22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬੱਸ / ਪੀ.ਆਰ.ਟੀ.ਸੀ.ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਚੱਕਾ ਜਾਮ

ਲੁਧਿਆਣਾ, 21 ਅਕਤੂਬਰ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬੱਸ / ਪੀ. ਆਰ.

Ad Position 21
No active advertisement
ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਯੂਨੀਅਨ ਦੇ ਅਹੁਦੇਦਾਰ,ਆਗੂ ਅਤੇ ਹੋਰ ਮੈਂਬਰ। ਤਸਵੀਰ-ਸੇਵਕ ਸਿੰਘ 22-10-2026
ਲੁਧਿਆਣਾ, 21 ਅਕਤੂਬਰ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬੱਸ / ਪੀ.ਆਰ.ਟੀ.ਸੀ.ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਤਨਾਮ ਸਿੰਘ, ਜਤਿੰਦਰ ਸਿੰਘ ਸੋਨੀ ਨੇ ਕਿਹਾ ਕਿ ਸਰਕਾਰ ਸੱਤਾ ਵਿੱਚ ਆਉਣ ਸਮੇ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ਤੱਕ ਮੁੱਖ ਮੁੱਦਿਆਂ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ,ਨਸ਼ਾ ਖਤਮ ਕਰਨ, ਰੇਤ, ਟਰਾਂਸਪੋਰਟ,ਕੇਬਲ ਮਾਫੀਆ ਖਤਮ ਕਰਨ ਵਿੱਚ ਨਕਾਮ ਰਹੀ ਹੈ।ਇਸ ਤੋਂ ਇਲਾਵਾ ਸਰਕਾਰ ਦੇ ਆਖਰੀ ਸਮੇਂ ਵਿੱਚ ਵੀ ਮੁਲਾਜ਼ਮਾਂ ਦੀਆਂ ਮੰਗਾ ਪੂਰੀਆ ਕਰਨ ਤੋਂ ਸਰਕਾਰ ਪੂਰੀ ਤਰ੍ਹਾਂ ਅਸਫਲ ਹੈ। ਹੁਣ ਤੱਕ ਟਰਾਸਪੋਰਟ ਵਿਭਾਗ ਵਿੱਚ ਸਰਕਾਰ ਵਲੋਂ ਇੱਕ ਵੀ ਮੁਲਾਜ਼ਮ ਪੱਕਾ ਨਹੀ ਕੀਤਾਂ ਅਤੇ ਪਿਛਲੇ 5 ਸਾਲਾਂ ਤੋਂ ਆਮ ਆਦਮੀ ਪਾਰਟੀ ਵਲੋਂ ਕੋਈ ਵੀ ਸਰਕਾਰੀ ਨਵੀ ਬੱਸ ਨਹੀ ਪਾਈ ਗਈ ਉਲਟਾ ਠੇਕੇਦਾਰੀ ਪ੍ਰਥਾ ਰਾਹੀ ਨੋਜਵਾਨਾਂ ਦਾ ਸ਼ੋਸ਼ਣ ਕਰਵਾ ਰਹੀ ਹੈ।ਸਰਕਾਰ ਕਿਲੋਮੀਟਰ ਸਕੀਮ ਬੱਸਾਂ ਰਾਹੀ ਵਿਭਾਗਾਂ ਦੀ ਲੁੱਟ ਆਪਣੇ ਚਹੇਤਿਆਂ ਨੂੰ ਕਰਵਾ ਰਹੀ ਹੈ। ਯੂਨੀਅਨ ਵੱਲੋਂ ਲੁੱਟ ਬੰਦ ਕਰਵਾਉਣ ਨਵੀਆਂ ਸਰਕਾਰੀ ਬੱਸਾਂ ਪਾਉਣ ਸਮੇਤ ਆਪਣੀਆਂ ਜਾਇਜ਼ ਮੰਗਾਂ ਸਬੰਧੀ ਹੁਣ ਤੱਕ ਲਗਭਗ ਸਰਕਾਰ ਨਾਲ 70 ਤੋਂ 75 ਮੀਟਿੰਗਾਂ ਹੋ ਚੁੱਕੀਆਂ ਹਨ,ਪਰ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਜਿਸ ਕਾਰਨ ਯੂਨੀਅਨ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਹੈ ।