‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਪਿੰਡ ਹਿਮਾਯੂਪੁਰਾ ਵਿਖੇ ਅਹਿਮ ਮੀਟਿੰਗ
ਫੁੱਲਾਂਵਾਲ, 21 ਅਕਤੂਬਰ (ਮਨਜੀਤ ਸਿੰਘ ਦੁੱਗਰੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਪਿੰਡ ਹਿਮਾਯੂਪੁਰਾ ਵਿਖੇ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਰਾਜਨੀਤਿਕ ਸਮੀਕਰਨਾਂ ਵਿਚ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਆਖ ਕੇ ਪਿੰਡ ਵਾਸੀਆਂ ਨੇ ਪਾਰਟੀ ਦੇ ਹੱਕ ਵਿਚ ਫਤਵਾ ਦਿੰਦੇ ਹੋਏ ਵੱਡੀ ਗਿਣਤੀ ਵਿਚ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਸ਼ਿਵਾਲਿਕ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ‘ਬਦਲਾਅ’ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ।
‘
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਪਿੰਡ ਹਿਮਾਯੂਪੁਰਾ ਵਿਖੇ ਹੋਈ ਮੀਟਿੰਗ ਦੌਰਾਨ ਪਾਰਟੀ ਵਿਚ ਸ਼ਮੂਲੀਅਤ ਕਰਨ ਵਾਲੇ ਪਿੰਡ ਵਾਸੀ ਦਰਸ਼ਨ ਸਿੰਘ ਸ਼ਿਵਾਲਿਕ ਨਾਲ ਸਾਂਝੀ ਤਸਵੀਰ ਕਰਵਾਉਣ ਮੌਕੇ। ਤਸਵੀਰ-ਮਨਜੀਤ ਸਿੰਘ ਦੁੱਗਰੀ
22-10-2026
ਫੁੱਲਾਂਵਾਲ, 21 ਅਕਤੂਬਰ (ਮਨਜੀਤ ਸਿੰਘ ਦੁੱਗਰੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਪਿੰਡ ਹਿਮਾਯੂਪੁਰਾ ਵਿਖੇ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਰਾਜਨੀਤਿਕ ਸਮੀਕਰਨਾਂ ਵਿਚ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਆਖ ਕੇ ਪਿੰਡ ਵਾਸੀਆਂ ਨੇ ਪਾਰਟੀ ਦੇ ਹੱਕ ਵਿਚ ਫਤਵਾ ਦਿੰਦੇ ਹੋਏ ਵੱਡੀ ਗਿਣਤੀ ਵਿਚ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਸ਼ਿਵਾਲਿਕ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ‘ਬਦਲਾਅ’ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ। ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ ਅਤੇ ਲੋਕ ਇਸ ਸਰਕਾਰ ਤੋਂ ਜਲਦ ਤੋਂ ਜਲਦ ਛੁਟਕਾਰਾ ਪਾਉਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਆਖਿਆ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਸੂਬੇ ਦੀ ਸੁਚੱਜੀ ਅਗਵਾਈ ਲਈ ਲੋਕ ਹੁਣ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਪੂਰੀ ਤਰ੍ਹਾਂ ਉਤਾਵਲੇ ਹਨ। ਇਸ ਮੌਕੇ ਹੁਸ਼ਿਆਰ ਸਿੰਘ ਗਰੇਵਾਲ, ਸਿਕੰਦਰ ਸਿੰਘ ਗਰੇਵਾਲ ਪਿਆਰਾ ਸਿੰਘ, ਭੁਪਿੰਦਰ ਸਿੰਘ ਚਾਬਕ, ਬੰਤ ਸਿੰਘ ਗਰੇਵਾਲ, ਨਿਰਮਲ ਸਿੰਘ ਬੱਬੂ, ਹਰਵਿੰਦਰ ਸਿੰਘ ਗਰੇਵਾਲ, ਦੀਪਇੰਦਰ ਸਿੰਘ, ਸਹਿਜਵੀਰ ਸਿੰਘ, ਚਮਕੌਰ ਸਿੰਘ ਗਰੇਵਾਲ, ਹਰਵਿੰਦਰ ਸਿੰਘ ਜਿੰਦਰ, ਹੁਸਨਪ੍ਰੀਤ ਸਿੰਘ, ਪੁਸ਼ਵਿੰਦਰ ਸਿੰਘ, ਤਾਰੀ ਬਾਬਾ, ਚੂਹੜ ਸਿੰਘ ਗਰੇਵਾਲ, ਅਰਵਿੰਦਰ ਸਿੰਘ, ਸਵਰਨ ਸਿੰਘ, ਜਰਨੈਲ ਸਿੰਘ, ਬਲਵੀਰ ਸਿੰਘ, ਬਲਜਿੰਦਰ ਸਿੰਘ, ਦਰਸ਼ਨ ਸਿੰਘ, ਹਰਨੇਕ ਸਿੰਘ, ਹਰਵਿੰਦਰ ਸਿੰਘ ਆਦਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋਏ ,ਜਿਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸ਼ਿਵਾਲਿਕ ਨੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।