21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਰਕਾਰ ਵਲੋਂ ਕਿਸਾਨੀ ਕਰਜ਼ੇ ਨੂੰ ਲੈ ਕੇ ਜਾਰੀ ਕੀਤੇ ਤੁਗਲਗੀ ਫ਼ਰਮਾਨ ਨਾਲ ਕਿਸਾਨੀ ਨੂੰ ਲੱਗੇਗੀ ਢਾਹ -ਚੇਅਰਮੈਨ ਹਵਾਸ

ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਸਰਕਾਰ ਵਲੋਂ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵਲੋਂ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਜੁੜੀਆਂ ਹੋਈਆਂ ਸਭਾ-ਸੁਸਾਇਟੀਆਂ ਵਲੋਂ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਕੀਤੇ ਗਏ ਬਦਲਾਅ ਨਾਲ ਕਿਸਾਨੀ ਨੂੰ ਢਾਹ ਲੱਗੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨੀ ਅਤੇ ਕਿਸਾਨਾਂ ਨਾਲ ਜੁੜੀਆਂ ਸਭਾ-ਸੁਸਾਇਟੀਆਂ ਵੀ ਪ੍ਰਭਾਵਿਤ ਹੋਣਗੀਆਂ ਅਤੇ ਕਿਸਾਨਾਂ ਨੂੰ ਵੀ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਏਗਾ, ਜਿਸ ਕਰਕੇ ਕਿਸਾਨੀ ਨਾਲ ਜੁੜੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ’ਤੇ ਵੀ ਮਾੜਾ ਪ੍ਰਭਾਵ ਪਵੇਗਾ।

Ad Position 21
No active advertisement
ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ 21-10-2026
ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਸਰਕਾਰ ਵਲੋਂ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵਲੋਂ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਜੁੜੀਆਂ ਹੋਈਆਂ ਸਭਾ-ਸੁਸਾਇਟੀਆਂ ਵਲੋਂ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਕੀਤੇ ਗਏ ਬਦਲਾਅ ਨਾਲ ਕਿਸਾਨੀ ਨੂੰ ਢਾਹ ਲੱਗੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨੀ ਅਤੇ ਕਿਸਾਨਾਂ ਨਾਲ ਜੁੜੀਆਂ ਸਭਾ-ਸੁਸਾਇਟੀਆਂ ਵੀ ਪ੍ਰਭਾਵਿਤ ਹੋਣਗੀਆਂ ਅਤੇ ਕਿਸਾਨਾਂ ਨੂੰ ਵੀ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਏਗਾ, ਜਿਸ ਕਰਕੇ ਕਿਸਾਨੀ ਨਾਲ ਜੁੜੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ’ਤੇ ਵੀ ਮਾੜਾ ਪ੍ਰਭਾਵ ਪਵੇਗਾ। ਇਸ ਕਰਕੇ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ ਤਾਂ ਕਿ ਪਹਿਲਾਂ ਹੀ ਕਈ ਸਮੱਸਿਆਵਾਂ ਨਾਲ ਜੂਝ ਰਹੀ ਪੰਜਾਬ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹੱਦ ਕਰਜ਼ੇ ਬਣਾਉਣ ਸਮੇਂ ਪਹਿਲਾਂ ਹੀ ਖੇਤੀਬਾੜੀ ਸਭਾ ਕੋਲ ਗਰੰਟੀ ਵਜੋਂ ਕਿਸਾਨ ਦੀ ਜ਼ਮੀਨ ਦੀਆਂ ਫ਼ਰਦਾਂ ਜਮ੍ਹਾ ਹੁੰਦੀਆਂ ਹਨ, ਫਿਰ ਕਿਸਾਨ ਸਭਾ ਕੋਲ ਜ਼ਮੀਨ ਅਦੀਗ੍ਰਹਿਣ ਕਿਉਂ ਕਰਵਾਉਣ। ਉਨ੍ਹਾਂ ਸਹਿਕਾਰਤਾ ਵਿਭਾਗ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਜਾਰੀ ਕੀਤਾ ਫ਼ਰਮਾਨ ਵਾਪਸ ਲਵੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਨੂੰ ਲੈ ਕੇ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਫਰਕ-ਬੈਨੀਪਾਲ ਅਗਲੀ ਖ਼ਬਰ ਭਿਖਸ਼ੂ ਸੰਘ ਤੇ ਪੰਜਾਬ ਬੁਧਿਸ਼ਟ ਸੁਸਾਇਟੀ ਵਲੋਂ ਤਕਸ਼ਿਲਾ ਮਹਾ ਬੁੱਧ ਵਿਹਾਰ ਵਿਖੇ ਮਨਾਈ ਅਸ਼ੋਕਾ ਵਿਜੇ ਦਸਵੀਂ
Ad Position 24