21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ-ਸ਼ਾਹੀ ਇਮਾਮ/ ਪ੍ਰਿਤਪਾਲ ਸਿੰਘ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਮੁੱਖ ਸੰਚਾਲਕ ਨਰੇਸ਼ ਧੀਂਗਾਨ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 25 ਅਕਤੂਬਰ ਨੂੰ ਕਰਾਏ ਜਾ ਰਹੇ ਸਤਿਸੰਗ ਸਮਾਗਮ ਦਾ ਸੱਦਾ ਪੱਤਰ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਾ ਅਤੇ ਗੁਰਦੁਆਰਾ ਦੂਖ ਨਿਵਾਰਨ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਅਤੇ ਆਧਸ ਮੁਖੀ ਦਰਸ਼ਨ ਰਤਨ ਰਾਵਣ ਸਮੇਤ ਹੋਰ ਆਗੂਆਂ ਨੂੰ ਦਿੱਤੇ ਗਏ। ਇਸ ਮੌਕੇ ਸ਼ਾਹੀ ਇਮਾਮ ਅਤੇ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਰਤ ਦੇਸ਼ ਵਿਚ ਵੱਖ-ਵੱਖ ਧਰਮਾਂ ਤੇ ਲੋਕ ਰਹਿੰਦੇ ਹਨ ਅਤੇ ਇਹ ਵੱਖ-ਵੱਖ ਧਰਮਾਂ ਦੇ ਲੋਕ ਆਪਸ ਵਿਚ ਸਭ ਤਿਉਹਾਰ ਮਿਲ ਕੇ ਮਨਾਉਂਦੇ ਹਨ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਾਏ ਜਾ ਰਹੇ ਸਮਾਗਮ ਭਾਈਚਾਰਕ ਸਾਂਝ ਦਾ ਪ੍ਰਤੀਕ ਜਿਥੇ ਸਭ ਧਰਮਾਂ ਦੇ ਲੋਕ ਇਕੱਠੇ ਹੁੰਦੇ ਹਨ।

Ad Position 21
No active advertisement
ਸ਼ਾਹੀ ਇਮਾਮ ਨੂੰ ਸੱਦਾ ਪੱਤਰ ਦਿੰਦੇ ਹੋਏ ਭਾਵਾਧਸ ਆਗੂ। ਅਜੀਤ ਤਸਵੀਰ 22-10-2026
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਮੁੱਖ ਸੰਚਾਲਕ ਨਰੇਸ਼ ਧੀਂਗਾਨ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 25 ਅਕਤੂਬਰ ਨੂੰ ਕਰਾਏ ਜਾ ਰਹੇ ਸਤਿਸੰਗ ਸਮਾਗਮ ਦਾ ਸੱਦਾ ਪੱਤਰ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਾ ਅਤੇ ਗੁਰਦੁਆਰਾ ਦੂਖ ਨਿਵਾਰਨ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਅਤੇ ਆਧਸ ਮੁਖੀ ਦਰਸ਼ਨ ਰਤਨ ਰਾਵਣ ਸਮੇਤ ਹੋਰ ਆਗੂਆਂ ਨੂੰ ਦਿੱਤੇ ਗਏ। ਇਸ ਮੌਕੇ ਸ਼ਾਹੀ ਇਮਾਮ ਅਤੇ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਰਤ ਦੇਸ਼ ਵਿਚ ਵੱਖ-ਵੱਖ ਧਰਮਾਂ ਤੇ ਲੋਕ ਰਹਿੰਦੇ ਹਨ ਅਤੇ ਇਹ ਵੱਖ-ਵੱਖ ਧਰਮਾਂ ਦੇ ਲੋਕ ਆਪਸ ਵਿਚ ਸਭ ਤਿਉਹਾਰ ਮਿਲ ਕੇ ਮਨਾਉਂਦੇ ਹਨ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਾਏ ਜਾ ਰਹੇ ਸਮਾਗਮ ਭਾਈਚਾਰਕ ਸਾਂਝ ਦਾ ਪ੍ਰਤੀਕ ਜਿਥੇ ਸਭ ਧਰਮਾਂ ਦੇ ਲੋਕ ਇਕੱਠੇ ਹੁੰਦੇ ਹਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਆਧਸ ਮੁਖੀ ਦਰਸ਼ਨ ਰਤਨ ਰਾਵਣ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਰਚਿਤ ਮਹਾਂਰਮਾਇਣ ਦੁਨੀਆਂ ਦੇ ਸਭ ਤੋਂ ਪ੍ਰਚੀਨ ਗ੍ਰੰਥਾਂ ਵਿਚੋਂ ਇਕ ਹੈ ਅਤੇ ਭਗਵਾਨ ਵਾਲਮੀਕਿ ਜੀ ਨੇ ਮਹਾਂਰਮਾਇਣ ਦੀ ਰਚਨਾ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੀਤੀ ਹੈ ਇਸ ਲਈ ਇਹ ਸਭ ਧਰਮਾਂ ਦਾ ਸਾਂਝਾ ਗ੍ਰੰਥ ਹੈ। ਇਸ ਮੌਕੇ ਨਰੇਸ਼ ਧੀਂਗਾਨ ਨੇ ਕਿਹਾ ਕਿ ਭਾਵਾਧਸ ਵਲੋਂ ਹਰ ਸਾਲ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਵੀ ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ 25 ਅਕਤੂਬਰ ਦਿਨ ਐਤਵਾਰ ਬਾਅਦ ਦੁਪਹਿਰ 1 ਵਜੇ ਨੂੰ ਇਕ ਵਿਸ਼ਾਲ ਸਤਿਸੰਗ ਸਮਾਗਮ ਦਾ ਆਯੋਜਨ ਮਾਡਲ ਟਾਊਨ ਐਕਸਟੈਨਸਨ ਮਾਰੀਕਟ ਨੇੜੇ ਬਾਬਾ ਦੀਪ ਸਿੰਘ ਗੁਰਦੁਆਰਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਜਿਥੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂ ਸ਼ਿਰਕਤ ਕਰਨਗੇ ਉਥੇ ਹੀ ਸਮੁੱਚੇ ਦੇਸ਼ ਭਾਵਾਧਸ ਦੇ ਆਗੂ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕਰਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਮੌਕੇ ਰਵੀ ਮੰਤਰੀ, ਸੁਮਿਤ ਚੌਟਾਲਾ, ਪਿੰਕਾ ਚੰਡਾਲਿਆ, ਰਾਜਵੀਰ ਚੋਟਾਲਾ, ਸ਼ੁਸੀਲ ਰੱਤੀ, ਅਸ਼ੋਕ ਸਿੱਧੂ, ਅਕਾਸ਼ ਲੋਹਟ, ਸੁਭਾਸ਼ ਸੋਦੇ, ਵਰੁਣ ਰਾਜ, ਪ੍ਰਦੀਪ ਲਾਂਬਾ, ਸੋਨੂੰ ਸ਼ਰਮਾ, ਮੋਨੂੰ ਸਿੱਧੂ, ਅਕਸ਼ੇ ਕੁਮਾਰ, ਅਰਜੁਨ ਧੀਂਗਾਨ, ਅਨੁਰਾਗ ਚੰਡਾਲਿਆ, ਰਾਜੇਸ਼ ਟਾਂਕ, ਪੱਪੂ ਬੇਦੀ, ਜੱਸਾ ਸੂਦ, ਗਗਨ ਭੰਡਾਰੀ, ਸੋਨੂੰ , ਰਵੀ ਜੈਸਵਾਲ,ਦੀਪਕ ਅਰੋੜਾ, ਰੋਸ਼ਨ ਰਾਜ, ਲਲਿਤ ਧੀਂਗਾਨ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬੱਸ / ਪੀ.ਆਰ.ਟੀ.ਸੀ.ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਚੱਕਾ ਜਾਮ ਅਗਲੀ ਖ਼ਬਰ ਟਿੱਬਾ ਰੋਡ ਦੇ ਸ਼ਕਤੀ ਨਗਰ ’ਚ ਬੰਦ ਦੁਕਾਨ ਨੂੰ ਲੱਗੀ ਅੱਗ
Ad Position 24