ਮੀਤ ਪ੍ਰਧਾਨ ਗੁਰਪ੍ਰੀਤ ਸਿੰਘ,ਸੁਖਵਿੰਦਰ ਸਿੰਘ ਬੱਬੂ ਨੇ ਲੁਧਿਆਣਾ ਡੀਪੂ ਦੇ ਗੇਟ ਤੇ ਬੋਲਦਿਆ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਸਾਲ 2026 ਦਾ ਇੱਕ ਐਕਟ ਲਿਆਂਦਾ ਜਿਸ ਰਾਹੀਂ ਆਉਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ ਦੀ ਪ੍ਰਕਿਰਿਆ ਬਣਾਈ ਹੈ ਜਿਸ ਨੂੰ ਠੰਡੇ ਬਸਤੇ ਪਾਕੇ ਸਮਾ ਟਪਾਇਆ ਜਾ ਰਿਹਾ ਹੈ ਅਤੇ 11 ਸਾਲ ਤੋ ਸਾਰੀ ਪ੍ਰਕਿਰਿਆ ਪੂਰੀ ਕਰਕੇ ਜੋ ਮੁਲਾਜ਼ਮ ਕੰਟਰੈਕਟ ਤੇ ਕੰਮ ਕਰ ਰਹੇ ਹਨ ਉਹਨਾਂ ਨੂੰ ਵਿਭਾਗਾਂ ਵਿੱਚ ਸਰਵਿਸ ਰੂਲਾਂ ਤਹਿਤ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾਂ ਰਿਹਾ ਹੈ। ਜਿਸ ਨੂੰ ਵਾਰ ਵਾਰ ਨਜ਼ਰ ਅੰਦਾਜ਼ ਕੀਤਾ ਜਾਂ ਰਿਹਾ ਹੈ ਅਤੇ ਮੁਲਾਜ਼ਮਾਂ ਦਾ ਮਾਨਿਸਿਕ ਅਤੇ ਸਰੀਰਕ ਸ਼ੋਸ਼ਣ ਕੀਤਾ ਜਾਂ ਰਿਹਾ ਹੈ। ਵਿਭਾਗਾਂ ਨੂੰ ਨਿੱਝੀਕਰਨ ਤੋ ਬਚਾਉਣ ਲਈ, ਆਪਣੇ ਹੱਕਾ ਲਈ ਸ਼ਘੰਰਸ਼ ਕਰਦੇ ਮੁਲਾਜ਼ਮਾਂ ਤੇ ਨਜਾਇਜ਼ ਪਰਚੇ ਪਾਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ। ਜਿਸ ਨੂੰ ਰੱਦ ਕਰਨ ਦੀ ਮੰਗ ਵੀ ਲਗਾਤਾਰ ਉਠਾਈ ਜਾਂ ਰਹੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਇਨ੍ਹਾਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾਂ ਰਿਹਾ।ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਯੂਨੀਅਨ ਨੇ ਮੰਗ ਕੀਤੀ ਕਿ ਸਰਕਾਰ ਬਿਨਾਂ ਕਿਸੇ ਦੇਰੀ ਦੇ 2026 ਦੇ ਬਿੱਲ ਤਹਿਤ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਕਰਨ,ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਅਨੁਸਾਰ ਪੱਕਾ ਕਰਨ ਅਤੇ ਸੰਘਰਸ਼ ਦੌਰਾਨ ਦਰਜ ਕੀਤੇ ਗਏ ਨਾਜਾਇਜ਼ ਪਰਚੇ ਰੱਦ ਕਰਕੇ ਸਰਕਾਰ ਤੁਰੰਤ ਮੰਗਾਂ ਪੂਰੀਆਂ ਕਰਕੇ ਨੋਟੀਫਿਕੇਸ਼ਨ ਜਾਰੀ ਕਰੇ। ਇਸ ਮੌਕੇ ਸਹਾਇਕ ਸਕੱਤਰ ਗੁਰਵਿੰਦਰ ਸਿੰਘ, ਸਤਿਗੁਰੂ ਸਿੰਘ ਅਮਰੀਕ ਸਿੰਘ , ਸਤੀਸ਼ ਕੁਮਾਰ,ਏ ਪੀ ਸੰਧੂ ਆਦਿ ਆਗੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਟਿੱਬਾ ਇਲਾਕੇ ਵਿਚ ਗੁੰਡਾਗਰਦੀ , ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਚਾਰ ਜ਼ਖ਼ਮੀ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ-ਸ਼ਾਹੀ ਇਮਾਮ/ ਪ੍ਰਿਤਪਾਲ ਸਿੰਘ
Ad Position 24