱਖਿਆ ਜਾ ਸਕੇ। ਦਰੇਸੀ ਵੱਲ ਜਾਣ ਵਾਲੇ ਮੁੱਖ ਰਸਤਿਆਂ ਤੇ ਪੁਲਿਸ ਦੀ ਤਾਇਨਾਤੀ ਵਧਾ ਕੇ ਟ੍ਰੈਫਿਕ ਨੂੰ ਨਿਰਧਾਰਤ ਰਸਤਿਆਂ ਰਾਹੀਂ ਚਲਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਰਾਜਾਸਾਂਸੀ ’ਚ ਹਲਕਾ ਇੰਚਾਰਜ ਸੋਨੀਆਂ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਾਵਾਧਸ ਵਲੋਂ 37 ਵੀਂ ਵਿਸ਼ਾਲ ਸ਼ੋਭਾ ਯਾਤਰਾ ਦਾ ਨਿਗਮ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ
Ad Position 24