ਟਿੱਬਾ ਇਲਾਕੇ ਵਿਚ ਗੁੰਡਾਗਰਦੀ , ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਚਾਰ ਜ਼ਖ਼ਮੀ
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ ’ਤੇ ਕੁੱਝ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਚਾਰ ਵਿਅਕਤੀ ਜ਼ਖਮੀ ਹੋ ਗਏ ਹਨ। ਇਸ ਮਾਮਲੇ ਵਿਚ ਪੁਲਿਸ ਨੇ 20 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਇਕ ਨੂੰ ਕਾਬੂ ਕਰ ਲਿਆ ਹੈ।
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ ’ਤੇ ਕੁੱਝ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਚਾਰ ਵਿਅਕਤੀ ਜ਼ਖਮੀ ਹੋ ਗਏ ਹਨ। ਇਸ ਮਾਮਲੇ ਵਿਚ ਪੁਲਿਸ ਨੇ 20 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਇਕ ਨੂੰ ਕਾਬੂ ਕਰ ਲਿਆ ਹੈ। ਨਾਮਜਦ ਦੋਸ਼ੀਆਂ ਵਿਚ ਇਕ ਔਰਤ ਵੀ ਸ਼ਾਮਿਲ ਹੈ। ਪੁਲਿਸ ਵਲੋਂ ਇਹ ਕਾਰਵਾਈ ਰਾਜਕੁਮਾਰ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਰਾਜੂ ਗੁਪਤਾ ਪ੍ਰਵੀਨ ਗੁਪਤਾ ਪੰਕਜ ਗੁਪਤਾ ਹਰੀਕੇਸ਼ ਗੁਪਤਾ ਅਨੀਤਾ ਗੁਪਤਾ ਅਤੇ ਉਨ੍ਹਾਂ ਦੇ 16 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਮਮੂਲੀ ਜਿਹੀ ਗੱਲ ਨੂੰ ਲੈ ਕੇ ਉਕਤ ਕਥਿਤ ਦੋਸ਼ੀ ਉਸ ਨਾਲ ਉਲਝ ਪਏ ਤੇ ਉਸ ਦੀ ਕੁੱਟਮਾਰ ਕਰਨ ਲੱਗ ਪਏ। ਉਸ ਨੇ ਦੱਸਿਆ ਕਿ ਮੁਹੱਲੇ ਦੇ ਰਹਿਣ ਵਾਲੇ ਪ੍ਰਵੀਨ ਗੁਪਤਾ ਅਤੇ ਜਤਿੰਦਰ ਸਿੰਘ ਅਤੇ ਸੁਭਾਸ਼ ਪਾਲ ਉੱਥੇ ਆਏ ਤਾਂ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਗਈ। ਇਹਨਾਂ ਹਮਲਾਵਰਾਂ ਵਲੋਂ ਘਰ ਦੇ ਬਾਹਰ ਖੜੇ ਚਾਰ ਮੋਟਰਸਾਈਕਲਾਂ ਅਤੇ ਇਕ ਐਕਟਿਵਾ ਦੀ ਵੀ ਭੰਨਤੋੜ ਕੀਤੀ ਗਈ। ਬਾਅਦ ਵਿਚ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਪੰਕਜ ਗੁਪਤਾ ਨੂੰ ਕਾਬੂ ਕਰ ਲਿਆ, ਜਦਕਿ ਬਾਕੀ ਕਥਿਤ ਦੋਸ਼ੀ ਫ਼ਰਾਰ ਹੋ ਗਏ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।